ਸੀਐਮ ਮਾਨ ਪਤਨੀ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਹੋਏ ਨਤਮਸਤਕ

ਨਵਜੰਮੀ ਧੀ ਨੂੰ ਵੀ ਮੱਥਾ ਟਕਾਇਆ

ਸੀਐਮ ਮਾਨ ਪਤਨੀ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਹੋਏ ਨਤਮਸਤਕ

Shri Amritsar Sahib Ji, 26 April 2024,(Azad Soch News):–  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਅੱਜ ਸ਼ੁੱਕਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ਵਿਖੇ ਮੱਥਾ ਟੇਕਣ ਲਈ ਪਹੁੰਚੇ,ਸੀਐਮ ਮਾਨ ਆਪਣੀ ਨਵਜੰਮੀ ਧੀ ਟਕਾਉਣ ਲਈ ਪਹੁੰਚੇ ਸਨ,ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਜੀ ਦੇ ਕੰਪਲੈਕਸ ਵਿੱਚ ਸਖ਼ਤ ਸੁਰੱਖਿਆ ਤਾਇਨਾਤ ਕੀਤੀ ਗਈ ਸੀ।

ਸੀ.ਐਮ.ਭਗਵੰਤ ਸਵੇਰੇ ਕਰੀਬ 10.50 ਵਜੇ ਸੀ.ਐਮ ਮਾਨ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Shri Sachkhand Shri Harmandir Sahib Ji) ਵਿਖੇ ਨਤਮਸਤਕ ਹੋਏ ਸਨ,ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਭਗਵੰਤ ਸਿੰਘ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਪਹਿਲਾਂ ਕੜਾਹ ਪ੍ਰਸ਼ਾਦ ਲਿਆ ਅਤੇ ਫਿਰ ਸ੍ਰੀ ਦਰਬਾਰ ਸਾਹਿਬ ਜੀ ਦੇ ਅੰਦਰ ਪੁੱਜੇ,ਇਹ ਪਹਿਲੀ ਵਾਰ ਹੈ ਜਦੋਂ ਸੀਐਮ ਮਾਨ ਆਪਣੀ ਬੇਟੀ ਨਾਲ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਮੱਥਾ ਟੇਕਣ ਪਹੁੰਚੇ ਹਨ।

ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਸੀਐਮ ਮਾਨ ਨੇ ਕਿਹਾ-ਪਿਛਲੇ ਮਹੀਨੇ ਰੱਬ ਨੇ ਮੇਰੇ ਕੋਲ ਧੀ ਭੇਜੀ ਸੀ,ਅੱਜ ਪਹਿਲੀ ਵਾਰ ਮੈਂ ਬੱਚੇ ਨੂੰ ਘਰੋਂ ਕੱਢ ਕੇ ਸਭ ਤੋਂ ਪਹਿਲਾਂ ਬੱਚੇ ਨੂੰ ਰੱਬ ਦੇ ਘਰ ਲੈ ਕੇ ਆਇਆ ਹਾਂ,ਮੈਂ ਆਪਣੇ ਅਤੇ ਪੰਜਾਬ ਲਈ ਅਰਦਾਸ ਕੀਤੀ ਹੈ,ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮੈਂ ਉਸ ਸੇਵਾ ਨੂੰ ਪੂਰਾ ਕਰਾਂ ਜੋ ਪ੍ਰਮਾਤਮਾ ਨੇ ਮੈਨੂੰ ਬਖਸ਼ੀ ਹੈ,ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ ਹੈ,ਪੰਜਾਬ ਦੇ ਕੁਝ ਰੰਗ ਨਜ਼ਰ ਆ ਰਹੇ ਹਨ,ਬਾਕੀ ਵੀ ਆਉਣ ਵਾਲੇ ਦਿਨਾਂ ‘ਚ ਨਜ਼ਰ ਆਉਣਗੇ,ਮੈਂ ਚਾਹੁੰਦਾ ਹਾਂ ਕਿ ਪੰਜਾਬ ਦੇ ਨੌਜਵਾਨ ਪੰਜਾਬ ਵਿੱਚ ਹੀ ਕੰਮ ਕਰਨ,ਮੇਰੀ ਵਾਹਿਗੁਰੂ ਜੀ ਅੱਗੇ ਇਹੀ ਅਰਦਾਸ ਹੈ।

 

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ