ਭਾਜਪਾ ਦੀ ਬਠਿੰਡਾ ਤੋਂ ਉਮੀਦਵਾਰ ਆਈ.ਏ.ਐੱਸ. ਅਧਿਕਾਰੀ ਪਰਮਪਾਲ ਕੌਰ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ

ਭਾਜਪਾ ਦੀ ਬਠਿੰਡਾ ਤੋਂ ਉਮੀਦਵਾਰ ਆਈ.ਏ.ਐੱਸ. ਅਧਿਕਾਰੀ ਪਰਮਪਾਲ ਕੌਰ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ

Bathinda,08 May,2024,(Azad Soch News):- ਭਾਜਪਾ ਦੀ ਬਠਿੰਡਾ ਤੋਂ ਉਮੀਦਵਾਰ ਆਈ.ਏ.ਐੱਸ. ਅਧਿਕਾਰੀ ਪਰਮਪਾਲ ਕੌਰ ਸਿੱਧੂ ਨੂੰ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ,ਪੰਜਾਬ ਸਰਕਾਰ (Punjab Govt) ਨੇ ਉਨ੍ਹਾਂ ਦਾ ‘ਅਸਤੀਫ਼ਾ’ ਨਾਮਨਜ਼ੂਰ ਕਰ ਦਿੱਤਾ ਹੈ,ਅਤੇ ਉਨ੍ਹਾਂ ਨੂੰ ਤੁਰੰਤ ਡਿਊਟੀ 'ਤੇ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਹਨ,ਪ੍ਰਾਪਤ ਜਾਣਕਾਰੀ ਅਨੁਸਾਰ ਆਈ.ਏ.ਐੱਸ. ਅਧਿਕਾਰੀ ਪਰਮਪਾਲ ਕੌਰ ਸਿੱਧੂ (IAS Officer Parampal Kaur Sidhu) ਵੱਲੋਂ ਸਵੈ ਇੱਛਕ ਸੇਵਾ ਮੁਕਤੀ ਲਈ ਦਿੱਤੀ ਗਈ ਅਰਜ਼ੀ ਨਾਮਨਜ਼ੂਰ ਕਰ ਦਿੱਤੀ ਗਈ ਹੈ,ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਰੱਦ ਕਰਦਿਆਂ ਉਨ੍ਹਾਂ ਨੂੰ ਡਿਊਟੀ ’ਤੇ ਹਾਜ਼ਰ ਹੋਣ ਬਾਰੇ ਨੋਟਿਸ ਜਾਰੀ ਕੀਤਾ ਹੈ,ਨੌਕਰੀ ਛੱਡਣ ਲਈ ਨੋਟਿਸ ਪੀਰੀਅਡ ਤਿੰਨ ਮਹੀਨੇ ਹੈ ਅਤੇ ਨੌਕਰੀ ਛੱਡਣ ਲੱਗਿਆਂ 3 ਮਹੀਨੇ ਦਾ ਨੋਟਿਸ ਨਹੀਂ ਦਿੱਤਾ ਗਿਆ।

ਸਰਕਾਰ ਦਾ ਤਰਕ ਹੈ ਕਿ ਅਧਿਕਾਰੀਆਂ ਦੀ ਪਹਿਲਾਂ ਹੀ ਕਾਫ਼ੀ ਘਾਟ ਹੈ ਅਤੇ ਇਸ ਤਰ੍ਹਾਂ ਕਿਸੇ ਅਧਿਕਾਰੀ ਨੂੰ ਬਿਨਾਂ ਨੋਟਿਸ ਪੀਰੀਅਡ (Notice Period) ਪੂਰਾ ਕੀਤਿਆਂ ਫ਼ਾਰਗ ਨਹੀਂ ਕੀਤਾ ਜਾ ਸਕਦਾ,ਇਹ ਵੀ ਕਿਹਾ ਗਿਆ ਹੈ ,ਕਿ ਵੀ.ਆਰ.ਐੱਸ. (VRS) ਲੈਣ ਲਈ ਗ਼ਲਤ ਆਧਾਰ ਪੇਸ਼ ਕੀਤਾ ਗਿਆ ਸੀ,ਸੂਤਰਾਂ ਅਨੁਸਾਰ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ (Senior Akali Leader Sikandar Singh Maluka) ਦੀ ਨੂੰਹ ਪਰਮਪਾਲ ਕੌਰ ਵੱਲੋਂ ਆਪਣੇ ਅਸਤੀਫ਼ੇ ਲਈ ਦਿੱਤੇ ਕਾਰਨਾਂ ਅਤੇ ਵਿਹਾਰਕ ਸਥਿਤੀ ਵਿੱਚ ਫ਼ਰਕ ਦਾ ਵੀ ਸਰਕਾਰ ਹਵਾਲਾ ਦੇ ਰਹੀ ਹੈ।
 
ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਸਿੱਧੂ (Parampal Kaur Sidhu) ਨੇ ਬੀਤੇ ਦਿਨੀਂ ਆਈ.ਏ.ਐੱਸ. (VRS) ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ 'ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਸੀ,ਉਨ੍ਹਾਂ ਨੂੰ ਪਾਰਟੀ ਵੱਲੋਂ ਬਠਿੰਡਾ ਹਲਕੇ ਤੋਂ ਟਿਕਟ ਵੀ ਦੇ ਦਿੱਤੀ ਗਈ ਸੀ, ਉਨ੍ਹਾਂ ਦਾ ਅਸਤੀਫ਼ਾ ਕੇਂਦਰ ਸਰਕਾਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਸੀ ਪਰ ਪੰਜਾਬ ਸਰਕਾਰ (Punjab Govt) ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ,ਪੰਜਾਬ ਸਰਕਾਰ (Punjab Govt) ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਰਿਟਾਇਰਡ (Retired) ਜਾਂ ਸੇਵਾ ਤੋਂ ਮੁਕਤ ਨਹੀਂ ਮੰਨਿਆ ਜਾ ਸਕਦਾ,‘ਆਪ’ (AAP) ਸਰਕਾਰ ਦੇ ਅਧਿਕਾਰੀਆਂ ‘ਤੇ ਵੀਆਰਐਸ ਲੈਣ ਲਈ ਝੂਠੇ ਆਧਾਰ ਦੇਣ ਦੇ ਦੋਸ਼ ਵੀ ਲੱਗੇ ਹਨ,ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿਆਸੀ ਸਰਗਰਮੀਆਂ ਵਿਚ ਰੁੱਝੀ ਹੋਈ ਸੀ।


ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਸਿੱਧੂ ਅਕਾਲੀ ਦਲ (Akali Dal) ਦੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਦੀ ਨੂੰਹ ਹੈ,ਸਰਕਾਰ ਵੱਲੋਂ ਉਨ੍ਹਾਂ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪ੍ਰਸੋਨਲ ਵਿਭਾਗ ਮੁਤਾਬਕ ਉਨ੍ਹਾਂ ਦਾ ਨੌਕਰੀ ਛੱਡਣ ਦਾ ਤਿੰਨ ਮਹੀਨੇ ਦਾ ਨੋਟਿਸ ਪੀਰੀਅਡ (Notice P.0 45 eriod) ਮੁਆਫ਼ ਨਹੀਂ ਕੀਤਾ ਗਿਆ ਹੈ,ਪੰਜਾਬ ਦੀ ‘ਆਪ’ ਸਰਕਾਰ ਨੇ ਪਰਮਪਾਲ ਕੌਰ ਦੀ ਵੀ.ਆਰ.ਐਸ. (VRS) ਨੂੰ ਨੌਕਰੀ ਤੋਂ ਮਨਜ਼ੂਰੀ ਲਈ ਕੋਈ ਆਦੇਸ਼ ਪਾਸ ਨਹੀਂ ਕੀਤਾ ਹੈ।

ਉਨ੍ਹਾਂ ‘ਤੇ ‘ਅਣਅਧਿਕਾਰਤ’ ਤਰੀਕੇ ਨਾਲ ਐਮਡੀ (MD) ਦੇ ਅਹੁਦੇ ਦਾ ਚਾਰਜ ਸੰਭਾਲਣ ਦਾ ਵੀ ਦੋਸ਼ ਹਨ,ਆਈ.ਏ.ਐੱਸ. ਅਧਿਕਾਰੀ ਪਰਮਪਾਲ ਕੌਰ ਸਿੱਧੂ (IAS Officer Parampal Kaur Sidhu) ਕਰੀਬ ਇੱਕ ਮਹੀਨੇ ਤੋਂ ਬਠਿੰਡਾ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ,ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ 11 ਅਪ੍ਰੈਲ ਨੂੰ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਗਿਆ ਹੈ,ਦੂਜੇ ਪਾਸੇ ਭਾਜਪਾ ਨੇ ਦਾਅਵਾ ਕੀਤਾ ਸੀ ਕਿ ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ 10 ਅਪ੍ਰੈਲ ਨੂੰ ਭਾਰਤ ਸਰਕਾਰ ਦੇ ਪਰਸੋਨਲ ਐਂਡ ਟਰੇਨਿੰਗ ਵਿਭਾਗ (ਡੀਓਪੀਡੀ) (Department of Personnel And Training (DOPD)) ਨੇ ਇਸ ਨੂੰ ਸਵੀਕਾਰ ਕਰ ਲਿਆ ਸੀ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਆਲ ਇੰਡੀਆ ਸਰਵਿਸਿਜ਼ (ਆਈਆਰਐਸ) ਨਿਯਮ, 1958 ਦੇ ਨਿਯਮ 16 (2) ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਨੋਟਿਸ ਪੀਰੀਅਡ (Notice Period) ਵਿੱਚ ਢਿੱਲ ਸਿਰਫ਼ ਰਾਜ ਦੁਆਰਾ ਦਿੱਤੀ ਜਾ ਸਕਦੀ ਹੈ,ਜਦੋਂਕਿ ਉਪਰੋਕਤ ਮਾਮਲਾ ਰਾਜ ਸਰਕਾਰ ਦੇ ਵਿਚਾਰ ਅਧੀਨ ਸੀ,ਰਾਜ ਸਰਕਾਰ ਦੇ ਅਧੀਨ ਹੋਣ ਦੇ ਬਾਵਜੂਦ, ਪਰਮਪਾਲ ਕੌਰ ਨੇ 07 ਅਪ੍ਰੈਲ 2024 ਨੂੰ ਸਕੱਤਰ DOPT, ਭਾਰਤ ਸਰਕਾਰ ਨੂੰ ਸਿੱਧਾ ਇੱਕ ਪੱਤਰ ਲਿਖਿਆ।

 

ਪਰਮਪਾਲ ਕੌਰ ਸਿੱਧੂ

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ