ਅਬੋਹਰ ਸਵੀਪ ਟੀਮ ਵਲੋਂ ਸਰਸਵਤੀ ਸਿਕਸ਼ਾ ਸਦਨ ਸਕੂਲ ਅਬੋਹਰ ਦੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ

ਅਬੋਹਰ ਸਵੀਪ ਟੀਮ ਵਲੋਂ ਸਰਸਵਤੀ ਸਿਕਸ਼ਾ ਸਦਨ ਸਕੂਲ ਅਬੋਹਰ ਦੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ

ਅਬੋਹਰ 23 ਅਪ੍ਰੈਲ

ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ-81 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਅਤੇ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਫਸਰ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਅਬੋਹਰ-81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਸਰਸਵਤੀ ਸਿਕਸ਼ਾ ਸਦਨ ਸਕੂਲ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ।  ਜਿਹਨਾਂ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹਨਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੁਕ ਕੀਤਾ ਗਿਆ।

ਇਸ ਮੌਕੇ ਵਿਦਿਆਰਥੀਆਂ ਨੇ ਵੋਟ ਦੀ ਮਹੱਤਤਾ ਨੂੰ ਦਰਸਾਉਦੇ ਹੋਏ ਪੇਟਿੰਗ ਅਤੇ ਸਲੋਗਨ ਲਿਖਾਈ ਮੁਕਾਬਲੇ ਵਿਚ ਭਾਗ ਲਿਆ ਅਤੇ ਸਕੂਲ ਸਟਾਫ ਨੇ ਆਸ਼ਵਾਸਨ ਦਿੱਤਾ ਕਿ ਉਹ ਆਉਣ ਵਾਲੇ ਦਿਨਾ ਵਿੱਚ ਵੋਟ ਜਾਗਰੁਕਤਾ ਦੇ ਸਬੰਧਤ ਹੋਰ ਵੀ ਮੁਕਾਬਲੇ ਕਰਵਾਉਣਗੇ।

ਇਸ ਮੌਕੇ ਬੀ ਪੀ ਉ ਕਮ ਨੋਡਲ ਅਫਸਰ ਸਵੀਪ ਸ਼੍ਰੀ ਅਜੈ ਛਾਬੜਾ,ਬੀ ਪੀ ਉ ਸ਼੍ਰੀ ਭਾਲਾ ਰਾਮ,ਸ਼੍ਰੀ ਕਰਨ ਕੁਮਾਰ,ਸ਼੍ਰੀ ਰਾਕੇਸ਼ ਕੁਮਾਰ ਗਿਰਧਰਅਤੇ ਹੋਰ ਸਟਾਫ ਵੀ ਮੌਜੂਦ ਸੀ।

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ