ਮੰਡੀਆਂ ਵਿੱਚ ਗਲੱਟ ਤੋਂ ਬਚਣ ਤੇ ਕਣਕ ਦੀ ਨਿਰੰਤਰ ਖ੍ਰੀਦ ਲਈ 42 ਹੋਰ ਆਰਜ਼ੀ ਖ੍ਰੀਦ ਕੇਂਦਰ ਸਥਾਪਿਤ

ਮੰਡੀਆਂ ਵਿੱਚ ਗਲੱਟ ਤੋਂ ਬਚਣ ਤੇ ਕਣਕ ਦੀ ਨਿਰੰਤਰ ਖ੍ਰੀਦ ਲਈ 42 ਹੋਰ ਆਰਜ਼ੀ ਖ੍ਰੀਦ ਕੇਂਦਰ ਸਥਾਪਿਤ

ਮੋਗਾ, 24 ਅਪ੍ਰੈਲ:
ਮੰਡੀਆਂ ਵਿੱਚ ਗਲੱਟ ਤੋਂ ਬਚਣ ਅਤੇ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਹਾੜੀ ਸੀਜ਼ਨ 2024 ਦੌਰਾਨ ਕਣਕ ਦੀ ਖਰੀਦ, ਵੇਚ, ਸਟੋਰੇਜ਼ ਅਤੇ ਪ੍ਰੋਸੈਸਿੰਗ ਲਈ ਮੋਗਾ ਵਿੱਚ ਵੱਖ ਵੱਖ ਮਾਰਕਿਟ ਕਮੇਟੀਆਂ ਦੇ ਖੇਤਰਫਲ ਅਧੀਨ ਆਰਜੀ ਯਾਰਡਾਂ, ਮਿਲਾਂ ਨੂੰ ਮੰਡੀ ਯਾਰਡ ਘੋਸ਼ਿਤ ਕੀਤਾ ਗਿਆ ਹੈ।  
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਹਿਲਾਂ 113 ਮੰਡੀਆਂ ਬਣੀਆਂ ਹੋਈਆਂ ਹਨ ਆਰਜੀ ਨਵੀਆਂ ਬਣਾਈਆਂ ਗਈਆਂ 42 ਮੰਡੀਆਂ ਨਾਲ ਕਣਕ ਦੀ ਖਰੀਦ ਹੋਰ ਆਸਾਨ ਹੋਵੇਗੀ ਅਤੇ ਕਿਸਾਨ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਆਪਣੀ ਫ਼ਸਲ ਵੇਚ ਕੇ ਸਮੇਂ ਸਿਰ ਘਰ ਪਰਤ ਸਕਣਗੇ। ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸੁਵਿਧਾ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮਾਰਕਿਟ ਮੋਗਾ ਅਧੀਨ 10, ਬਾਘਾਪੁਰਾਣਾ ਅਧੀਨ 17,  ਨਿਹਾਲ ਸਿੰਘ ਵਾਲਾ ਅਧੀਨ 3, ਧਰਮਕੋਟ ਅਧੀਨ 10, ਅਜੀਤਵਾਲ ਵਿੱਚ 1, ਫਤਹਿਗੜ੍ਹ ਪੰਜਤੂਰ ਵਿੱਚ 1 ਆਰਜੀ ਖ੍ਰੀਦ ਕੇਂਦਰ ਸਥਾਪਿਤ ਕਰ ਦਿੱਤੇ ਗਏ ਹਨ। ਇਸ ਨਾਲ ਹੁਣ ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਖ੍ਰੀਦ ਲਈ ਕੁੱਲ 155 ਖ੍ਰੀਦ ਕੇਂਦਰ ਬਣ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਨੂੰ 24331 ਗੱਠਾਂ ਦੀ ਜਰੂਰਤ ਹੈ ਤੇ ਏਜੰਸੀਵਾਈਜ਼ ਇਹ ਬਾਰਦਾਨਾ / ਗੱਠਾਂ ਉਪਲੱਬਧ ਹਨ।ਉਹਨਾਂ ਕਿਹਾ ਕਿ ਰੱਬੀ ਸੀਜ਼ਨ 202425 ਦੌਰਾਨ ਖਰੀਦ ਦਾ ਸਮਾਂ ਮਿਤੀ 1 ਅਪ੍ਰੈਲ, 2024 ਤੋਂ 31 ਮਈ, 2024 ਤੱਕ ਨਿਰਧਾਰਿਤ ਕੀਤਾ ਹੈ। ਵਿਭਾਗ ਵੱਲੋਂ 2275 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇੱਕ ਇੱਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ ਹੈ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। ਉਹਨਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।

 
Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ