ਮਰਹੂਮ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ

ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਸਮੇਤ 27 ਮੁਲਜ਼ਮਾਂ ਖਿਲਾਫ ਦੋਸ਼ ਆਇਦ

ਮਰਹੂਮ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ

Mansa,02 May,2024,(Azad Soch News):- ਮਰਹੂਮ ਸਿੱਧੂ ਮੂਸੇਵਾਲਾ ਕਤਲ ਕੇਸ (Late Sidhu Moosewala Murder Case) ਵਿੱਚ ਮਾਨਸਾ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ,ਅਦਾਲਤ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ,ਸੈਸ਼ਨ ਕੋਰਟ ਨੇ ਲਾਰੈਂਸ ਬਿਸ਼ਨੋਈ (Lawrence Bishnoi) ਅਤੇ ਜੱਗੂ ਭਗਵਾਨਪੁਰੀਆ (Jaggu Bhagwanpuria) ਦੀ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ,ਜਿਸ ਵਿਚ ਉਨ੍ਹਾਂ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ,ਇਸ ਮਾਮਲੇ ਦੀ ਹੁਣ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ,ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ (Mansa) ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ,ਉਸ ਸਮੇਂ ਉਹ ਬਿਨਾਂ ਗੰਨਮੈਨ (Gunman) ਦੇ ਦੋ ਦੋਸਤਾਂ ਨਾਲ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ,ਇਸ ਮਾਮਲੇ 'ਚ ਪੁਲਿਸ ਨੇ 4 ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਪਿਲ ਮੁੰਡੀ ਅਤੇ ਕਸ਼ਿਸ਼ ਨੂੰ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਸੀ,ਉਸ ਦੀ ਮੌਤ ਤੋਂ ਬਾਅਦ ਪਰਿਵਾਰ ਲਗਾਤਾਰ ਇਨਸਾਫ ਦੀ ਮੰਗ ਕਰ ਰਿਹਾ ਹੈ।

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ