ਸਕੂਲੀ ਵਿਦਿਆਰਥੀਆਂ ਵੱਲੋਂ ਦਾਤੇਵਾਲ ਤੇ ਚੁੱਘਾ ਕਲਾਂ ਵਿਖੇ ਕੱਢੀ ਵੋਟਰ ਜਾਗਰੂਕਤਾ ਰੈਲੀ

ਸਕੂਲੀ ਵਿਦਿਆਰਥੀਆਂ ਵੱਲੋਂ ਦਾਤੇਵਾਲ ਤੇ ਚੁੱਘਾ ਕਲਾਂ ਵਿਖੇ ਕੱਢੀ ਵੋਟਰ ਜਾਗਰੂਕਤਾ ਰੈਲੀ

ਧਰਮਕੋਟ, 26 ਅਪ੍ਰੈਲ:
ਵੱਧ ਤੋਂ ਵੱਧ ਲੋਕਾਂ ਨੂੰ ਵੋਟ ਦੇ ਇਸਤੇਮਾਲ ਕਰਨ ਪ੍ਰਤੀ ਜਾਗਰੂਕ ਕਰਨ ਲਈ ਹਲਕਾ ਧਰਮਕੋਟ ਵਿੱਚ ਵੀ ਸਵੀਪ ਗਤੀਵਿਧੀਆਂ ਨਿਰੰਤਰ ਜਾਰੀ ਹਨ। ਅੱਜ ਪਿੰਡ ਦਾਤੇਵਾਲ, ਚੁੱਘਾ ਕਲਾਂ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਰੈਲੀ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸਕੂਲਾਂ ਵਿੱਚ ਚੁਣਾਵ ਪਾਠਸ਼ਾਲਾ ਅਤੇ ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ।
ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਧਰਮਕੋਟ ਸ੍ਰ. ਜ਼ਸਪਾਲ ਸਿੰਘ ਨੇ ਦੱਸਿਆ ਕਿ ਹਲਕਾ ਧਰਮਕੋਟ ਦੀ ਸਵੀਪ ਟੀਮ ਵੋਟ ਫੀਸਦੀ ਵਧਾਉਣ ਦੇ ਖੇਤਰ ਵਿੱਚ ਲਗਾਤਾਰ ਉਪਰਾਲੇ ਕਰ ਰਹੀ ਹੈ। ਅੱਜ ਦੀ ਰੈਲੀ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ। ਵਿਦਿਆਰਥੀਆਂ ਵੱਲੋਂ ਪ੍ਰਭਾਵਸ਼ਾਲੀ ਨਾਅਰਿਆਂ ਨਾਲ ਇਹ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਉਨ੍ਹਾਂ ਦੱਸਿਆ ਕਿ ਵੋਟਾਂ ਪ੍ਰਤੀ ਜ਼ਮੀਨੀ ਪੱਧਰ ਦੀ ਜਾਗਰੂਕਤਾ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਵੀਪ ਟੀਮ ਵੱਲੋਂ ਲਗਾਤਾਰ ਲੋਕਾਂ ਵਿੱਚ ਵੋਟ ਦੇ ਲਾਜ਼ਮੀ ਇਸਤੇਮਾਲ ਕਰਨ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਸਵੀਪ ਟੀਮ ਵੱਲੋਂ ਨਵੀਆਂ ਵੋਟਾਂ ਦੇ ਫਾਰਮ ਵੀ ਭਰਵਾਏ ਗਏ। ਪਿੰਡਾਂ ਦੇ ਲੋਕਾਂ ਨਾਲ ਮਿਲ ਕੇ ਵੋਟਰ ਪ੍ਰਣ ਵੀ ਲਿਆ ਗਿਆ ਕਿ ਉਹ ਸਾਰੇ ਆਪਣੀ ਵੋਟ ਦਾ ਇਸਤੇਮਾਲ ਕਰਕੇ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਯੋਗਦਾਨ ਦੇਣਗੇ। ਸਕੂਲੀ ਵਿਦਿਆਰਥੀਆਂ ਦੇ ਵੋਟ ਨਾਲ ਸਬੰਧਤ ਮਹਿੰਦੀ ਮੁਕਾਬਲੇ ਵੀ ਕਰਵਾਏ ਗਏ ਜਿਸ ਤਹਿਤ ਵਿਦਿਆਰਥਨਾਂ ਨੇ ਬਹੁਤ ਹੀ ਵਧੀਆ ਤਰੀਕੇ ਨਾਲ ਹੱਥਾਂ ਉੱਪਰ ਮਹਿੰਦੀ ਨਾਲ ਸਲੋਗਨ ਲਿਖੇ।
ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਪੋਲਿੰਗ ਸਟੇਸ਼ਨਾਂ ਉੱਪਰ ਗਰਮੀ ਦੀ ਰੁੱਤ ਦੇ ਮੱਦੇਨਜ਼ਰ ਹਰ ਇੱਕ ਪ੍ਰਕਾਰ ਦੀ ਸਹੂਲਤ ਦਿੱਤੀ ਜਾਵੇਗੀ ਜਿਸ ਨਾਲ ਵੋਟਰ ਨੂੰ ਵੋਟ ਪਾਉਣ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪੋਲਿੰਗ ਬੂਥਾਂ ਉੱਪਰ ਠੰਡੇ ਮਿੱਠੇ ਜਲ ਦੀਆਂ ਛਬੀਲਾਂ, ਸ਼ਾਮਿਆਨੇ ਦਾ ਪ੍ਰਬੰਧ, ਸਿਹਤ ਸਹੂਲਤਾਂ, ਵੀਲ੍ਹ ਚੇਅਰ ਦੀ ਸਹੂਲਤ ਆਦਿ ਮੁਹੱਈਆ ਹੋਣਗੀਆਂ। ਇਸ ਤੋਂ ਇਲਾਵਾ ਪਿੰਕ, ਦਿਵਿਆਂਗ ਤੇ ਮਾਡਲ ਪੋਲਿੰਗ ਸਟੇਸ਼ਨ ਵੋਟਰਾਂ ਲਈ ਖਿੱਚ ਦਾ ਕੇਂਦਰ ਬਣਨਗੇ। ਇਸ ਮੌਕੇ ਦਿਵਿਆਂਗ ਵੋਟਰਾਂ ਲਈ ਸਹਾਈ ਸਕਸ਼ਮ ਐਪ, ਵੋਟਰ ਹੈਲਪਲਾਈਨ ਐਪ ਅਤੇ ਚੋਣਾਂ ਸਬੰਧੀ ਕਿਸੇ ਸ਼ਿਕਾਇਤ ਲਈ ਸੀ ਵਿਜ਼ਲ ਐਪ ਬਾਰੇ ਵੀ ਜਾਣਕਾਰੀ ਦਿੱਤੀ ਗਈ।

Tags:

Advertisement

Latest News

ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ 8 ਮਈ 2024 --- ਖੁਲ੍ਹੇ ਬੋਰਵੈਲ ਬੱਚਿਆਂ ਦੀ ਸੁਰੱਖਿਆ ਅਤੇ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਨ ਦਾ ਕਾਰਨ ਬਣਦੇ...
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ
ਖਰਚਾ ਨਿਗਰਾਨ ਵੱਲੋਂ ਐੱਮ.ਸੀ.ਐੱਮ.ਸੀ. ਦਾ ਦੌਰਾ
ਜ਼ਿਲ੍ਹਾ ਚੋਣ ਅਫਸਰ ਕੋਲੋਂ ਸਮੁੱਚੀ ਚੋਣ ਪ੍ਰਕਿਰਿਆਂ ਬਾਰੇ ਖਰਚਾ ਨਿਗਰਾਨ ਅਧਿਕਾਰੀਆਂ ਨੇ ਬਾਰੀਕੀ ਨਾਲ ਹਾਸਲ ਕੀਤੀ ਜਾਣਕਾਰੀ
ਜ਼ਿਲ੍ਹਾ ਚੋਣ ਅਫਸਰ ਨੇ ਕਾਊਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ ਅਧਿਕਾਰੀਆਂ ਨੂੰ ਦਿੱਤੇ ਲੋੜੀਦੇ ਦਿਸ਼ਾ-ਨਿਰਦੇਸ਼
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਨਰਮੇਂ ਦੀ ਬਿਜਾਈ ਦਾ ਕੀਤਾ ਨਿਰੀਖਣ