ਗਰਭਵਤੀ ਔਰਤਾਂ ਲਈ ਸਿਹਤ ਵਿਭਾਗ ਫਾਜਿਲਕਾ ਵੱਲੋਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ

ਗਰਭਵਤੀ ਔਰਤਾਂ ਲਈ ਸਿਹਤ ਵਿਭਾਗ ਫਾਜਿਲਕਾ ਵੱਲੋਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ

 ਫ਼ਾਜਿਲਕਾ, 24 ਅਪ੍ਰੈਲ()

ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ 24 ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਣ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ  ਦਿੰਦਿਆਂ ਡਾ ਐਡੀਸਨ ਐਰਿਕ ਨੇ ਦੱਸਿਆ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਸਿਹਤ ਵਿਭਾਗ ਫਾਜਿਲਕਾ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ਤੇ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਮੁਹਿੰਮ ਅੱਜ ਫਾਜਿਲਕਾ ਜਿਲ੍ਹੇ ਵਿੱਚ ਸ਼ੁਰੂ ਹੋ ਗਈ ਹੈ ਅਤੇ 30 ਅਪ੍ਰੈਲ ਤੱਕ ਨਿਰੰਤਰ ਜਾਰੀ ਰਹੇਗੀ।

ਅੱਜ ਦਫ਼ਤਰ ਸਿਵਲ ਸਰਜਨ ਵਿਖੇ ਕਮਿਉਨਿਟੀ ਹੈਲਥ ਅਫ਼ਸਰਾਂ ਦੀ ਵਰਕਸ਼ਾਪ ਦੋਰਾਨ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫਾਜਿਲਕਾ ਜਿਲ੍ਹੇ ਦੇ ਝੁੱਗੀ ਝੌਂਪੜੀਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰਗ੍ਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਹੋਰ ਬਿਮਾਰੀਆਂ ਤੋਂ ਵੀ ਮੁਕਤੀ ਪਾਈ ਜਾਵੇਗੀ।  ਉਹਨਾਂ ਦੱਸਿਆ ਕਿ ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀਸਲੱਮ ਏਰੀਏਭੱਠੇਫੈਕਟਰੀਆਂ ਆਦਿ ਤੇ ਵੀ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਡਾ ਕਵਿਤਾ ਨੇ ਸਮੂਹ ਲੋਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ।

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ