ਪੰਜਾਬ ਕੇਡਰ ਦੇ ਸੀਨੀਅਰ ਆਈਏਐਸ ਅਫ਼ਸਰ ਕਰਨੈਲ ਸਿੰਘ ਦਾ ਅਜੇ ਨਹੀਂ ਹੋਇਆ ਅਸਤੀਫ਼ਾ ਮਨਜ਼ੂਰ

ਪੰਜਾਬ ਕੇਡਰ ਦੇ ਸੀਨੀਅਰ ਆਈਏਐਸ ਅਫ਼ਸਰ ਕਰਨੈਲ ਸਿੰਘ ਦਾ ਅਜੇ ਨਹੀਂ ਹੋਇਆ ਅਸਤੀਫ਼ਾ ਮਨਜ਼ੂਰ

Chandigarh, 25 April 2024,(Azad Soch News):- ਪੰਜਾਬ ਕੇਡਰ ਦੇ ਸੀਨੀਅਰ ਆਈਏਐਸ ਅਫ਼ਸਰ ਕਰਨੈਲ ਸਿੰਘ (Senior IAS officer Karnail Singh) ਦੇ ਵਲੋਂ 11 ਅਪ੍ਰੈਲ 2024 ਨੂੰ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ,ਅਸਤੀਫ਼ਾ ਦਿੱਤੇ ਨੂੰ ਕਰੀਬ ਦੋ ਹਫ਼ਤੇ ਬੀਤਣ ਤੋਂ ਬਾਅਦ ਵੀ ਹੁਣ ਤੱਕ ਸੀਨੀਅਰ ਆਈਏਐਸ ਅਫ਼ਸਰ ਕਰਨੈਲ ਸਿੰਘ ਦਾ ਅਸਤੀਫ਼ਾ ਸਰਕਾਰ ਵੱਲੋਂ ਪ੍ਰਵਾਨ ਨਹੀਂ ਕੀਤਾ ਗਿਆ,ਇਥੇ ਜਿਕਰ ਕਰਨਾ ਬਣਦਾ ਹੈ ਕਿ,ਕਰਨੈਲ ਸਿੰਘ,ਜਿਨ੍ਹਾਂ ਨੂੰ 30 ਜਨਵਰੀ ਨੂੰ ਕਪੂਰਥਲਾ ਦੇ ਡੀਸੀ (DC) ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। 

ਉਨ੍ਹਾਂ ਨੂੰ ਅਜੇ ਤੱਕ ਕੋਈ ਪੋਸਟਿੰਗ (Posting) ਨਹੀਂ ਦਿੱਤੀ ਗਈ ਸੀ,ਜਿਸ ਕਾਰਨ ਦੱਸਿਆ ਜਾ ਰਿਹੈ ਕਿ ਉਹ ਨਾਰਾਜ਼ ਸਨ,ਭਾਵੇਂ ਉਨ੍ਹਾਂ ਨੇ ਆਪਣੇ ਅਸਤੀਫ਼ੇ ਵਿੱਚ ਅਜਿਹੀ ਕੋਈ ਨਾਰਾਜ਼ਗੀ ਜ਼ਾਹਰ ਨਹੀਂ ਕੀਤੀ ਹੈ,ਪਰ ਉਨ੍ਹਾਂ ਦੇ ਨਜ਼ਦੀਕੀ ਅਧਿਕਾਰੀਆਂ ਦਾ ਕਹਿਣਾ ਹੈ,ਕਿ ਉਹ ਪਿਛਲੇ ਢਾਈ ਮਹੀਨਿਆਂ ਤੋਂ ਖਾਲੀ ਪਈ ਨੌਕਰੀ ਤੋਂ ਬੋਰ ਹੋ ਗਏ,ਇਸ ਲਈ ਉਨ੍ਹਾਂ ਨੇ ਅਸਤੀਫ਼ਾ ਦਿੱਤਾ।

ਕਰਨੈਲ ਸਿੰਘ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰ ਚੁੱਕੇ ਹਨ,ਅਤੇ ਉਨ੍ਹਾਂ ਦੀ ਨਿਯੁਕਤੀ ਸਾਬਕਾ ਮੁੱਖ ਸਕੱਤਰ (Former Chief Secretary) ਵੀ ਕੇ ਜੰਜੂਆ ਨੇ ਕੀਤੀ ਸੀ,ਬਾਅਦ ਵਿੱਚ ਉਨ੍ਹਾਂ ਨੂੰ ਕਪੂਰਥਲਾ ਵਿੱਚ ਡਿਪਟੀ ਕਮਿਸ਼ਨਰ ਵੀ ਨਿਯੁਕਤ ਕੀਤਾ ਗਿਆ ਸੀ ਪਰ ਜਦੋਂ ਉਨ੍ਹਾਂ ਨੂੰ 30 ਜਨਵਰੀ ਨੂੰ ਉੱਥੋਂ ਹਟਾ ਦਿੱਤਾ ਗਿਆ ਤਾਂ ਉਨ੍ਹਾਂ ਨੂੰ ਕੋਈ ਤਾਇਨਾਤੀ ਨਹੀਂ ਦਿੱਤੀ ਗਈ,ਅਪ੍ਰੈਲ ਦੇ ਪਹਿਲੇ ਹਫ਼ਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ (Sikandar Singh Maluka) ਦੀ ਨੂੰਹ ਆਈਏਐਸ ਅਧਿਕਾਰੀ ਪਰਮਪਾਲ ਕੌਰ (IAS officer Parampal Kaur) ਨੇ ਅਸਤੀਫ਼ਾ ਦੇ ਦਿੱਤਾ ਸੀ। 

ਹਾਲਾਂਕਿ ਸੀਐੱਮ ਭਗਵੰਤ ਮਾਨ (CM Bhagwant Mann) ਦੇ ਦਾਅਵੇ ਮੁਤਾਬਿਕ,ਪਰਮਪਾਲ ਕੌਰ ਨੇ ਅਸਤੀਫ਼ਾ ਮਨਜ਼ੂਰ ਹੋਣ ਤੋਂ ਪਹਿਲਾਂ ਹੀ ਭਾਜਪਾ ਜੁਆਇੰਨ ਕਰ ਲਈ,ਦੂਜੇ ਪਾਸੇ,ਸੂਚਨਾ ਇਹ ਹੈ ਕਿ,ਡੀਓਪੀਟੀ (Dopt) ਨੇ ਪਰਮਪਾਲ ਕੌਰ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ,ਇਥੇ ਜਿਕਰ ਕਰਨਾ ਬਣਦਾ ਹੈ ਕਿ,ਕਰੀਬ ਦੋ ਦਿਨ ਪਹਿਲਾਂ ਪੰਜਾਬ ਦੇ ਸੀਨੀਅਰ ਆਈਪੀਐਸ ਗੁਰਿੰਦਰ ਸਿੰਘ ਢਿੱਲੋਂ (Senior IPS of Punjab Gurinder Singh Dhillon) ਵੀ ਸਮੇਂ ਤੋਂ ਪਹਿਲਾਂ ਨੌਕਰੀ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸਰਕਾਰ ਦੇ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ। 

 

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ