ਟੀਕਾਕਰਣ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਦਾ ਆਯੋਜਨ

ਟੀਕਾਕਰਣ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਦਾ ਆਯੋਜਨ

ਫ਼ਰੀਦਕੋਟ, 26 ਅਪ੍ਰੈਲ 2024

ਸਿਹਤ ਵਿਭਾਗ ਫਰੀਦਕੋਟ ਵੱਲੋਂ ਟੀਕਾਕਰਣ ਦੀ 50 ਵੀਂ ਵਰੇਗੰਢ ਨੂੰ ਸਮਰਪਿਤ ਸਪੈਸ਼ਲ ਕੈਪਾਂ ਰਾਹੀ 24 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਣ ਹਫਤਾ ਮਨਾਇਆ ਜਾ ਰਿਹਾ ਹੈ। ਜਿਹੜੇ ਲੋਕ ਕਿਸੇ ਕਾਰਨ ਟੀਕਾਕਰਣ ਤੋਂ ਵਾਂਝੇ ਰਹਿ ਗਏ ਸਨ, ਨਵਜੰਮੇ ਬੱਚਿਆਂ ਅਤੇ ਗਰਭਵਤੀਂ ਔਰਤਾਂ ਦਾ ਸਲੱਮ ਬਸਤੀਆਂਭੱਠਿਆਂਪਥੇਰਾਂ ਅਦਿ ਉੱਪਰ ਵਿਸ਼ੇਸ਼ ਕੈਂਪ ਲਗਾ ਕੇ ਟੀਕਾਕਰਣ ਕੀਤਾ ਜਾ ਰਿਹਾ ਹੈ ਇਸੇ ਲੜੀ ਤਹਿਤ ਬਾਜੀਗਰ ਬਸਤੀ ਫਰੀਦਕੋਟ ਟੀਕਾਕਰਣ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਵੀ ਕੀਤੀ ਗਈ        

ਇਸੇ ਤਹਿਤ ਡਾ. ਮਨਿੰਦਰ ਪਾਲ ਸਿੰਘ ਸਿਵਲ ਸਰਜਨ ਅਤੇ ਡਾ. ਵਰਿੰਦਰ ਕੁਮਾਰ ਜਿਲ੍ਹਾ ਟੀਕਾਕਰਣ ਅਫਸਰ ਫਰੀਦਕੋਟ ਵੱਲੋਂ ਇਸ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਮਨਿੰਦਰ ਪਾਲ ਸਿੰਘ ਅਤੇ ਡਾ. ਵਰਿੰਦਰ ਕੁਮਾਰ ਨੇ ਦੱਸਿਆ ਕੇ ਇਹ ਹਫਤਾ ਮਨਾਉਣ ਦਾ ਮੁੱਖ ਮੰਤਵ ਵੈਕਸਿਨ ਨਾਲ ਰੋਕੀਆਂ ਜਾ ਸਕਣ ਵਾਲੀਆਂ ਬੀਮਾਰੀਆਂ ਸਬੰਧੀ ਜਾਗਰੂਕ ਕਰਨਾ ਹੈ ਤਾਂ ਜੋ ਟੀਕਾਕਰਣ ਦੀ ਪ੍ਰਗਤੀ ਨੂੰ ਵਧਾਇਆ ਜਾ ਸਕੇ  ਯੂਨੀਵਰਸ ਟੀਕਾਕਰਣ ਪ੍ਰੋਗਰਾਮ ਤਹਿਤ ਪੀਲੀਆਖਾਂਸੀ ,ਨਿਮੋਨੀਆ ਗੱਲ ਘੋਟੂਟੈਟਨੇਸਮੀਜਲ ਰੁਬੇਲਾਕਾਲੀ ਖੰਘ ਆਦਿ 11 ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਬੱਚਿਆਂ ਦਾ ਟੀਕਾਕਰਣ ਕੀਤਾ ਜਾਂਦਾ ਹੈ ਜੋ ਕਿ ਬਿਲਕੁੱਲ ਮੁਫਤ ਹੁੰਦਾ ਹੈ ਉਹਨਾਂ ਅਪੀਲ ਕੀਤੀ ਕਿ ਜਿਹਨਾਂ ਵੀ ਗਰਭਵਤੀ ਔਰਤਾਂ ਜਾਂ ਬੱਚਿਆਂ ਦਾ ਸੰਪੂਰਣ ਟੀਕਾਕਰਣ ਨਹੀਂ ਹੋਇਆ ਉਹਨਾਂ ਨੂੰ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਤਾਂ ਜੋ ਇਹਨਾਂ ਜਾਨਲੇਵਾ ਬਿਮਾਰੀਆਂ ਤੋਂ ਬਚਾਅ ਹੋ ਸਕੇ

 

ਇਸ ਮੌਕੇ ਕਾਰਜਕਾਰੀ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਿਵੇਕ ਰਾਜੌਰਾਮੈਡੀਕਲ ਅਫਸਰ ਡਾ. ਮੈਰੀਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਸਕੂਲ ਦਾ ਸਮੂਹ ਸਟਾਫ ਹਾਜਰ ਸਨ

Tags:

Advertisement

Latest News

ਭਾਜਪਾ ਦੀ ਬਠਿੰਡਾ ਤੋਂ ਉਮੀਦਵਾਰ ਆਈ.ਏ.ਐੱਸ. ਅਧਿਕਾਰੀ ਪਰਮਪਾਲ ਕੌਰ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ ਭਾਜਪਾ ਦੀ ਬਠਿੰਡਾ ਤੋਂ ਉਮੀਦਵਾਰ ਆਈ.ਏ.ਐੱਸ. ਅਧਿਕਾਰੀ ਪਰਮਪਾਲ ਕੌਰ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ
Bathinda,08 May,2024,(Azad Soch News):- ਭਾਜਪਾ ਦੀ ਬਠਿੰਡਾ ਤੋਂ ਉਮੀਦਵਾਰ ਆਈ.ਏ.ਐੱਸ. ਅਧਿਕਾਰੀ ਪਰਮਪਾਲ ਕੌਰ ਸਿੱਧੂ ਨੂੰ ਪੰਜਾਬ ਸਰਕਾਰ ਨੇ ਵੱਡਾ ਝਟਕਾ...
ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ 10 ਮਈ ਨੂੰ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-05-2024 ਅੰਗ 668
ਆਰ.ਟੀ.ਓ ਵੱਲੋਂ ਪੋਲ ਸਟਾਫ ਦੀ ਆਵਾਜਾਈ ਪ੍ਰਬੰਧਨ ਲਈ ਟਰਾਂਸਪੋਰਟਰਾਂ ਨਾਲ ਮੀਟਿੰਗ
ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕੀਤਾ ਦਾਖਲ
ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ! ਕੋਰਟ ਨੇ 20 ਮਈ ਤੱਕ ਵਧਾਈ ਨਿਆਇਕ ਹਿਰਾਸਤ