ਕਾਂਗਰਸ ਪਾਰਟੀ ਵੱਲੋਂ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਮੁਅੱਤਲ ਕਰ ਦਿੱਤਾ ਗਿਆ

ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਇਲਜ਼ਾਮ ਲੱਗੇ

ਕਾਂਗਰਸ ਪਾਰਟੀ ਵੱਲੋਂ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਮੁਅੱਤਲ ਕਰ ਦਿੱਤਾ ਗਿਆ

Phillor,24 April,2024,(Azad Soch News):- ਕਾਂਗਰਸ ਪਾਰਟੀ ਵੱਲੋਂ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ (MLA Vikramjit Singh Chaudhary) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ,ਉਨ੍ਹਾਂ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former Chief Minister of Punjab Charanjit Singh Channi) ਵਿਰੁੱਧ ‘ਗਲਤ ਬਿਆਨਬਾਜ਼ੀ’ ਕਰਕੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਇਲਜ਼ਾਮ ਲੱਗੇ ਹਨ,ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ (Devendra Yadav) ਨੇ ਵਿਧਾਇਕ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ।

“ਪਾਰਟੀ ਦੀ ਗਾਈਡਲਾਈਨ (Guideline) ਤੋਂ ਹਟ ਕੇ ਤੁਹਾਡੇ ਵਲੋਂ ਦਿਤੇ ਗਏ ਬਿਆਨ, ਤੁਹਾਡੇ ਅਹੁਦੇ ਦੀ ਗਰਿਮਾ ਦੇ ਅਨੁਸਾਰ ਨਹੀਂ ਹਨ,ਜਿਸ ਕਾਰਨ ਪਾਰਟੀ ਸੰਗਠਨ ਦਾ ਅਕਸ ਖਰਾਬ ਹੋ ਰਿਹਾ ਹੈ,ਅਤੇ ਜਨਤਾ ਅਤੇ ਕਾਂਗਰਸੀ ਵਰਕਰਾਂ ਵਿਚ ਗਲਤ ਸੰਦੇਸ਼ ਜਾ ਰਿਹਾ ਹੈ,ਤੁਹਾਨੂੰ ਨਿੱਜੀ ਤੌਰ 'ਤੇ ਦਿਤੀਆਂ ਗਈਆਂ ਕਈ ਚਿਤਾਵਨੀਆਂ ਦੇ ਬਾਵਜੂਦ, ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਤੁਹਾਡਾ ਵਿਵਹਾਰ ਜਾਰੀ ਹੈ।

ਇਸ ਲਈ, ਜਦੋਂ ਤਕ ਇਸ ਮਾਮਲੇ ਵਿਚ ਅਗਲੀ ਕਾਰਵਾਈ ਨਹੀਂ ਕੀਤੀ ਜਾਂਦੀ, ਤੁਹਾਨੂੰ ਹੁਣ ਤੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿਤਾ ਜਾਂਦਾ ਹੈ ਅਤੇ ਅਗਲੇ ਹੁਕਮਾਂ ਤਕ ਪਾਰਟੀ ਤੋਂ ਮੁਅੱਤਲ ਕਰ ਦਿਤਾ ਜਾਂਦਾ ਹੈ,ਮੁਅੱਤਲੀ ਪੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਜਾਰੀ ਕੀਤਾ ਗਿਆ ਹੈ,ਉਨ੍ਹਾਂ ਕਿਹਾ ਕਿ ਕਈ ਚੇਤਾਵਨੀਆਂ ਦੇ ਬਾਵਜੂਦ ਵਿਧਾਇਕ “ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤੋਂ ਭਟਕ ਰਿਹਾ ਹੈ,ਦੱਸ ਦੇਈਏ ਕਿ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਮਾਂ ਕਰਮਜੀਤ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ ਦੀ ਪਤਨੀ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ।

ਇੰਚਾਰਜ ਦੇਵੇਂਦਰ ਯਾਦਵ

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ