ਹਲਕਾ ਫਿਰੋਜ਼ਪੁਰ ਦਿਹਾਤੀ ਵਿਖੇ ਹਰੇਕ ਵਿਅਕਤੀ ਨੂੰ ਵੋਟ ਪਾਉਣ ਦਾ ਦਿੱਤਾ ਸੰਦੇਸ਼

ਹਲਕਾ ਫਿਰੋਜ਼ਪੁਰ ਦਿਹਾਤੀ  ਵਿਖੇ ਹਰੇਕ ਵਿਅਕਤੀ ਨੂੰ ਵੋਟ ਪਾਉਣ ਦਾ ਦਿੱਤਾ ਸੰਦੇਸ਼

ਫਿਰੋਜ਼ਪੁਰ 7 ਮਈ (      ) ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਚੋਣ ਅਫਸਰ - ਕਮ-ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਅਗਾਮੀ ਲੋਕ ਸਭਾ ਚੋਣਾ ਵਿੱਚ ਜ਼ਿਲ੍ਹੇ ਭਰ ਵਿੱਚ 100 ਫੀਸਦੀ ਮਤਦਾਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨਇਸ ਲੜੀ ਤਹਿਤ ਅੱਜ ਵਿਧਾਨਸਭਾ ਹਲਕਾ 77- ਫਿਰੋਜ਼ਪੁਰ ਦਿਹਾਤੀ ਵਿੱਚ ਸਹਾਇਕ ਰਿਟਰਨਿੰਗ ਅਫਸਰ ਫਿਰੋਜ਼ਪੁਰ ਦਿਹਾਤੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ.) ਫਿਰੋਜਪੁਰ ਡਾ. ਨਿਧੀ ਕੁਮੁਦ ਬਾਮਬਾ ਦੀ ਦੇਖ-ਰੇਖ ਵਿੱਚ ਸਵੀਪ ਟੀਮ ਦੁਆਰਾ ਹਲਕੇ ਦੇ ਪਿੰਡ-ਪਿੰਡ ਜਾ ਕੇ ਵਿਸ਼ੇਸ਼ ਤੋਰ ਤੇ ਘੱਟ ਪੋਲਿੰਗ (ਟਰਨਆਉਟ) ਵਾਲੇ ਸਥਾਨਾਂ ਤੇ ਜਾ ਕੇ ਲੋਕਾਂ ਨੂੰ ਵੋਟ ਪਾਉਣ ਦਾ ਸੰਦੇਸ਼ ਦਿੱਤਾ।

          ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਵੋਟਰ ਜਾਗਰੂਕਤਾ ਮੁਹਿੰਮ ਜੰਗੀ ਪੱਧਰ ਤੇ ਜਾਰੀ ਹੈਇਸ ਟੀਮ ਦੁਆਰਾ ਫਿਰੋਜ਼ਪੁਰ ਦਿਹਾਤੀ ਹਲਕੇ ਵਿੱਚ ਹਰੇਕ ਵੋਟਰ ਨੂੰ ਵੋਟ ਦੀ ਮਹਤੱਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸਵੀਪ ਟੀਮ ਵੱਲੋਂ ਚੋਣ ਕਮਿਸ਼ਨ ਦੁਆਰਾ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ, ਬਜ਼ੁਰਗਾਂ, ਔਰਤਾਂ ਟਰਾਂਸਜੈਂਡਰਾਂ ਨੂੰ ਪੋਲਿੰਗ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵੀ ਦੱਸਿਆ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ, ਕਾਲਜਾਂ ਲਈ ਵੋਟਰ ਜਾਗਰੂਕਤਾ ਪ੍ਰੋਗਰਾਮ ਕਾਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਭਾਸ਼ਨ ਮੁਕਾਬਲੇ ਕਵਿੱਜ ਮੁਕਾਬਲੇ, ਗੀਤ ਮੁਕਾਬਲੇ, ਰੰਗੋਲੀ ਆਦਿ ਦੇ ਮੁਕਾਬਲੇ ਕਰਵਾਏ ਗਏ ਅਤੇ ਫਿਰ ਜੇਤੂਆਂ ਨੇ ਹਲਕਾ ਪੱਧਰੀ ਸਵੀਪ ਮੇਲੇ ਵਿੱਚ ਭਾਗ ਲਿਆ ਅਤੇ

ਵੋਟਾਂ ਦੀ ਮਹੱਤਤਾ ਬਾਰੇ ਦੱਸਿਆ ਗਿਆ। ਇਸ ਦੌਰਾਨ ਪੈਦਲ ਰੈਲੀ, ਸਾਇਕਲ ਰੈਲੀ, ਟਰੈਕਟਰ ਰੈਲੀ ਰਾਹੀਂ ਵੀ ਜਾਗਰੂਕ ਕੀਤਾ ਗਿਆ ਅਤੇ ਸਕੂਲਾਂ, ਕਾਲਜਾ ਵਿੱਚ ਚੋਣ ਸਾਖਰਤਾ ਕੱਲਬਾਂ ਦਾ ਗਠਨ ਵੀ ਕੀਤਾ ਗਿਆ ।

          ਇਸ ਮੌਕੇ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ, ਕਮਲ ਸ਼ਰਮਾਲਖਵਿੰਦਰ ਸਿੰਘ ਸਹਾਇਕ ਇਲੈਕਸ਼ਨ ਸੈਲ, ਇੰਨਚਾਰਜ ਅੰਗਰੇਜ ਸਿੰਘਚਰਨਜੀਤ ਸਿੰਘ ਚਹਿਲਸੁਨੀਲ ਕੁਮਾਰਪੂਨਮ ਰਾਣੀਰੁਪਿੰਦਰ ਕੌਰ ਸਮੇਤ ਆਂਗਣਵਾੜੀ ਵਰਕਰਜ਼ ਵੀ ਹਾਜ਼ਰ ਸਨ।

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ