ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-04-2024 ਅੰਗ 633

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-04-2024 ਅੰਗ 633

ਸੋਰਠਿ ਮਹਲਾ ਇਹ ਜਗਿ ਮੀਤੁ ਦੇਖਿਓ ਕੋਈ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਹੋਈ ॥੧॥ ਰਹਾਉ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਸੂਧਉ ਬਹੁਤੁ ਜਤਨੁ ਮੈ ਕੀਨਉ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

 

ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥ ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ ਜੀ! (ਆਖੋਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥

 

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਵਲਾਦੀਮੀਰ ਪੁਤਿਨ ਨੇ ਮੰਗਲਵਾਰ ਨੂੰ ਪੰਜਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਹਲਫ਼ ਲਿਆ ਵਲਾਦੀਮੀਰ ਪੁਤਿਨ ਨੇ ਮੰਗਲਵਾਰ ਨੂੰ ਪੰਜਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਹਲਫ਼ ਲਿਆ
Russia, 7 May 2024,(Azad Soch News):- ਵਲਾਦੀਮੀਰ ਪੁਤਿਨ (Vladimir Putin) ਨੇ ਮੰਗਲਵਾਰ ਨੂੰ ਪੰਜਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਹਲਫ਼...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 8 ਮਈ ਨੂੰ ਮਲੇਰਕੋਟਲਾ 'ਚ ਕਰਨਗੇ ਰੋਡ ਸ਼ੋਅ
ਹਰਿਆਣਾ ‘ਚ ਹੁਣ ਤੱਕ 37.29 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ
ਭਾਜਪਾ ਦੀ ਬਠਿੰਡਾ ਤੋਂ ਉਮੀਦਵਾਰ ਆਈ.ਏ.ਐੱਸ. ਅਧਿਕਾਰੀ ਪਰਮਪਾਲ ਕੌਰ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ
ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ 10 ਮਈ ਨੂੰ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-05-2024 ਅੰਗ 668
ਆਰ.ਟੀ.ਓ ਵੱਲੋਂ ਪੋਲ ਸਟਾਫ ਦੀ ਆਵਾਜਾਈ ਪ੍ਰਬੰਧਨ ਲਈ ਟਰਾਂਸਪੋਰਟਰਾਂ ਨਾਲ ਮੀਟਿੰਗ