ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ

ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ

ਫ਼ਾਜ਼ਿਲਕਾ, 25 ਅਪ੍ਰੈਲ: (      )

ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਐਫਪੀਓ ਡਾ. ਕਵਿਤਾ ਸਿੰਘ ਦੀ ਯੋਗ ਅਗਵਾਈ ਵਿਚ ਸਰਕਾਰੀ ਕੰਨਿਆਂ ਸੀਨੀਅਰ ਸਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਇਕ ਜਾਗਰੂਕਤਾ ਰੈਲੀ ਕੱਢੀ। ਇਹ ਰੈਲੀ ਸਿਵਲ ਸਰਜਨ ਦਫਤਰ ਤੋਂ ਸ਼ੁਰੂ ਹੋ ਕੇ ਵੱਖ ਵੱਖ ਬਜਾਰਾਂ ਤੋਂ ਹੁੰਦੀ ਹੋਈ ਵਾਪਿਸ ਸਰਕਾਰੀ ਕੰਨਿਆਂ ਸਕੂਲ ਪਹੁੰਚ ਕੇ ਸਮਾਪਤ ਹੋਈ। ਰੈਲੀ ਨੂੰ ਡੀਐਫਪੀਓ ਡਾ. ਕਵਿਤਾ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ ਵਿਸ਼ੇਸ਼ ਤੌਰ ਤੇ ਹਾਜਰ ਰਹੇ।

ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਨੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ਤੇ ਸਪੈਸ਼ਲ ਟੀਕਾਕਰਨ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸੰਬਧੀ ਸਮੂਹ ਪੇਂਡੂ ਸਿਹਤ ਬਲਾਕਾਂ ਅਤੇ ਅਰਬਨ ਫਾਜ਼ਿਲਕਾਅਬੋਹਰ ਅਤੇ ਜਲਾਲਾਬਾਦ ਵਿਖੇ ਸਲਮ ਵਿਖੇ ਖਾਸ ਤੌਰ ਤੇ ਟੀਕਾਕਰਨ ਲਈ ਹਦਾਇਤਾਂ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੂਰੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਝੁੱਗੀ ਝੌਂਪੜੀਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ।

ਜਿਲ੍ਹਾ ਟੀਕਾਕਰਨ ਅਫਸਰ ਡਾ. ਐਡੀਸਨ ਐਰਿਕ ਨੇ ਕਿਹਾ ਕਿ ਟੀਕਾਕਰਨ ਦੀ ਸਫਲਤਾ ਲਈ ਵਿਸ਼ੇਸ਼ ਸ਼ੈਸ਼ਨ ਲਾਏ ਜਾਣਗੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਣਾਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰਜਾਗਰੂਕਤਾ ਰੈਲੀ ਅਤੇ ਇੰੰਟਰ ਸਕੂਲ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੌਕੇ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਰੈਲੀ ਕੱਢਣ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸਕੈਂਡਰੀ ਸਕੂਲ ਦੇ ਪ੍ਰਿੰਸੀਪਲ ਮੈਡਮ ਸੁਤੰਤਰ ਪਾਠਕਡੀਪੀ ਸੁਰਿੰਦਰ ਕੁਮਾਰ ਅਤੇ ਮਾਸਟਰ ਆਕਾਸ਼ ਡੋਡਾ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਰਿੰਕੂ ਚਾਵਲਾਡਾ. ਆਮਨਾ ਕੰਬੋਜਐਸਆਈ ਵਿਜੈ ਕੁਮਾਰਮਲਟੀਪਰਪਜ਼ ਹੈਲਥ ਵਰਕਰ ਸੁਖਜਿੰਦਰ ਸਿੰਘਰਵਿੰਦਰ ਸ਼ਰਮਾਂਕ੍ਰਿਸ਼ਨ ਕੁਮਾਰ ਕੰਬੋਜਸਵਰਨ ਸਿੰਘ,ਐਮਐਲਟੀ ਸੁਨੀਤਾ ਕੁਮਾਰੀ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ