72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ 177 ਪ੍ਰਤੀਸ਼ਤ ਦਾ ਅੰਕੜਾ ਟੱਪੀ

72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ 177 ਪ੍ਰਤੀਸ਼ਤ ਦਾ ਅੰਕੜਾ ਟੱਪੀ

ਅੰਮ੍ਰਿਤਸਰ, 24 ਅਪ੍ਰੈਲ (      )-ਕਣਕ  ਦੀ ਖਰੀਦ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਮੰਡੀਆਂ ਦੇ ਦੌਰੇ ਅਤੇ ਖਰੀਦ ਦੇ ਕੰਮ ਵਿਚ ਲੱਗੇ ਅਧਿਕਾਰੀਆਂਆੜਤੀਆਂ ਅਤੇ ਹੋਰ ਸਬੰਧਤ ਧਿਰਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਸਦਕਾ ਮੰਡੀਆਂ ਵਿਚ ਖਰੀਦ ਕੀਤੀ ਕਣਕ ਦੀ ਚੁਕਾਈ ਨਾਲੋ-ਨਾਲ ਹੋਣ ਲੱਗੀ ਹੈ। ਬੀਤੀ ਸ਼ਾਮ ਤੱਕ 72 ਘੰਟਿਆਂ ਵਿਚ ਖਰੀਦੀ ਕਣਕ ਦੀ ਲਿਫਟਿੰਗ ਦਾ ਔਸਤਨ ਅੰਕੜਾ 177 ਫੀਸਦੀ ਰਿਹਾਜੋ ਕਿ ਇਕ ਰਿਕਾਰਡ ਹੈ। ਇੰਨਾ ਵਿਚੋਂ ਖ੍ਰੀਦ ਏਜੰਸੀ ਪਨਸਪ ਨੇ 290 ਫੀਸਦੀਪਨਗਰੇਨ ਨੇ 176 ਫੀਸਦੀਮਾਰਕਫੈਡ ਨੇ 174 ਫੀਸਦੀ ਅਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 72 ਘੰਟਿਆਂ ਵਿਚ ਖਰੀਦ ਕੀਤ ਕਣਕ ਦਾ 112 ਫੀਸਦੀ ਮੰਡੀਆਂ ਵਿਚ ਚੁੱਕਣ ਦਾ ਟੀਚਾ ਪ੍ਰਾਪਤ ਕੀਤਾ ਹੈ।

  ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਮਜੀਠਾ ਅਨਾਜ਼ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਕਿਸਾਨਾਂ ਨਾਲ ਗੱਲਬਾਤ ਕਰਦੇ ਉਨਾਂ ਨੂੰ ਸੁੱਕੀ ਕਣਕ ਮੰਡੀਆਂ ਵਿਚ ਲਿਆਉਣ ਦੀ ਅਪੀਲ ਕਰਦੇ ਕਿਹਾ ਕਿ ਤੁਸੀਂ 12-14 ਫੀਸਦੀ ਨਮੀ ਤੱਕ ਕਣਕ ਮੰਡੀ ਵਿਚ ਲਿਆਓ ਤਾਂ ਅਸੀਂ 24 ਘੰਟਿਆਂ ਵਿਚ ਹੀ ਖਰੀਦ ਤੇ ਲਿਫਟਿੰਗ ਕਰ ਦਿਆਂਗੇਜਿਸ ਨਾਲ ਕਿਸਾਨ ਅਤੇ ਆੜਤੀਏ ਦੋਵੇਂ ਧਿਰਾਂ ਨੂੰ ਫਾਇਦਾ ਰਹੇਗਾ। ਉਨਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੰਡੀਆਂ ਵਿਚ ਲੇਬਰਬਾਰਦਾਨੇਟੈਂਡਰ ਅਲਾਟਮੈਂਟ ਆਦਿ ਦੇ ਸਾਰੇ ਕੰਮ ਲੋੜ ਅਨੁਸਾਰ ਹੋ ਚੁੱਕੇ ਹਨਸੋ ਕਿਸੇ ਨੂੰ ਕੋਈ ਸਮੱਸਿਆ ਨਹੀਂ ਆਵੇਗੀ। ਉਨਾਂ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਖਰੀਦ ਏਜੰਸੀਆਂਮੰਡੀ ਅਧਿਕਾਰੀਆਂ ਤੇ ਆੜਤੀਆਂ ਨੂੰ ਤਰਪਾਲਾਂ ਆਦਿ ਦੇ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ। ਇਸ ਮੌਕੇ ਐਸ ਡੀ ਐਮ ਸ੍ਰੀਮਤੀ ਹਰਨੂਰ ਕੌਰਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸਰਤਾਜ ਸਿੰਘਜਿਲ੍ਹਾ ਮੰਡੀ ਅਫਸਰ ਸ. ਅਮਨਦੀਪ ਸਿੰਘ ਤੇ ਹੋਰ ਅਧਿਕਾਰੀ ਵੀ ਉਨਾਂ ਨਾਲ ਸਨ।

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ