ਪੋਸ਼ਣ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਕੱਢੀਆਂ ਗਈਆਂ ਜਾਗਰੂਕਤਾ ਰੈਲੀਆਂ ਪੋਸ਼ਣ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਕੱਢੀਆਂ ਗਈਆਂ ਜਾਗਰੂਕਤਾ ਰੈਲੀਆਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Nutrition campaign

ਪੋਸ਼ਣ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਕੱਢੀਆਂ ਗਈਆਂ ਜਾਗਰੂਕਤਾ ਰੈਲੀਆਂ

194


ਫਿਰੋਜ਼ਪੁਰ 3 ਸਤੰਬਰ  ( ਸੁਖਵਿੰਦਰ ਸੁੱਖ ) Nutrition campaign : ਕੁਪੋਸ਼ਣ ਅਤੇ ਅਨੀਮੀਆ ਵਰਗੀਆਂ ਖਤਰਨਾਕ ਸਮੱਸਿਆਵਾਂ ਦੇ ਖਾਤਮੇ ਲਈ, ਦੇਸ਼ ਭਰ ਵਿੱਚ ਸ਼ੁਰੂ ਕੀਤੀ ਗਈ ਪੋਸ਼ਣ ਮੁਹਿੰਮ ਨੂੰ ਲੋਕ ਲਹਿਰ ਵਿਚ ਬਦਲਣ ਲਈ ਦੇਸ਼ਭਰ ਵਿਚ ਪੋਸ਼ਣ ਮਹੀਨੇ ਦੀ ਸ਼ੁਰੂਆਤ ਪਹਿਲੀ ਸਤੰਬਰ ਤੋਂ ਕੀਤੀ ਗਈ, ਜਿਸ ਤਹਿਤ ਪੂਰਾ ਮਹੀਨੇ ਇਸ ਅਭਿਆਨ ਦੋਰਾਨ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

ਪ੍ਰਿਸੀਪਲ ਸੈਕਟਰੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਅਤੇ ਡਾਇਰੈਕਟਰ ਗੁਰਪ੍ਰੀਤ ਕੌਰ ਸਾਪਰਾ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਇਸ ਅਭਿਆਨ ਦੇ ਅੱਜ ਤੀਸਰੇ ਦਿਨ ਜ਼ਿਲ੍ਹੇ ਦੇ ਕਰੀਬ 625 ਪਿੰਡਾਂ ਵਿਚ ਲੋਕਾਂ ਸੰਤੁਲਿਤ ਆਹਾਰ, ਡਾਇਰੀਆ ਕੰਟਰੋਲ, ਅਨੀਮੀਆ ਅਤੇ ਸੈਨਿਟੇਸ਼ਨ ਆਦਿ ਸਬੰਧੀ ਜਾਗਰੂਕ ਕੀਤਾ ਗਿਆ। 

ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੰਗਲਵਾਰ ਨੂੰ ਫਿਰੋਜ਼ਪੁਰ ਜ਼ਿਲ੍ਹੇ ਵਿਚ ਪੋਸ਼ਣ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ।  ਖ਼ਾਸਕਰ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ, ਏ.ਐਨ.ਐਮ., ਪਿੰਡ ਦੀਆਂ ਪੰਚਾਇਤਾਂ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀਆਂ ਕੀਤੀਆਂ ਗਈਆਂ। ਇਨ੍ਹਾਂ ਰੈਲੀਆਂ ਵਿੱਚ ਲੋਕਾਂ ਨੂੰ ਰਵਾਇਤੀ ਪੰਜਾਬੀ ਗੀਤਾਂ ਰਾਹੀਂ ਕੁਪੋਸ਼ਣ ਅਤੇ ਅਨੀਮੀਆ ਵਰਗੀਆਂ ਖਤਰਨਾਕ ਸਮੱਸਿਆਵਾਂ ਨਾਲ ਲੜਨ ਲਈ ਜਾਗਰੂਕ ਕੀਤਾ ਗਿਆ।

ALSO READ: ਕੁਝ ਹੀ ਘੰਟਿਆਂ ਵਿੱਚ ਯੂ-ਟਿਊਬ ਤੇ ਛਾਇਆਂ “ ਨਿੱਕਾ ਜ਼ੈਲਦਾਰ 3” ਦਾ ਟ੍ਰੇਲਰ

ਇਹ ਰੈਲੀਆਂ ਫਰੰਟ ਲਾਈਨ ਵਰਕਰਾਂ (ਆਂਗਣਵਾੜੀ ਵਰਕਰ, ਆਸ਼ਾ ਵਰਕਰ, ਏ.ਐੱਨ.ਐੱਮ, ਆਂਗਣਵਾੜੀ ਵਰਕਰਾਂ, ਯੂਥ ਕਲੱਬਾਂ) ਦੁਆਰਾ ਹੀ ਆਯੋਜਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਕੋਈ ਕਲਾਕਾਰ ਆਦਿ ਨਹੀਂ ਵਰਤੇ ਗਏ ਸਨ। ਕੁਪੋਸ਼ਣ ਦੀ ਸਮੱਸਿਆ ਨੂੰ ਜਾਗੋ ਰਾਹੀ ਪੰਜਾਬੀ ਲੋਕ ਗੀਤ/ਬੋਲੀਆਂ ਜਿਵੇਂ ਕਿ “ਆਉਂਦੀ ਕੁੜੀਏ ਜਾਂਦੀ ਕੁੜੀਏ ਚੁੱਕ ਲਿਆ ਬਾਜਾਰ ਵਿਚ ਬੰਦੀ, ਲੋਕਾਂ ਅਸੀਂ ਜਾਗਰੂਕ ਕਰਨਾ ਪੋਸ਼ਣ ਅਭਿਆਨ ਸਬੰਧੀ” ਆਦਿ ਰਾਹੀਂ ਹਮਲਾ ਕੀਤਾ ਗਿਆ, ਜਿਸ ਨੂੰ ਲੋਕਾਂ ਦੁਆਰਾ ਚੰਗੀ ਤਰ੍ਹਾਂ ਸਰਾਹਿਆ ਗਿਆ। ਲੋਕਾਂ ਨੇ ਰਵਾਇਤੀ ਲੋਕ ਗੀਤਾਂ ਰਾਹੀਂ ਸਮਾਜਿਕ ਬੁਰਾਈਆਂ ‘ਤੇ ਹਮਲਾ ਕਰਨ ਦੇ ਵਿਚਾਰ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। 

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਦੀਪ ਸੰਧੂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਗਰਭਵਤੀ ਅੋਰਤਾਂ, 0 ਤੋਂ 6 ਸਾਲ ਦੇ ਬੱਚਿਆਂ ਅਤੇ ਲੜਕੀਆਂ ਉਪਰ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਵਿਚ ਉਨ੍ਹਾਂ ਦੀ ਖੁਰਾਕ, ਸਿਹਤ, ਟੀਕਾਕਰਨ ਅਤੇ ਸਿੱਖਿਆ ਦਾ ਧਿਆਨ ਰੱਖਿਆ ਜਾਂਦਾ ਹੈ। ਕਿਉਂਕਿ ਇਹ ਲੜਾਈ ਕੁਪੋਸ਼ਣ ਦੇ ਵਿਰੁੱਧ ਹੈ ਇਸ ਲਈ ਗਰਭਵਤੀ ਅੋਰਤਾਂ ਦੀ ਸਿਹਤ ਦੀ ਸਮੇਂ ਸਮੇਂ ਜਾਂਚ ਕਰਵਾਈ ਜਾਂਦੀ ਹੈ। ਜਨਮ ਤੋਂ ਹੀ ਕਮਜ਼ੋਰ ਅਤੇ ਘੱਟ ਭਾਰ ਵਾਲੇ ਬੱਚਿਆਂ ਦੀ ਚੰਗੀ ਸਿਹਤ ਲਈ, ਇਸ ਯੋਜਨਾ ਦੇ ਤਹਿਤ ਉਨ੍ਹਾਂ ਦੇ ਇਲਾਜ ਅਤੇ ਖੁਰਾਕ ਸਮੇਤ, ਬਹੁਤ ਸਾਰੀਆਂ ਸਹਾਇਤਾ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

ਇਸ ਯੋਜਨਾ ਦਾ ਉਦੇਸ਼ ਦੇਸ਼ ਵਿਚੋਂ ਕੁਪੋਸ਼ਣ ਅਤੇ ਅਨੀਮੀਆ ਵਰਗੀਆਂ ਸਮੱਸਿਆਵਾਂ ਦਾ ਖਾਤਮਾ ਕਰਨਾ ਹੈ, ਇਸ ਲਈ ਸਰਕਾਰ ਨੇ ਹੁਣ ਇਸ ਮੁਹਿੰਮ ਨੂੰ ਇਕ ਲੋਕ ਲਹਿਰ ਬਣਾਉਣ ਦਾ ਫੈਸਲਾ ਕੀਤਾ ਹੈ, ਜਿਸ ਦੇ ਤਹਿਤ ਪੋਸ਼ਣ ਮਹੀਨਾ ਸ਼ੁਰੂ ਕੀਤਾ ਗਿਆ ਹੈ। ਮਹੀਨੇ ਭਰ ਵਿੱਚ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਗਤੀਵਿਧੀਆਂ ਤਹਿਤ ਪਿੰਡਾਂ ਵਿੱਚ ਪੰਚਾਇਤਾਂ, ਯੂਥ ਕਲੱਬਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਸੂੰਹ ਚੁਕਾਨਾ, ਰੈਲੀਆਂ ਕਰਨਾ, ਗਰਭਵਤੀ ਅੋਰਤਾਂ ਨਾਲ ਘਰ ਘਰ ਜਾ ਕੇ ਮੁਲਾਕਾਤ ਕਰਨਾ, ਨੁਕੜ ਨਾਟਕਾਂ ਰਾਹੀਂ ਜਾਗਰੂਕ ਕਰਨਾ, ਮਾ ਦੇ ਦੁੱਧ ਦੀ ਮਹੱਤਤਾ ਬਾਰੇ ਦੱਸਣਾ, 5 ਸਾਲ ਤੱਕ ਦੇ ਬੱਚੇ ਦੀ ਦੇਖਭਾਲ ਕਰਨਾ, ਸਿਹਤ ਚੈੱਕਅਪ, ਪੋਸਟਰ ਮੁਕਾਬਲੇ, ਸਵੱਛਤਾ ਅਭਿਆਨ ਆਦਿ ਕਰਨਾ ਹੈ। 

ਜਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਪੋਸ਼ਣ ਮਹੀਨਾ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਜਾਵੇਗਾ ਕਿਉਂਕਿ ਇੱਕ ਸਰਹੱਦੀ ਜ਼ਿਲ੍ਹਾ ਹੋਣ ਦੇ ਨਾਤੇ ਇਸ ਖੇਤਰ ਵਿੱਚ ਇਸ ਮੁਹਿੰਮ ਦੀ ਮਹੱਤਤਾ ਵਧੇਰੇ ਵੱਧਦੀ ਹੈ। ਸਰਹੱਦੀ ਇਲਾਕੇ ਦੇ ਪਿੰਡਾਂ ਦੀਆਂ ਮਹਿਲਾਵਾਂ ਅਤੇ ਲੋਕਾਂ ਨੂੰ ਇਸ ਮੁਹਿੰਮ ਬਾਰੇ ਜਿਆਦਾ ਤੋਂ ਜਿਆਦਾ ਜਾਗਰੂਕ ਕਰਨ ਲਈ ਖਾਸ ਤੋਰ ਤੇ ਯੋਜਨਾ ਬਣਾਈ ਗਈ ਹੈ, ਜਿਸ ਤਹਿਤ ਇਨ੍ਹਾਂ ਪਿੰਡਾਂ ਤੇ ਜਿਆਦਾ ਫੋਕਸ ਕੀਤਾ ਜਾਵੇਗਾ।

ALSO READ: AZAD SOCH PUNJABI EPAPER
Leave a Reply

Your email address will not be published. Required fields are marked *