ਬਹੁਜਨ ਸਮਾਜ ਪਾਰਟੀ ਪੰਜਾਬ ਨੇ ਫਤਿਹਗੜ੍ਹ ਸਾਹਿਬ ਤੇ ਬਠਿੰਡਾ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ

 ਬਹੁਜਨ ਸਮਾਜ ਪਾਰਟੀ ਪੰਜਾਬ ਨੇ ਫਤਿਹਗੜ੍ਹ ਸਾਹਿਬ ਤੇ ਬਠਿੰਡਾ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ

Patiala,25 April,2024,(Azad Soch News):- ਬਹੁਜਨ ਸਮਾਜ ਪਾਰਟੀ ਪੰਜਾਬ (Bahujan Samaj Party Punjab) ਵੱਲੋਂ ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ (Fatehgarh Sahib) ਅਤੇ ਲੋਕ ਸਭਾ ਹਲਕਾ ਬਠਿੰਡਾ (Bathinda) ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ,ਬਸਪਾ ਦੇ ਫਤਿਹਗੜ੍ਹ ਸਾਹਿਬ ਤੋਂ ਸ. ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਉਮੀਦਵਾਰ ਹੋਣਗੇ,ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ (Jasvir Singh Gari) ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਠਿੰਡਾ ਤੋਂ ਸ੍ਰੀ ਲਖਵੀਰ ਸਿੰਘ ਨਿੱਕਾ ਮੌਜੂਦਾ ਜ਼ਿਲ੍ਹਾ ਪ੍ਰਧਾਨ ਅਤੇ ਸਾਹਿਬ ਕਾਂਸੀ ਰਾਮ ਜੀ ਦੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ,ਜੋ ਕਿ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸੰਬੰਧਿਤ ਮਜਬੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਹਨ, ਜਿਨ੍ਹਾਂ ਨੇ ਮੋਹਰਲੀ ਕਤਾਰ ਖੜ੍ਹੇ ਹੋ ਕੇ ਤਲਵੰਡੀ ਸਾਬੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ (Talwandi Sabo Shri Guru Ravidas Ji Maharaj) ਦੇ ਗੁਰੂ ਘਰ ਦਾ ਜ਼ਮੀਨ ਕਬਜੇ ਦਾ ਮਾਮਲਾ ਪ੍ਰਮੁੱਖਤਾ ਨਾਲ ਲੜਿਆ ਸੀ,ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਤੋਂ ਸ਼੍ਰੀ ਕੁਲਵੰਤ ਸਿੰਘ ਮਹਤੋ ਬਹੁਜਨ ਸਮਾਜ ਪਾਰਟੀ ਤੇ ਸੂਬਾ ਸਕੱਤਰ ਵਜੋਂ ਪਿਛਲੇ ਦੋ ਸਾਲਾਂ ਤੋਂ ਲੋਕ ਸਭਾ ਫਤਿਹਗੜ੍ਹ ਸਾਹਿਬ (Lok Sabha Fatehgarh Sahib) ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ।

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ