ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ 13 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 88 ਸੀਟਾਂ ‘ਤੇ ਵੋਟਿੰਗ ਜਾਰੀ

ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ 13 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 88 ਸੀਟਾਂ ‘ਤੇ ਵੋਟਿੰਗ ਜਾਰੀ

New Delhi, 26 April 2024,(Azad Soch News):- 18ਵੀਂ ਲੋਕ ਸਭਾ ਚੋਣਾਂ (Lok Sabha Elections) ਦੇ ਦੂਜੇ ਪੜਾਅ ਲਈ 13 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 88 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ,ਸ਼ਾਮ 6 ਵਜੇ ਸਮਾਪਤ ਹੋਵੇਗਾ,ਸਭ ਤੋਂ ਵੱਧ ਮਤਦਾਨ ਤ੍ਰਿਪੁਰਾ ਵਿੱਚ ਲਗਭਗ 17% ਅਤੇ ਮਹਾਰਾਸ਼ਟਰ ਵਿੱਚ ਸਭ ਤੋਂ ਘੱਟ 7.45% ਸੀ,ਤ੍ਰਿਣਮੂਲ ਕਾਂਗਰਸ ਨੇ ਦੋਸ਼ ਲਾਇਆ ਕਿ ਕੇਂਦਰੀ ਬਲ ਬੰਗਾਲ ਦੀਆਂ ਦੋ ਲੋਕ ਸਭਾ ਸੀਟਾਂ ਬਲੂਰਘਾਟ ਅਤੇ ਰਾਏਗੰਜ ਵਿੱਚ ਬੀਬੀਆਂ ਨੂੰ ਵੋਟ (Vote) ਪਾਉਣ ਤੋਂ ਰੋਕ ਰਹੇ ਹਨ,ਬਲੂਰਘਾਟ ‘ਚ ਬੰਗਾਲ ਭਾਜਪਾ ਪ੍ਰਧਾਨ ਸੁਕਾਂਤ ਮਜੂਮਦਾਰ ਅਤੇ ਤ੍ਰਿਣਮੂਲ ਵਰਕਰਾਂ ਵਿਚਾਲੇ ਝੜੱਪ ਵੀ ਹੋਈ,9 ਵਜੇ ਤੱਕ ਤ੍ਰਿਪੁਰਾ ਵਿੱਚ ਸਭ ਤੋਂ ਵੱਧ 17% ਮਤਦਾਨ ਹੋਇਆ।

ਦੂਜੇ ਪੜਾਅ ਵਿੱਚ ਲੋਕ ਸਭਾ ਸਪੀਕਰ ਓਮ ਬਿਰਲਾ , 5 ਕੇਂਦਰੀ ਮੰਤਰੀ, 2 ਸਾਬਕਾ ਮੁੱਖ ਮੰਤਰੀ ਅਤੇ 3 ਫਿਲਮੀ ਸਿਤਾਰੇ ਚੋਣ ਮੈਦਾਨ ਵਿੱਚ ਹਨ,ਇਸ ਤੋਂ ਇਲਾਵਾ ਰਾਹੁਲ ਗਾਂਧੀ, ਸ਼ਸ਼ੀ ਥਰੂਰ ਅਤੇ ਹੇਮਾ ਮਾਲਿਨੀ ਦੀਆਂ ਸੀਟਾਂ ‘ਤੇ ਵੀ ਵੋਟਿੰਗ ਹੋ ਰਹੀ ਹੈ,ਬਾਹਰੀ ਮਣੀਪੁਰ ਦੇ ਕੁਝ ਹਿੱਸਿਆਂ ਵਿੱਚ ਅੱਜ ਮੁੜ ਵੋਟਿੰਗ ਹੋ ਰਹੀ ਹੈ,ਚੋਣ ਕਮਿਸ਼ਨ (Election Commission) ਨੇ ਇਸ ਸੀਟ ਲਈ ਦੋ ਪੜਾਵਾਂ ਵਿੱਚ ਚੋਣਾਂ ਦਾ ਐਲਾਨ ਕੀਤਾ ਸੀ,ਇਸ ਤੋਂ ਪਹਿਲਾਂ 19 ਅਪ੍ਰੈਲ ਨੂੰ ਪਹਿਲੇ ਪੜਾਅ (Lok Sabha Elections) ‘ਚ 102 ਸੀਟਾਂ ‘ਤੇ ਵੋਟਿੰਗ ਹੋਈ ਸੀ,ਅੱਜ ਤੋਂ ਬਾਅਦ 5 ਗੇੜ ਦੀ ਵੋਟਿੰਗ 1 ਜੂਨ ਤੱਕ ਖਤਮ ਹੋ ਜਾਵੇਗੀ,ਇਸ ਤੋਂ ਬਾਅਦ 4 ਜੂਨ ਨੂੰ ਨਤੀਜਾ ਐਲਾਨਿਆ ਜਾਵੇ

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ