ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ
By Azad Soch
On
ਬਠਿੰਡਾ, 26 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਗੁਰੂ ਅਰਜਨ ਦੇਵ ਨਗਰ ਦੇ ਬੂਥ ਨੰਬਰ 76 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋਂ ਸਮੂਹ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਇਕੱਤਰ ਵੋਟਰਾਂ ਨੂੰ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸਵੀਪ ਟੀਮ ਮੈਂਬਰਾਂ ਤੋਂ ਇਲਾਵਾ ਨਗਰ ਵਾਸੀ ਆਦਿ ਹਾਜ਼ਰ ਸਨ।
Tags:
Latest News
IPL ਦੇ 17ਵੇਂ ਸੀਜ਼ਨ ‘ਚ ਅੱਜ ਸਨਰਾਈਜ਼ਰਸ ਹੈਦਰਾਬਾਦ ਦਾ ਸਾਹਮਣਾ ਲਖਨਊ ਸੁਪਰਜਾਇੰਟਸ ਨਾਲ ਹੋਵੇਗਾ
08 May 2024 12:07:10
Hyderabad, 8 May 2024,(Azad Soch News):– ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ ‘ਚ ਅੱਜ ਸਨਰਾਈਜ਼ਰਸ ਹੈਦਰਾਬਾਦ ਦਾ ਸਾਹਮਣਾ ਲਖਨਊ...