ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਵਾਧਾ - ਜ਼ਿਲ੍ਹਾ ਚੋਣ ਅਫ਼ਸਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਵਾਧਾ - ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ 08 ਮਈ
   ਸ੍ਰੀ ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਚੋਣ ਅਫ਼ਸਰੑਕਮੑਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 31 ਜੁਲਾਈ, 2024 ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ 21 ਅਗਸਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਦੀ ਮੁੱਢਲੀ ਵੋਟਰ ਸੂਚੀ ਦੀ ਛਪਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਵੋਟਰ ਸੂਚੀਆਂ ਵਿੱਚ ਵੋਟਾਂ ਸਬੰਧੀ ਦਾਅਵੇ ਅਤੇ ਇਤਰਾਜ਼ 11 ਸਤੰਬਰ ਤੱਕ ਦਰਜ਼ ਕਰਵਾਏ ਜਾ ਸਕਦੇ ਹਨ ਅਤੇ 20 ਸਤੰਬਰ ਤੱਕ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ।
    ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 05 ਅਕਤੂਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕਰਵਾਈ ਜਾਵੇਗੀ।  ਉਨ੍ਹਾਂ ਕਿਹਾ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਇਹ ਵਾਧਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਵੋਟਰ ਆਪਣੀ ਵੋਟ ਬਣਵਾ ਸਕਣ।

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ