ਖਹਿਰਾ : ਮਾਇਆਵਤੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਸਮਰਥਨ ਕਰਾਂਗੇ ਖਹਿਰਾ : ਮਾਇਆਵਤੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਸਮਰਥਨ ਕਰਾਂਗੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Khaira

ਖਹਿਰਾ ਨੇ ਮਾਇਆਵਤੀ ਸਬੰਧੀ ਕੀਤੀ ਵੱਡੀ ਟਿੱਪਣੀ, ਜਾਣੋ ਕੀ ਕਿਹਾ

345

Sherpur 25 ਜਨਵਰੀ (ਯਾਦਵਿੰਦਰ ਸਿੰਘ ਮਾਹੀ ) ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਮੌਜੂਦਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਜਿਲ੍ਹਾ Sangrur ਦੇ ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿੱਚ ਹੋਈ ਗੜੇਮਾਰੀ ਕਾਰਨ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ ਕੀਤਾ ਗਿਆ। ਉਹ ਪਿੰਡ ਟਿੱਬਾ, ਪੰਜਗਰਾਈਆਂ, ਮਾਣਕੀ ,ਸੰਦੌੜ ਖ਼ੁਰਦ ,ਹਰਦਾਸਪੁਰਾ ਆਦਿ ਪਿੰਡਾਂ ਦੇ ਕਿਸਾਨਾਂ ਨੂੰ ਮਿਲੇ ਅਤੇ ਕਿਸਾਨਾਂ ਨੇ ਗੜੇਮਾਰੀ ਕਾਰਨ ਤਬਾਹ ਹੋਈ ਫਸਲ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ।

ਇਸ ਤੋਂ ਬਾਅਦ ਪ੍ਰੈੱਸ ਕਲੱਬ ਸ਼ੇਰਪੁਰ ਵਿਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੁਖਪਾਲ ਸਿੰਘ ਖਹਿਰਾ ਨੇ ਦੱਸਿਆ ਕਿ ਗੜੇਮਾਰੀ ਨਾਲ ਬਹੁਤ ਸਾਰੀ ਫਸਲ ਬਰਬਾਦ ਹੋ ਚੁੱਕੀ ਹੈ । ਜਿਸ ਦਾ ਪੰਜਾਬ ਸਰਕਾਰ ਨੂੰ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ 100 %ਮੁਆਵਜ਼ਾ ਦੇਣਾ ਚਾਹੀਦਾ ਹੈ ਪਰ ਸਰਕਾਰ ਅਜਿਹਾ ਨਹੀਂ ਕਰਨਾ ਚਾਹੁੰਦੀ ਜੋ ਕਿ ਕਿਸਾਨਾਂ ਨਾਲ ਬਹੁਤ ਵੱਡਾ ਧੱਕਾ ਹੈ ।

ਖਹਿਰਾ ਨੇ ਕਿਹਾ ਕਿ ਸਰਕਾਰ ਆਪਣੇ ਚਹੇਤਿਆਂ ਨੂੰ ਹੀ ਅਜਿਹੇ ਨੁਕਸਾਨਾਂ ਦਾ ਲਾਭ ਦਿੰਦੀ ਹੈ ਪਰ ਜਿਨ੍ਹਾਂ ਕਿਸਾਨਾਂ ਦੀ ਸਰਕਾਰੀ ਦਰਬਾਰੇ ਪਹੁੰਚ ਨਹੀਂ ਹੁੰਦੀ ਉਹ ਵਿਚਾਰੇ ਮੁਆਵਜ਼ੇ ਤੋਂ ਰਹਿ ਜਾਂਦੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਪ੍ਰਤੀ ਏਕੜ 8000 ਹਜ਼ਾਰ ਮੁਆਵਜ਼ਾ ਦੇਣਾ ਚਾਹੁੰਦੀ ਹੈ ਪਰ ਅੱਠ ਹਜ਼ਾਰ ਪ੍ਰਤੀ ਏਕੜ ਨਾਲ ਕਿਸਾਨਾਂ ਨੂੰ ਕੁਝ ਵੀ ਹਾਸਲ ਨਹੀਂ ਹੋਣਾ ਜਦ ਕਿ ਖਰਚਾ ਪ੍ਰਤੀ ਏਕੜ 60 ਹਜ਼ਾਰ ਰੁਪਏ  ਆਉਂਦਾ ਹੈ । ਪੰਜਾਬ ਸਰਕਾਰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ ।

Also Listen Punjabi song: Daru DI Smell mp3

ਖਹਿਰਾ ਨੇ ਪੰਜਾਬ ਸਰਕਾਰ ਵੱਲੋਂ ਹਸਪਤਾਲਾਂ ਡਿਸਪੈਂਸਰੀਆਂ ਦੇ ਪ੍ਰਾਈਵੇਟ ਕਰਨ ਦਾ ਡੱਟ ਕੇ ਵਿਰੋਧ ਕੀਤਾ ਸਕੂਲਾਂ ਹਸਪਤਾਲਾਂ ਡਿਸਪੈਂਸਰੀਆਂ ਵਿੱਚ ਪਿੰਡਾਂ ਦੇ ਗਰੀਬ ਕਿਸਾਨ ਅਤੇ ਮਜ਼ਦੂਰ ਹੀ ਇਲਾਜ ਕਰਾਉਂਦੇ ਹਨ । ਸਕੂਲਾਂ ਹਸਪਤਾਲ ਅਤੇ ਡਿਸਪੈਂਸਰੀਆਂ ਦਾ ਨਿੱਜੀਕਰਨ ਕਰਕੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ਆਪਣੇ ਚਹੇਤਿਆਂ ਨੂੰ ਲਾਭ ਦੇਣਾ ਚਾਹੁੰਦੀ । ਲੋਕ ਸਭਾ ਚੋਣਾਂ ਦੇ ਸਵਾਲ ਤੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ਅਸੀਂ ਮਹਾਂਗਠਬੰਧਨ ਬਣਾ ਰਹੇ ਹਾਂ ਜਿਸ ਵਿੱਚ ਬਹੁਜਨ ਸਮਾਜ ਪਾਰਟੀ ,ਬੈਂਸ ਭਰਾ , ਧਰਮਵੀਰ ਗਾਂਧੀ, ਟਕਸਾਲੀ ਅਕਾਲੀ ਸ਼ਾਮਿਲ ਹੋ ਚੁੱਕੇ ਹਨ ।

 ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ਲਈ ਰਾਸ਼ਟਰੀ ਪਾਰਟੀ ਬਹੁਜਨ ਸਮਾਜ ਪਾਰਟੀ ਦਾ ਸਮਰਥਨ ਕਰੇਗਾ ।

ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮਹਾਂ ਗਠਬੰਧਨ ਵਿੱਚ ਸ਼ਾਮਲ ਹੋਣ ਲਈ ਜਦੋਂ ਮੈਨੂੰ ਪੁੱਛਿਆ ਗਿਆ ਤਾਂ ਮੈਂ  ਸਾਫ਼ ਸ਼ਬਦਾਂ ਵਿੱਚ ਆਖ ਦਿੱਤਾ ਕਿ ਜਦੋਂ ਆਮ ਆਦਮੀ ਪਾਰਟੀ ਮਹਾਂਗੱਠਬੰਧਨ ਵਿੱਚ ਸ਼ਾਮਿਲ ਹੋਣਾ ਚਾਹੁੰਦੀ ਹੈ ਤਾਂ ਮੈਨੂੰ ਵੀ ਇਸ ਉੱਤੇ ਕੋਈ ਇਤਰਾਜ਼ ਨਹੀਂ ਹੈ ਪਰ ਆਮ ਆਦਮੀ ਪਾਰਟੀ ਦੇ ਮੁਖੀ ਕੇਜਰੀਵਾਲ ਤੇ ਭਗਵੰਤ ਮਾਨ ਇਸ ਮਹਾਂਗੱਠਬੰਧਨ ਵਿੱਚ ਮੇਰੇ ਸ਼ਾਮਿਲ ਹੋਣ ਕਰਕੇ ਸ਼ਾਮਿਲ ਨਹੀਂ ਹੋਣਾ ਚਾਹੁੰਦੇ ।

ALso Read : Azad SOch Punjabi Newspaper
Leave a Reply

Your email address will not be published. Required fields are marked *