Punjab savan Bumper : ਮਿਲਿਆ ਇਸ ਲੜਕੀ ਨੂੰ ਡੇਢ ਕਰੋੜ Punjab savan Bumper : ਮਿਲਿਆ ਇਸ ਲੜਕੀ ਨੂੰ ਡੇਢ ਕਰੋੜ

Live Clock Date

Your browser is not supported for the Live Clock Timer, please visit the Support Center for support.
Punjab savan Bumper

ਪੰਜਾਬ ਸਰਕਾਰ ਤੋਂ ਮਿਲਿਆ ਇਸ ਲੜਕੀ ਨੂੰ ਡੇਢ ਕਰੋੜ, ਜਾਣੋ ਕਿਉ ?

40

ਸੁਮਨ ਪ੍ਰਿਆ ਨੇ ਇਨਾਮੀ ਰਾਸ਼ੀ ਲਈ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸੌਂਪੇ ਦਸਤਾਵੇਜ਼

CHANDIGARH: Punjab savan Bumper : ਪੰਜਾਬ ਰਾਜ ਸਾਵਨ ਲਾਟਰੀ ਬੰਪਰ-2019 ਦਾ ਪਹਿਲਾ ਇਨਾਮ ਜੇਤੂ ਖਰੜ ਵਾਸੀ ਸੁਮਨ ਪ੍ਰਿਆ ਜਾਰਜ ਮਸੀਹ ਨੇ ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ ਅੱਜ ਇਥੇ ਪੰਜਾਬ ਲਾਟਰੀਜ਼ ਵਿਭਾਗ ਵਿੱਚ ਦਸਤਾਵੇਜ਼ ਜਮ੍ਹਾਂ ਕਰਵਾਏ ਹਨ।

ਪੰਜਾਬ ਰਾਜ ਸਾਵਣ ਮਹੀਨੇ ਦਾ ਬੰਪਰ ਲਾਟਰੀ ਦਾ ਪਹਿਲਾ ਇਨਾਮ  ਖਰੜ ਦੀ ਰਹਿਣ ਵਾਲੀ ਸੁਮਨ ਪ੍ਰਿਆ ਨੂੰ ਨਿਕਲਿਆ। 

ALSO WATCH VIDEO SONG: STRUGGLER SINGER R NAIT

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਾਵਨ ਬੰਪਰ ਦਾ ਡਰਾਅ 8 ਜੁਲਾਈ ਨੂੰ ਲੁਧਿਆਣਾ ਵਿਖੇ ਕੱਢਿਆ ਗਿਆ ਸੀ, ਜਿਸ ਵਿੱਚ ਡੇਢ-ਡੇਢ ਕਰੋੜ ਰੁਪਏ (ਕੁੱਲ ਤਿੰਨ ਕਰੋੜ) ਦੇ ਪਹਿਲੇ ਦੋ ਇਨਾਮ ਟਿਕਟ ਨੰਬਰ ਏ-316460 ਅਤੇ ਬੀ-331362 ਨੂੰ ਨਿਕਲੇ ਸਨ। ਇਨ੍ਹਾਂ ਵਿੱਚੋਂ ਇਕ ਟਿਕਟ (ਏ-313460) ਸੁਮਨ ਨੇ ਖ਼ਰੀਦੀ ਸੀ। 

ਪੰਜਾਬ ਲਾਟਰੀਜ਼ ਵਿਭਾਗ ਦੀ ਡਰਾਅ ਕੱਢਣ ਦੀ ਪਾਰਦਰਸ਼ੀ ਤੇ ਸੌਖਾਲੀ ਪ੍ਰਣਾਲੀ ਦੀ ਸ਼ਲਾਘਾ ਕਰਦਿਆਂ ਇਸ ਖੁਸ਼ਨਸੀਬ ਜੇਤੂ ਨੇ ਕਿਹਾ ਕਿ ਸਭ ਤੋਂ ਵੱਧ ਖੁਸ਼ੀ ਦੀ ਗੱਲ ਇਹ ਹੈ ਕਿ ਪੰਜਾਬ ਇਕਲੌਤਾ ਸੂਬਾ ਹੈ ਜਿਸ ਵੱਲੋਂ ਵੱਡੇ ਇਨਾਮ ਜਨਤਾ ਵਿੱਚ ਹੀ ਦਿੱਤੇ ਜਾਂਦੇ ਹਨ।

ਬੁਲਾਰੇ ਨੇ ਦੱਸਿਆ ਕਿ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਲਾਟਰੀਜ਼ ਵਿਭਾਗ ਵੱਲੋਂ ‘ਪੰਜਾਬ ਰਾਜ ਰਾਖੀ ਬੰਪਰ-2019’ ਵੀ ਰਿਲੀਜ਼ ਕਰ ਦਿੱਤਾ ਹੈ, ਜਿਸ ਦੀਆਂ ਟਿਕਟਾਂ ਬਾਜ਼ਾਰ ਵਿੱਚ ਉਪਲਬੱਧ ਹਨ। ਉਨ੍ਹਾਂ ਦੱਸਿਆ ਕਿ ਰਾਖੀ ਬੰਪਰ ਦਾ ਡਰਾਅ 3 ਸਤੰਬਰ, 2019 ਨੂੰ ਕੱਢਿਆ ਜਾਵੇਗਾ।

Punjab savan Bumper

Punjab savan Bumper

ALSO READ : AZAD SOCH NEWSPAPER




Leave a Reply

Your email address will not be published. Required fields are marked *