ਜਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਐਸ.ਡੀ.ਐਮ ਫ਼ਰੀਦਕੋਟ ਨੇ ਕੀਤੀ ਮੀਟਿੰਗ

ਜਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਐਸ.ਡੀ.ਐਮ ਫ਼ਰੀਦਕੋਟ ਨੇ ਕੀਤੀ ਮੀਟਿੰਗ

 ਫ਼ਰੀਦਕੋਟ 23 ਅਪ੍ਰੈਲ,2024

ਐਸ.ਡੀ.ਐਮ ਫਰੀਦਕੋਟ ਡਾ. ਵਰੁਣ ਕੁਮਾਰ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਅਤੇ ਰੋਕਥਾਮ ਸਬੰਧੀ ਸਮੂਹ ਕਲੱਸਟਰ ਅਫਸਰਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਗਿਆ। ਇਸ ਮੌਕੇ ਮੁੱਖ ਖੇਤੀਬਾੜੀਅਫਸਰਫਰੀਦੋਕਟ ਡਾ.ਅਮਰੀਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਉਨ੍ਹਾਂ ਸਮੂਹ ਕਲੱਸਟਰ ਅਫਸਰਾਂ ਨੂੰ ਕਿਹਾ ਕਿ  ਉਹਨਾਂ ਵੱਲੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾਵੇ ਅਤੇ ਕਿਸੇ ਤਰ੍ਹਾਂ ਦੀ ਵੀ ਅਣਗਹਿਲੀ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਸਮੇਂ-ਸਮੇਂ ਦੌਰਾਨ ਨੋਡਲ ਅਫਸਰਾਂ ਅਤੇ ਕਲੱਸਟਰ ਅਫਸਰਾਂ ਵੱਲੋਂ ਖੇਤਾਂ ਦਾ ਦੌਰਾ ਕੀਤਾ ਜਾਵੇ ਅਤੇ ਜੇਕਰ ਕੋਈ ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ। ਇਸ ਤੋਂ ਇਲਾਵਾ ਸਬੰਧਤ ਪਿੰਡਾਂ ਦੇ ਨੋਡਲ ਅਫਸਰ ਨਿੱਜੀ ਤੌਰ ਤੇ ਫੋਨ ਰਾਹੀਂ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਉਹਨਾਂ ਨੂੰ ਕਣਕ ਨੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨਗੇ। ਉਹਨਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਅੱਗ ਦੇ ਸਪਾਟ ਘਟਾਉਣ ਜਾਂ ਨਾ ਮਾਤਰ ਕਰਨ ਲਈ ਹਰ ਸੰਭਵ ਕੋਸਿਸ਼ ਕਰਨੀ ਯਕੀਨੀ ਬਣਾਈ ਜਾਵੇ।

          ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਜਿੱਥੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜਮੀਨ ਵਿੱਚ ਤੱਤਾਂ ਦੀ ਘਾਟ ਆਉਦੀ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈਜਿਸ ਨਾਲ ਆਮ ਜਨਤਾ ਅਤੇ ਪਸ਼ੂ-ਪੰਛੀਆਂ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਖਦਸ਼ਾ ਬਣ ਜਾਂਦਾ ਹੈ। ਉਹਨਾਂ ਸਮੂਹ ਕਲੱਸਟਰ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਖੇਤ ਵਿੱਚ ਰਲਾਉਣ ਜਾਂ ਤੂੜੀ ਬਣਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਦੇ ਅਧਿਕਾਰੀਆਂ ਵੱਲੋਂ ਕਿਸਾਨ ਸਿਖਲਾਈ ਕੈਂਪਾਂਨੁੱਕੜ ਮੀਟਿੰਗਾਂਖੇਤ ਦਿਵਸ ਅ\ਤੇ ਸੋਸ਼ਲ ਮੀਡੀਆ ਰਾਹੀਂ ਵੀ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਮੁਹਿੰਮ ਚਲਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ