Regular unauthorized colonies : ਅਣਅਧਕਾਰਤ ਕਾਲੋਨੀਆਂ ਵਾਸੀਆਂ ਲਈ ਖੁਸ਼ਖ਼ਬਰੀ Regular unauthorized colonies : ਅਣਅਧਕਾਰਤ ਕਾਲੋਨੀਆਂ ਵਾਸੀਆਂ ਲਈ ਖੁਸ਼ਖ਼ਬਰੀ

Live Clock Date

Your browser is not supported for the Live Clock Timer, please visit the Support Center for support.
Regular unauthorized colonies

ਪੰਜਾਬ ਦੇ ਅਣਅਧਕਾਰਤ ਕਾਲੋਨੀਆਂ ਵਾਸੀਆਂ ਲਈ ਖੁਸ਼ਖ਼ਬਰੀ, ਮਿਲੇਗਾ ਫਿਰ ਤੋਂ ਇਕ ਮੌਕਾ

99

Punjab Govt Decide to Regular unauthorized colonies in Punjab

Regular unauthorized colonies : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਰੀ ਵਕਾਸ ਮੰਤਰੀ ਸ੍ਰੀ SUkhwinder SIngh Sukh Sarkaria ਨੇ ਅਣਅਧਕਾਰਤ ਕਾਲੋਨੀਆਂ, ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਾਉਣ ਦੀ ਤਾਰੀਖ ਵਚਿ 31 ਅਕਤੂਬਰ, 2019 ਤੱਕ ਦਾ ਵਾਧਾ ਕੀਤਾ ਹੈ।

ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅਣਅਧਿਕਾਰਤ ਕਾਲੋਨੀਆਂ, ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਾਉਣ ਦੀ ਤਾਰੀਖ ਵਿਚ 31 ਅਕਤੂਬਰ, 2019 ਤੱਕ ਦਾ ਵਾਧਾ ਕੀਤਾ ਹੈ।

ਪਿਛਲੇ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਇਸ ਮੰਗ ਦੇ ਪੂਰਾ ਹੋਣ ਨਾਲ  ਇਹਨਾਂ ਕਾਲੋਨੀ ਵਾਸਆਿਂ ‘ਚ ਇੱਕ ਵਾਰ ਫਿਰ ਖੁਸੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।

ਸੁਣੋ ਗਾਣਾ ਤੇ ਦੇਖੋ ਵੀਡਿਓ : 3Fire Sharry Mann

PUDDA BHAWAN ਵਿਖੇ ਕਾਲੋਨਾਈਜ਼ਰਾਂ ਦੀ ਐਸੋਸੀਏਸ਼ਨ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਾਲੋਨਾਈਨਜ਼ਰਾਂ ਵੱਲੋਂ ਕੀਤੀ ਬੇਨਤੀ ਨੂੰ ਮੰਨਦਿਆਂ ਐਲਾਨ ਕੀਤਾ ਕਿ ਅਣਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਾਉਣ ਲਈ ਲਾਗੂ ਨੀਤੀ ਤਹਿਤ 31 ਅਕਤੂਬਰ, 2019 ਤੱਕ ਅਰਜ਼ੀਆਂ ਦੇ ਕੇ ਅਜਿਹੀਆਂ ਕਾਲੋਨੀਆਂ ਨੂੰ ਰੈਗੂਲਰ ਕਰਵਾਇਆ ਜਾ ਸਕਦਾ ਹੈ।

ਅਣਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਾਉਣ ਲਈ ਲਾਗੂ ਨੀਤੀ ਦੀ ਸਮੀਖਿਆ ਕਰਨ ਲਈ ਰੱਖੀ ਗਈ ਮੀਟਿੰਗ ਵਿਚ ਕਾਲੋਨਾਈਜ਼ਰਾਂ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅੱਗੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਰੱਖੀਆਂ। ਇਸ ਮੀਟਿੰਗ ਤੋਂ ਕੁਝ ਦਿਨ ਪਹਿਲਾਂ ਵੀ ਸ੍ਰੀ ਸਰਕਾਰੀਆ ਨੇ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਸੀ ਜਿਸ ਵਿਚ ਕਾਲੋਨਾਈਨਜ਼ਾਂ ਨੇ ਕਿਹਾ ਸੀ ਕਿ ਉਹ ਆਪਣੀਆਂ ਕਾਲੋਨੀਆਂ ਰੈਗੂਲਰ ਕਰਵਾਉਣਾ ਚਾਹੁੰਦੇ ਹਨ ਪਰ ਨੀਤੀ ਵਿਚਲੇ ਕੁਝ ਨੁਕਤਿਆਂ ਵਿਚ ਬਦਲਾਅ ਕੀਤਾ ਜਾਣਾ ਚਾਹੀਦਾ ਹੈ।

ਸੁਣੋ ਗਾਣਾ ਤੇ ਦੇਖੋ ਵੀਡਿਓ : Struggler Singer R Nait

ਐਸੋਸੀਏਸ਼ਨ ਨੇ ਮੰਗ ਰੱਖੀ ਸੀ ਕਿ ਜਿਹੜਾ ਕਾਲੋਨਾਈਨਜ਼ਰ ਕਾਲੋਨੀ ਜਾਂ ਪਲਾਟ ਨੂੰ ਰੈਗੂਲਰ ਕਰਾਉਣ ਦੀ ਅਰਜ਼ੀ ਦਿੰਦਾ ਹੈ ਉਸ ਤੋਂ ਲਿਆ ਜਾਣ ਵਾਲਾ 8 ਫੀਸਦੀ ਵਿਆਜ਼ ਵਿਭਾਗ ਨੇ ਹਟਾ ਦਿੱਤਾ ਹੋਇਆ ਹੈ ਪਰ ਇਸ ਦੇ ਬਾਵਜੂਦ ਅਰਜ਼ੀਦਾਤਿਆਂ ਤੋਂ ਦੰਡ ਵਿਆਜ਼ ਲਿਆ ਜਾ ਰਿਹਾ ਹੈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਅਣਅਧਿਕਾਰਤ ਕਾਲੋਨੀਆਂ ਤੋਂ ਅਜਿਹਾ ਕੋਈ ਵਿਆਜ਼ ਜਾਂ ਦੰਡ ਵਿਆਜ਼ ਨਹੀਂ ਲਿਆ ਜਾਵੇਗਾ।

ਵਿਭਾਗ ਵੱਲੋਂ ਵੱਖ-ਵੱਖ ਵਿਕਾਸ ਅਥਾਰਟੀਆਂ ਚ ਅਣਅਧਿਕਾਰਤ ਕਾਲੋਨੀਆਂ ਅਤੇ ਪਲਾਟਾਂ ਵਾਲਿਆਂ ਦੀ ਸੁਵਿਧਾ ਲਈ ਹਰੇਕ ਬੁੱਧਵਾਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬਹੁਤ ਜਲਦ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ ਤਾਂ ਜੋ ਕਾਲੋਨਾਈਨਜ਼ਾਂ ਅਤੇ ਪਲਾਟ ਮਾਲਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਜਾ ਸਕਣ।

ALSO READ : AZAD SOCH PUNJABI NEWSPAPER




Leave a Reply

Your email address will not be published. Required fields are marked *