ਫਾਜ਼ਿਲਕਾ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਰੋਹਿਤ ਗੋਇਲ

ਫਾਜ਼ਿਲਕਾ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਰੋਹਿਤ ਗੋਇਲ

ਫਾਜ਼ਿਲਕਾ 8 ਮਈ

ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਐੱਸ ਐਮ ਓ ਡਾਕਟਰ ਰੋਹਿਤ ਗੋਇਲ ਦੀ ਦੇਖਰੇਖ ਵਿੱਚ  ਫਾਜਿਲਕਾ ਸ਼ਹਿਰ  ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਹਨ। ਬਰਸਾਤਾਂ ਦੇ ਮੌਸਮ ਅਤੇ ਮੱਛਰਾਂ ਦੀ ਪੈਦਾਇਸ਼ ਦੇ ਮੱਦੇਨਜ਼ਰ ਸਿਵਲ ਹਸਪਤਾਲ  ਫਾਜਿਲਕਾ ਵਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ।

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਐੱਸ ਐਮ ਓ ਡਾਕਟਰ ਰੋਹਿਤ ਗੋਇਲ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਘਰਾਂ ਦੇ ਅੰਦਰ ਅਤੇ ਆਲੇ ਦੁਆਲੇ ਫਾਲਤੂ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ। ਉਹਨਾਂ ਨੇ ਦੱਸਿਆ ਕਿ ਅੱਜ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਫਾਜਿਲਕਾ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬੀ ਡੀ ਪੀ ਓ ਅਤੇ ਪੰਜਾਬ ਰਾਜ ਬਿਜਲੀ ਬੋਰਡ ਦਫ਼ਤਰ  ਵਿੱਚ ਐਂਟੀ ਲਾਰਵਾ ਗਤੀਵਿਧੀਆਂ ਕੀਤੀਆਂਲਾਰਵਾ ਲੱਭਿਆ ਅਤੇ ਨਸ਼ਟ ਕੀਤਾ ਗਿਆ।

ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਜਾਗਰੂਕ ਕਰਨ ਲਈ ਪੰਫਲੈਂਟ ਵੰਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾਂ ਨਾ ਹੋਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਬੁਖਾਰ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰਟੁੱਟੇ ਘੜ੍ਹੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਰਾਤ ਨੂੰ ਸੌਣ ਵੇਲੇ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ,  ਜਾਲੀਦਾਰ ਕਮਰਿਆਂ ਵਿਚ ਸੁੱਤਾ ਜਾਵੇ ਅਤੇ ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।

ਇਸ ਸਬੰਧ ਵਿਚ ਵਿਨੌਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫਸਰਸੁਖਜਿੰਦਰ ਸਿੰਘ ਰਵਿੰਦਰ ਸ਼ਰਮਾਸਵਰਨ ਸਿੰਘ ਅਤੇ ਕ੍ਰਿਸ਼ਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾਸਿਰ ਦਰਦਅੱਖਾਂਜੋੜਾਂ ਅਤੇ ਸਰੀਰ ਵਿੱਚ ਦਰਦਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਮਲੇਰੀਆ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ। ਇਸ ਦੌਰਾਨ ਲਾਰਵਾ ਐਕਟੀਵਿਟੀ ਮੈਂਬਰ ਹਾਜਰ ਸੀ।

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ