ਪੰਜਾਬ ਕਾਂਗਰਸ ਅੱਜ ਐਲਾਨ ਸਕਦੀ ਬਾਕੀ ਚਾਰ ਸੀਟਾਂ ਦਾ ਨਾਮ

ਪੰਜਾਬ ਕਾਂਗਰਸ ਅੱਜ ਐਲਾਨ ਸਕਦੀ ਬਾਕੀ ਚਾਰ ਸੀਟਾਂ ਦਾ ਨਾਮ

New Delhi,22 April,2024,(Azad Soch News):- ਪੰਜਾਬ ਦੀਆਂ ਸੱਤ ਲੋਕ ਸਭਾ ਸੀਟਾਂ 'ਤੇ ਉਮੀਦਵਾਰਾਂ ਦੇ ਨਾਂ ਤੈਅ ਕਰਨ ਲਈ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) (Central Election Committee (CEC)) ਦੀ ਬੈਠਕ 'ਚ ਚਾਰ ਸੀਟਾਂ 'ਤੇ ਸਥਿਤੀ ਸਪਸ਼ਟ ਹੋ ਗਈ ਹੈ,ਇਨ੍ਹਾਂ 'ਚ ਹੁਸ਼ਿਆਰਪੁਰ, ਫ਼ਰੀਦਕੋਟ, ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਖਡੂਰ ਸਾਹਿਬ ਸ਼ਾਮਲ ਹਨ, ਜਦਕਿ ਲੁਧਿਆਣਾ, ਫ਼ਿਰੋਜ਼ਪੁਰ ਤੇ ਗੁਰਦਾਸਪੁਰ ਸੀਟ 'ਤੇ ਰਾਇ ਨਹੀਂ ਬਣ ਸਕੀ,ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਦੋ ਕਿਸ਼ਤਾਂ 'ਚ ਆਪਣੀ ਸੂਚੀ ਜਾਰੀ ਕਰੇਗੀ,ਪਾਰਟੀ ਸੋਮਵਾਰ ਨੂੰ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਸਕਦੀ ਹੈ।

ਐਤਵਾਰ ਨੂੰ ਨਵੀਂ ਦਿੱਲੀ 'ਚ ਕਾਗਰਸ ਮੁਖੀ ਮੱਲਿਕਾਰਜੁਨ (Mallikarjuna) ਖੜਗੇ ਦੀ ਪ੍ਰਧਾਨਗੀ 'ਚ ਹੋਈ ਇਸ ਬੈਠਕ 'ਚ ਪੰਜਾਬ ਦੇ ਇੰਚਾਰਜ ਦੇਵੇਂਦਰ ਯਾਦਵ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਮੌਜੂਦ ਸਨ,ਬੈਠਕ 'ਚ ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਪਵਨ ਆਦਿੱਤਿਆ ਤੇ ਯਾਮਿਨੀ ਗੋਮਰ ਦੇ ਨਾ 'ਤੇ ਵਿਚਾਰ ਕੀਤਾ ਗਿਆ,ਯਾਮਿਨੀ ਨੇ 2014 'ਚ ਹੁਸ਼ਿਆਰਪੁਰ ਤੋਂ ਆਮ ਆਦਮੀ ਦੀ ਟਿਕਟ 'ਤੇ ਲੋਕ ਸਭਾ ਚੋਣ ਲੜੀ ਸੀ ਤੇ ਤੀਜੇ ਸਥਾਨ 'ਤੇ ਰਹੀ ਸੀ,ਕਾਂਗਰਸ ਨੇ ਅਜੇ ਤੱਕ ਕਿਸੇ ਮਹਿਲਾ ਨੂੰ ਨਹੀਂ ਉਤਾਰਿਆ ਇਸ ਲਈ ਉਮੀਦ ਹੈ ਕਿ ਪਾਰਟੀ ਗੋਮਰ 'ਤੇ ਦਾਅ ਖੇਡ ਸਕਦੀ ਹੈ।

ਉੱਥੇ ਹੀ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਫ਼ਰੀਦਕੋਟ ਤੋਂ ਅਮਰਜੀਤ ਕੌਰ ਸਹੋਕੇ ਮਜ਼ਬੂਤ ਦਾਅਵੇਦਾਰ ਦੱਸੇ ਜਾ ਰਹੇ ਹਨ। ਅਮਰਜੀਤ ਕੌਰ ਦੇ ਪਤੀ ਭੁਪਿੰਦਰ ਸਿੰਘ ਸਹੋਕੇ ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਲੜੇ ਸਨ,ਬੈਠਕ 'ਚ ਲੁਧਿਆਣਾ, ਗੁਰਦਾਸਪੁਰ ਤੇ ਬਠਿੰਡਾ ਸੀਟ 'ਤੇ ਵੀ ਚਰਚਾ ਹੋਈ ਪਰ ਕੋਈ ਫ਼ੈਸਲਾ ਨਹੀਂ ਹੋ ਸਕਿਆ,ਹੁਣ ਇਨ੍ਹਾਂ ਤਿੰਨ ਸੀਟਾਂ 'ਚ ਉਮੀਦਵਾਰਾਂ ਦੀ ਚੋਣ ਬਾਰੇ ਸੀਈਸੀ ਦੀ ਅਗਲੀ ਬੇਠਕ 'ਚ ਵਿਚਾਰ-ਵਟਾਂਦਰਾ ਹੋਵੇਗਾ,ਛੇ ਸੀਟਾਂ 'ਤੇ ਪਹਿਲਾਂ ਹੀ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਕਾਂਗਰਸ ਜਲੰਧਰ ਤੇ ਪਟਿਆਲਾ 'ਚ ਬਗ਼ਾਵਤ ਝੱਲ ਰਹੀ ਹੈ,ਜਲੰਧਰ 'ਚ ਸਾਬਕਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਭਾਜਪਾ 'ਚ ਸ਼ਾਮਲ ਹੋ ਚੁੱਕੀ ਹੈ ਜਦਕਿ ਉਨ੍ਹਾਂ ਦੇ ਪੁੱਤਰ ਵਿਧਾਇਕ ਵਿਕਰਮਜੀਤ ਚੌਧਰੀ ਪਾਰਟੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦਾ ਸਖ਼ਤ ਵਿਰੋਧ ਕਰ ਰਹੇ ਹਨ।

 

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ