ਸਿੱਖਿਆ ਵਿਭਾਗ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਵੋਟਾਂ ਦੇ ਅਧਿਕਾਰ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ

ਸਿੱਖਿਆ ਵਿਭਾਗ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਵੋਟਾਂ ਦੇ ਅਧਿਕਾਰ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 06 ਮਈ:

ਚੋਣ ਕਮਿਸ਼ਨ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ. ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸ੍ਰੀਮਤੀ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਨੋਡਲ ਅਫਸਰ, ਸ੍ਰੀ ਕਪਿਲ  ਸ਼ਰਮਾਸਹਾਇਕ ਸਵੀਪ ਨੋਡਲ ਅਫਸਰ ਸ੍ਰੀ ਰਜੀਵ ਛਾਬੜਾ ਦੀ ਯੋਗ ਅਗਵਾਈ ਹੇਠ ਅੱਜ ਆਗਾਮੀ ਲੋਕ ਸਭਾ ਚੋਣਾਂ ਸਬੰਧੀ ਵੋਟਰ ਜਾਗਰੂਕਤਾ ਸੈਮੀਨਾਰ ਜੋ ਕਿ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਆਯੋਜਿਤ ਕੀਤਾ ਗਿਆ।

ਇਸ ਮੌਕੇ ਕੰਪਿਉਟਰ ਫੈਕੇਲਟੀ ਸ੍ਰੀ ਰਮਨਦੀਪ ਸਿੰਘ  ਨੇ ਯੂਥ ਵੋਟਰ ਵਿਦਿਅਰਥੀਆਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਸਬੰਧੀ ਪ੍ਰੇਰਿਤ ਕੀਤਾ ਅਤੇ ਵੋਟਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਵੱਲੋਂ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਭਾਗ ਵੀ ਲਿਆ ਗਿਆ।

ਇਨ੍ਹਾਂ ਸਵੀਪ ਗਤੀਵਿਧੀਆਂ ਤਹਿਤ ਸਿੱਖਿਆ ਵਿਭਾਗ ਵੱਲੋਂ ਬਲਾਕ ਗਿੱਦੜਬਾਹਾ ਵਿਖੇ ਵੀ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਵੋਟਾਂ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਗਿਆ।

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ