ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ

ਮੋਗਾ 8 ਮਈ:
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਕੁਲਵੰਤ ਸਿੰਘ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੂਨ, 2024 ਤੱਕ ਲਾਗੂਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ 'ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ।ਉਨਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ 'ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ।ਉਨਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ