ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ

ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ

ਮੋਗਾ, 8 ਮਈ:
ਮਜ਼ਬੂਤ ਲੋਕਤੰਤਰ ਦਾ ਨਿਰਮਾਣ ਕਰਨ ਲਈ ਵੋਟ ਫੀਸਦੀ ਵਿੱਚ ਵਾਧਾ ਬਹੁਤ ਹੀ ਜਰੂਰੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ ਵੋਟ ਫੀਸਦੀ ਨੂੰ 70 ਤੋਂ ਪਾਰ ਕਰਨ ਦਾ ਟੀਚਾ ਮਿਥਿਆ ਗਿਆ ਹੈ, ਜਿਸ ਤਹਿਤ ਜ਼ਿਲ੍ਹਾ ਮੋਗਾ ਵਿੱਚ ਵੀ ਸਵੀਪ ਗਤੀਵਿਧੀਆਂ ਪੂਰੇ ਜ਼ੋਸ਼ ਖਰੋਸ਼ ਨਾਲ ਜਾਰੀ ਹਨ। ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਆਈ.ਏ.ਐਸ. ਪੱਧਰ ਦਾ ਅਧਿਕਾਰੀ ਖੁਦ ਬੱਸ ਸਟੈਂਡ ਵਿੱਚ ਜਾ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਨੂੰ ਬਿਨ੍ਹਾਂ ਕਿਸੇ ਲਾਲਚ ਤੇ ਡਰ ਤੋਂ ਪਾਉਣ ਲਈ ਪ੍ਰੇਰਿਤ ਕਰ ਰਿਹਾ ਹੈ ਇਹ ਹੀ ਨਹੀਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਨੇ ਅੱਜ ਬੱਸਾਂ ਵਿੱਚ ਖੁਦ ਸਵਾਰ ਹੋ ਕੇ ਵੀ ਸਵਾਰੀਆਂ ਨਾਲ ਗੱਲਬਾਤ ਕਰਕੇ ਵੋਟ ਦੇ ਅਧਿਕਾਰ ਨੂੰ ਵਰਤਣ ਲਈ ਪ੍ਰੇਰਿਤ ਕੀਤਾ। ਮੋਗਾ ਦੇ ਬੱਸ ਸਟੈਂਡ ਵਿੱਚ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ.ਏ.ਐਸ. ਵੱਲੋਂ ਖੁਦ ਵੋਟਾਂ ਪ੍ਰਤੀ ਜਾਗਰੂਕਤਾ ਫੈਲਾਉਂਦੇ ਦੇਖ ਕੇ ਲੋਕਾਂ ਦੀ ਭੀੜ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਲਾਜ਼ਮੀ ਤੌਰ ਤੇ ਕਰਨਗੇ। ਇੱਥੇ ਡਿਪਟੀ ਕਮਿਸ਼ਨਰ ਨੇ ਹਰ ਵਰਗ ਦੇ ਵੋਟਰਾਂ ਜਿਹਨਾਂ ਵਿੱਚ ਬਜੁਰਗ, ਨੌਜਵਾਨ, ਦਿਵਿਆਂਗ ਆਦਿ ਹਾਜ਼ਰ ਸਨ ਨਾਲ ਗੱਲਬਾਤ ਜਰੀਏ ਵੋਟਾਂ ਪ੍ਰਤੀ ਸ਼ੰਕਿਆਂ ਨੂੰ ਦੂਰ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ(ਜ)-ਕਮ-ਸਵੀਪ ਨੋਡਲ ਅਫ਼ਸਰ ਮੋਗਾ ਸ਼ੁਭੀ ਆਂਗਰਾ ਵੀ ਖਾਸ ਤੌਰ ਤੇ ਮੌਜੂਦ ਰਹੇ। ਇਸ ਮੌਕੇ ਵੱਡੀ ਗਿਣਤੀ ਵਿੱਚ ਰੋਡਵੇਜ਼ ਦੀਆਂ ਬੱਸਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਵੀ ਲਗਾਏ ਗਏ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪ੍ਰਤੀ ਜਾਗਰੂਕ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਨੂੰ ਸਭ ਨੂੰ ਪਤਾ ਹੀ ਹੈ ਕਿ ਦੇਸ਼ ਵਿੱਚ ਚੋਣਾਂ ਦਾ ਅਮਲ ਚੱਲ ਰਿਹਾ ਹੈ ਅਤੇ ਪੰਜਾਬ ਰਾਜ ਵਿੱਚ 1 ਜੂਨ, 2024 ਨੂੰ ਲੋਕ ਸਭਾ ਚੋਣਾਂ ਪੈਣ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 1 ਜੂਨ ਨੂੰ ਵੋਟਰ ਸਿਰਫ਼ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰ ਨੂੰ ਅਣਗੌਲਿਆ ਨਾ ਕਰਨ ਕਿਉਂਕਿ ਸਾਰੇ ਪੋਲਿੰਗ ਬੂਥਾਂ ਉੱਪਰ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਇਸਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।ਪੋਲਿੰਗ ਬੂਥਾਂ ਉੱਪਰ ਮੁੱਢਲੀਆਂ ਸਹੂਲਤਾਂ ਜਿਵੇਂ ਕਿ ਪੀਣ ਵਾਲੇ ਪਾਣੀ, ਰੈਂਪ, ਬਿਜਲੀ, ਪਖਾਨੇ, ਛਾਂ ਦਾ ਪ੍ਰਬੰਧ ਹੋਵੇ ਇਹ ਸਭ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ ਪ੍ਰੰਤੂ ਇਸ ਵਾਰ ਇਨ੍ਹਾਂ ਮੁੱਢਲੀਆਂ ਸਹੂਲਤਾਂ ਤੋਂ ਇਲਾਵਾ ਵੋਟਰਾਂ ਨੂੰ ਖਾਸ ਸੁਵਿਧਾਵਾਂ ਜਿਵੇਂਂ ਕਿ ਪੋਲਿੰਗ ਬੂਥ ਦੇ ਅੰਦਰ ਏ.ਸੀ. ਜਾਂ ਕੂਲਰ ਤੋਂ ਇਲਾਵਾ ਸ਼ਰਬਤ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਪਹਿਲੀ ਵਾਰ ਵੋਟ ਪਾਉਣ ਵਾਲੇ ਨਵੇਂ ਵੋਟਰਾਂ ਨੂੰ ਜ਼ਿਲ੍ਹਾ ਪ੍ਰਸ਼ਸ਼ਨ ਵੱਲੋਂ ਗਿਫ਼ਟ ਵੀ ਦਿੱਤੇ ਜਾਣਗੇ। ਇਹ ਵੋਟਾਂ ਵੋਟਰਾਂ ਲਈ ਯਾਦਗਾਰੀ ਬਣਾਈਆਂ ਜਾਣਗੀਆਂ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਵਰਗ ਦੇ ਵੋਟਰਾਂ ਨਾਲ ਪਹੁੰਚ ਬਣਾ ਕੇ ਵੋਟਾਂ ਪ੍ਰਤੀ ਜਾਗਰੂਕ ਕੀਤਾ ਹੈ ਬੱਸ ਸਟੈਂਡ ਵਿੱਚ ਸਵੀਪ ਗਤੀਵਿਧੀ ਵਿਲੱਖਣ ਕਿਸਮ ਦਾ ਤਜਰਬਾ ਸੀ ਜਿਥੋਂ ਕਿ ਬਹੁਤ ਸਾਰੇ ਵੋਟਰਾਂ ਨੇ ਵੋਟ ਦੀ ਅਹਿਮੀਅਤ ਬਾਰੇ ਜਾਗਰੂਕਤਾ ਹਾਸਲ ਕੀਤੀ।   ਇਸ ਮੌਕੇ ਸਵੀਪ ਟੀਮ ਮੋਗਾ ਤੋਂ ਪ੍ਰੋ ਗੁਰਪ੍ਰੀਤ ਸਿੰਘ ਘਾਲੀ ਅਤੇ ਟੀਮ ਮੈਂਬਰ ਹਾਜ਼ਰ ਸਨ।

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ