ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ - ਧੀਮਾਨ

ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ - ਧੀਮਾਨ

ਫ਼ਿਰੋਜ਼ਪੁਰ, 24 ਅਪ੍ਰੈਲ 2024:

        ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ। ਬੱਚਿਆਂ ਦੀ ਜਾਨ—ਮਾਲ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਤੇ ਵੈਨ ਚਾਲਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਰ ਸ੍ਰੀ ਰਾਜੇਸ਼ ਧੀਮਾਨ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਅਧਿਕਾਰੀਆਂ ਅਤੇ ਵੱਖ-ਵੱਖ ਸਕੂਲਾਂ, ਸਿੱਖਿਆ ਸੰਸਥਾਵਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਕੀਤਾ।

        ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਕੂਲ ਵੈਨ/ਬੱਸਾਂ ਦੇ ਚਾਲਕ ਇਹ ਪੂਰਨ ਤੌਰ ’ਤੇ ਯਕੀਨੀ ਬਣਾਉਣ ਕਿ ਸਕੂਲ ਵਾਹਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਰਧਾਰਤ ਮਾਪਦੰਡ ਪੂਰੇ ਕਰਦੇ ਹੋਣ। ਉਨ੍ਹਾਂ ਕਿਹਾ ਕਿ ਸਕੂਲ ਵੈਨਾਂ/ਬੱਸਾਂ ਵਿੱਚ ਸੀ.ਸੀ.ਟੀ.ਵੀ ਕੈਮਰਾ, ਦੋਵਾ ਸਾਇਡਾਂ ’ਤੇ ਖਿੜਕੀ ਤੇ ਲੋਹੇ ਦੀ ਗਰਿੱਲ ਲੱਗੀ ਹੋਵੇ, ਫਸਟ ਏਡ ਬਾਕਸ, ਲੜਕੀਆਂ ਲਈ ਮਹਿਲਾ ਅਟੈਂਡੈਂਟ, ਡਰਾਇਵਰ ਕੋਲ ਹੈਵੀ ਡਰਾਇਵਿੰਗ ਲਾਇਸੰਸ, ਵਾਹਨ ਵਿੱਚ ਸਪੀਡ ਗਵਰਨ ਲੱਗਾ ਹੋਵੇ। ਸਕੂਲ ਵਾਹਨ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਸਕੂਲ ਵਾਹਨਾਂ ਦੇ ਕਾਗਜਾਂ ਵਿੱਚ ਕੋਈ ਕਮੀ ਹੈ ਉਨ੍ਹਾਂ ਦੇ ਡਰਾਇਵਰ ਇਕ ਹਫ਼ਤੇ ਦੇ ਅੰਦਰ-ਅੰਦਰ ਸਾਰੇ ਕਾਗਜ਼ ਵੀ ਪੂਰੇ ਕਰਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਕੂਲ ਬਸ ਦੇ ਰੁਕਣ ’ਤੇ ਹੀ ਬੱਚਿਆਂ ਨੂੰ ਚੜਾਇਆ ਅਤੇ ਉਤਾਰਿਆ ਜਾਵੇ। ਵੈਨਾਂ ਦੀ ਰਫਤਾਰ ਨਿਰਧਾਰਿਤ ਰਫਤਾਰ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸਕੂਲੀ ਵਾਹਨ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਸਬੰਧਤ ਸਕੂਲ ਦਾ ਪ੍ਰਿੰਸੀਪਲ ਅਤੇ ਵਾਹਨ ਚਾਲਕ ਜ਼ਿੰਮੇਵਾਰ ਹੋਣਗੇ ਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਪੱਧਰ ਤੇ ਵੀ ਸਕੂਲੀ ਵਾਹਨਾਂ ਦੀ ਚੈਕਿੰਗ ਕਰਦੇ ਰਹਿਣ।

       

        ਇਸ ਮੌਕੇ ਆਰ.ਟੀ.ਓ. ਕਰਨਵੀਰ ਸਿੰਘ ਛੀਨਾ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਵਿੱਚ ਰੋਜ਼ਾਨਾਂ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 92 ਦੇ ਕਰੀਬ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ ਅਤੇ 42 ਸਕੂਲੀ ਵਾਹਨਾਂ ਦੇ ਚਲਾਨ ਕੀਤੇ ਗਏ ਹਨ।

        ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਪ੍ਰਗਟ ਸਿੰਘ ਬਰਾੜ ਤੋਂ ਇਲਾਵਾ ਵੱਖ-ਵੱਖ ਸਕੂਲਾਂ/ਸਿੱਖਿਆ ਸੰਸਥਾਵਾਂ ਦੇ ਪ੍ਰਿੰਸੀਪਲ ਹਾਜ਼ਰ ਸਨ।

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ