ਜ਼ਿਲਾ ਐਪੀਡੀਮੋਲੋਜਿਸਟ ਡਾ ਸ਼ਮਿੰਦਰ ਵਲੋਂ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ

ਜ਼ਿਲਾ ਐਪੀਡੀਮੋਲੋਜਿਸਟ ਡਾ ਸ਼ਮਿੰਦਰ ਵਲੋਂ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ

ਫ਼ਿਰੋਜ਼ਪੁਰ , ਅਪ੍ਰੈਲ  (   )  ਡਾਇਰੈਕਟਰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸਿਵਲ ਸਰਜਨ ਫ਼ਿਰੋਜ਼ਪੁਰ ਡਾ ਮੀਨਾਕਸ਼ੀ ਦੀ ਯੋਗ ਅਗੁਵਾਈ ਹੇਠ ਅੱਜ ਜਿਲ੍ਹਾ ਹਸਪਤਾਲ ਵਿਖੇ ਜ਼ਿਲਾ ਪੱਧਰੀ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਮਲੇਰੀਆ ਤੋਂ ਬਚਾਓ ਸੰਬਧੀ ਨਰਸਿੰਗ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਜੇਤੂ ਰਹੇ  ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਮਾਰੋਹ ਦੇ ਮੁੱਖ ਮਹਿਮਾਨ ਜਿਲ੍ਹਾ ਐਪੀਡੀਮੋਲੋਜਿਸਟ ਡਾ ਸ਼ਮਿੰਦਰ ਵਲੋਂ ਸਰਟੀਫਿਕੇਟ, ਟਰਾਫ਼ੀ ਅਤੇ ਤੋਹਫ਼ੇ ਦੇ ਕੇ ਸਨਮਾਨਤ ਕੀਤਾ ਗਿਆ। 
              ਜ਼ਿਲਾ ਐਪੀਡੀਮੋਲੋਜਿਸਟ ਡਾ  ਸ਼ਮਿੰਦਰ ਨੇ ਦੱਸਿਆ ਕਿ ਜ਼ਿਲੇ  ਵਿੱਚ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਔਚ ਕੇ ਐਲ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਵਲੋਂ ਬਹੂਤ ਵਧੀਆ ਸੁਨੇਹਾ ਦਿੰਦੇ ਪੋਸਟਰ ਬਣਾਏ ਗਏ ਸਨ। ਇਸ ਲਈ ਅੱਜ ਜ਼ਿਲਾ ਪੱਧਰੀ ਸਮਾਗਮ ਵਿੱਚ ਇਨ੍ਹਾਂ  ਵਿਦਿਆਰਥੀਆਂ  ਨੂੰ  ਟਰਾਫੀ ਅਤੇ ਸਰਟੀਫਿਕੇਟ ਦਿੱਤੇ ਗਏ।
      ਇਸ ਮੌਕੇ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫਸਰ ਸੰਦੀਪ ਨੇ ਕਿਹਾ ਕਿ ਸਿਹਤ ਵਿਭਾਗ ਮਲੇਰੀਏ ਦਾ ਖਾਤਮਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮਲੇਰੀਆ ਰੋਕਥਾਮ ਲਈ ਲੋੜੀਂਦੀਆਂ ਦਵਾਈਆਂ ਦੇ ਪ੍ਰਬੰਧ ਦੇ ਨਾਲ-ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਲੱਮ ਏਰੀਆ ਝੁੱਗੀ ਝੌਂਪੜੀ ਅਤੇ ਭੱਠਿਆਂ, ਉਦਯੋਗਿਕ ਇਕਾਈਆਂ, ਉਸਾਰੀ ਅਧੀਨ ਇਮਾਰਤਾਂ ਵਿੱਚ ਰਹਿੰਦੀ ਲੇਬਰ ਦਾ ਸਰਵੇ ਵੀ ਕਰਵਾਇਆ ਜਾ ਰਿਹਾ ਹੈ ਅਤੇ ਬੁਖਾਰ ਵਾਲੇ ਕੇਸ ਲੱਭ  ਕੇ ਮਲੇਰੀਆ ਟੈਸਟ ਕੀਤਾ ਜਾ ਰਿਹਾ ਹੈ  l ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਵੀ ਇਸ ਮਲੇਰੀਆ ਖ਼ਾਤਮਾ  ਕਰਨ  ਵਿਚ ਯੋਗਦਾਨ ਦੇਣਾ ਚਾਹੀਦਾ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ  ਇਹ ਟੀਚਾ ਹਾਸਲ ਕਰਨਾ ਔਖਾ ਹੈ  l
           ਸਹਾਇਕ ਮਲੇਰੀਆ ਅਫ਼ਸਰ ਚਮਨ ਲਾਲ ਅਤੇ ਗੁਰਲਾਲ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਲੇਰੀਆ ਤੋਂ ਬਚਾਅ ਲਈ ਮੱਛਰਦਾਨੀ ਦਾ ਪ੍ਰਯੋਗ, ਮੱਛਰ ਤੋਂ ਬਚਾਅ ਲਈ ਕਰੀਮਾਂ ਦੀ ਵਰਤੋਂ  ਅਤੇ ਪੂਰੀਆਂ ਬਾਹਾਂ ਵਾਲੇ ਕੱਪਡ਼ੇ ਪਾਉਣੇ ਚਾਹੀਦੇ ਹਨ। ਇਕਦਮ ਤੇਜ਼ ਬੁਖਾਰ ਹੋਣ ਨਾਲ ਜਾਂ ਸਰੀਰ ਟੁੱਟਦਾ ਮਹਿਸੂਸ ਹੋਣ ਨਾਲ ਤੁਰੰਤ ਨੇੜਲੇ ਸਰਕਾਰੀ ਸਿਹਤ ਸੰਸਥਾ ਵਿਖੇ ਜਾ ਕੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ।
     ਸਮਾਰੋਹ ਨੂੰ ਸਫ਼ਲ ਬਣਾਉਣ ਵਿਚ ਨਰਸਿੰਗ ਸਕੂਲ ਅਧਿਆਪਕਾਂ ਅਤੇ ਮਲੇਰੀਆ ਵਿੰਗ ਦੇ ਸਾਰੇ ਮੁਲਾਜ਼ਮਾਂ ਦਾ ਸਹਿਯੋਗ ਰਿਹਾ।ਇਸ ਮੌਕੇ ਏ ਐਮ ਓ ਹਰਮੇਸ਼ ਅਤੇ ਮਲਟੀਪਰਪਜ ਹੈਲਥ ਵਰਕਰ ਰਮਨ ਅਤੇ ਨਰਿੰਦਰ ਸ਼ਰਮਾ ਆਦਿ ਵੀ ਮੌਜੂਦ ਸਨ
 
 
 
Tags:

Advertisement

Latest News

ਜ਼ਿਲ੍ਹਾ ਚੋਣ ਅਫਸਰ ਨੇ ਕਾਊਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ  ਅਧਿਕਾਰੀਆਂ ਨੂੰ ਦਿੱਤੇ ਲੋੜੀਦੇ ਦਿਸ਼ਾ-ਨਿਰਦੇਸ਼ ਜ਼ਿਲ੍ਹਾ ਚੋਣ ਅਫਸਰ ਨੇ ਕਾਊਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ ਅਧਿਕਾਰੀਆਂ ਨੂੰ ਦਿੱਤੇ ਲੋੜੀਦੇ ਦਿਸ਼ਾ-ਨਿਰਦੇਸ਼
ਬਠਿੰਡਾ, 8 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ...
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਨਰਮੇਂ ਦੀ ਬਿਜਾਈ ਦਾ ਕੀਤਾ ਨਿਰੀਖਣ
ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ
ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਹੋਵੇਗੀ ਸਖਤ ਕਾਰਵਾਈ: ਡਿਪਟੀ ਕਮਿਸ਼ਨਰ
ਸਾਰਿਆਂ ਨੂੰ ਲੋਕ ਭਲਾਈ ਦੇ ਕੰਮਾਂ, ਮਾਨਵਤਾ ਦੀ ਸੇਵਾ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ: ਡਾ ਕਵਿਤਾ ਸਿੰਘ
ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ
ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ 'ਤੇ ਪਾਬੰਦੀ