Sukhwinder Bindra ਨੇ ਪੰਜਾਬ ਰਾਜ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਦਾ ਚਾਰਜ ਸੰਭਾਲਿਆ Sukhwinder Bindra ਨੇ ਪੰਜਾਬ ਰਾਜ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਦਾ ਚਾਰਜ ਸੰਭਾਲਿਆ
Your browser is not supported for the Live Clock Timer, please visit the Support Center for support.
Sukhwinder bindra

ਸੁਖਵਿੰਦਰ ਬਿੰਦਰਾ ਨੇ ਪੰਜਾਬ ਰਾਜ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਦਾ ਚਾਰਜ ਸੰਭਾਲਿਆ

86

ਨੌਜਵਾਨਾ ਦਾ ਸਸ਼ਕਤੀਕਰਨ ਪੰਜਾਬ ਸਰਕਾਰ ਦਾ ਉਦੇਸ਼- ਰਾਣਾ ਗੁਰਮੀਤ ਸਿੰਘ ਸੋਢੀ


ਚੰਡੀਗੜ, 03 ਸਤੰਬਰ 2019: ‘‘ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਖ ਵੱਖ ਫੋਰਮਾਂ ’ਚ ਨੌਜਵਾਨਾਂ ਨੂੰ  ਢੁਕਵੀਂ ਨੁਮਾਇੰਦਗੀ ਦੇ ਕੇ ਉਨਾਂ ਦੀ ਵੱਡੀ ਸਮਰੱਥਾ ਦੀ ਸਹੀ ਵਰਤੋਂ ’ਤੇ ਧਿਆਨ ਕੇਂਦਰਤ ਕਰ ਰਹੀ ਹੈ।’’ ਇਹ ਪ੍ਰਗਟਾਵਾ ਪੰਜਾਬ ਦੇ ਖੇਡ ਅਤੇ ਯੂਵਾ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਜੰਗਲਾਤ ਭਵਨ ਸੈਕਟ 68 ਵਿਖੇ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ (Sukhwinder Bindra) ਨੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ’ਚ ਪੰਜਾਬ ਰਾਜ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਵਜੋਂ ਚਾਰਜ ਸੰਭਾਲਿਆ।

Sukhwinder Bindra ਨੂੰ ਰਾਜ ਮੰਤਰੀ ਦਦਾ ਰੁਤਬਾ ਦਿੱਤਾ

ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੂੰ ਰਾਜ ਮੰਤਰੀ ਦਾ ਰੁਤਬਾ ਦਿੱਤਾ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਦੇ ਉਚਤਮ ਸਸ਼ਕਤੀਕਰਨ ’ਤੇ ਕੇਂਦਰਤ ਕੀਤਾ ਹੈ ਤਾਂ ਜੋ ਉਨਾਂ ਨੂੰ ਬਦਲਦੀਆਂ ਮੰਗਾਂ ਅਤੇ ਉਦਯੋਗਿਕ ਖੇਤਰ ਵਿੱਚ ਪੈਦਾ ਹੋ ਰਹੇ ਨਵੇਂ ਰੁਝਾਨਾਂ ਅਨੁਸਾਰ ਪੂਰੀ ਤਰਾਂ ਹੁਨਰਮੰਦ ਬਣਾਇਆ ਜਾ ਸਕੇ।

ALSO READ: ਕੁਝ ਹੀ ਘੰਟਿਆਂ ਵਿੱਚ ਯੂ-ਟਿਊਬ ਤੇ ਛਾਇਆਂ “ ਨਿੱਕਾ ਜ਼ੈਲਦਾਰ 3” ਦਾ ਟ੍ਰੇਲਰ

ਇਸ ਦੇ ਨਾਲ ਹੀ ਸੂਬਾ ਸਰਕਾਰ ਦਾ ਮਿਸ਼ਨ ਤੰਦਦਰੁਸਤੀ ਦਾ ਉਦੇਸ਼ ਵੀ ਨੌਜਵਾਨਾਂ ਨੂੰ ਸਿਹਤਯਾਬ ਬਨਾਉਣਾ ਹੈ ਅਤੇ ਇਸ ਮਿਸ਼ਨ ਹੇਠ ਨੌਜਵਾਨਾਂ ’ਤੇ ਵਿਸ਼ੇਸ਼ ਤੌਰ ’ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਨੂੰ ਮੁੜ ਖੇਡਾਂ ਦੇ ਸ਼ਕਤੀਸ਼ਲੀ ਗੜ ਵਿੱਚ ਤਬਦੀਲ ਕਰਨ ਲਈ ਸੂਬਾ ਸਰਕਾਰ ਨੌਜਵਾਨਾਂ ਨੂੰ ਖੇਡਾ ਵੱਲ ਅਕ੍ਰਸ਼ਿਤ ਕਰਨ ਲਈ ਵੀ ਆਪਣੇ ਮਿਸ਼ਨ ਨੂੰ ਅੱਗੇ ਵਧਾ ਰਹੀ ਹੈ।

Sukhwinder Bindra ਨੇ ਖੇਡ ਮੰਤਰੀ ਦਾ ਕੀਤਾ ਧੰਨਵਾਦ

ਇਸ ਮੌਕੇ ਪੰਜਾਬ ਰਾਜ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ Sukhwinder Bindra ਨੇ ਉਨਾਂ ਵਿੱਚ ਵਿਸ਼ਵਾਸ ਰੱਖਣ ਲਈ ਮੁੱਖ ਮੰਤਰੀ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਧੰਨਵਾਦ ਕੀਤਾ ਅਤੇ ਭਰੋਸਾ ਦੁਵਾਇਆ ਕਿ ਉਹ ਨੌਜਵਾਨਾਂ ਦੀ ਭਲਾਈ ਲਈ ਸਮਾਰਪਣ ਦੀ ਭਾਵਨਾ ਦੇ ਨਾਲ ਹਮੇਸ਼ਾਂ ਹੀ ਕੰਮ ਕਰਦੇ ਰਹਿਣਗੇ।

ਇਸ ਮੌਕੇ ਐਮ.ਐਲ. ਏ. ਬੱਸੀ ਪਠਾਣਾ ਸ੍ਰੀ ਗੁਰਪ੍ਰੀਤ ਸਿੰਘ ਜੀ.ਪੀ., ਐਮ.ਐਲ.ਏ. ਗੁਰਜੀਤ ਸਿੰਘ ਕੋਟਲੀ, ਐਸ. ਸੀ. ਕਮਿਸ਼ਨ ਦੀ ਮੈਂਬਰ ਪੂਨਮ ਕਾਂਗੜਾ, ਮੀਡੀਅਮ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਸ੍ਰੀ ਅਮਰਜੀਤ ਸਿੰਘ ਟਿੱਕਾ, ਯੂਥ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਗੁਰਜੋਤ ਸਿੰਘ ਢੀਂਡਸਾ, ਯੂਥ ਕਾਂਗਰਸ ਦੇ ਸਕੱਤਰ ਸ੍ਰੀ ਜਗਦੇਵ ਸਿੰਘ ਘੱਗਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਦਮਨਜੀਤ ਮੋਹੀ ਅਤੇ ਅੰਕਿਤ ਬਾਂਸਲ, ਚੇਅਰਮੈਨ ਦੇ ਓ.ਐਸ. ਡੀ. ਸ੍ਰੀ ਬਰਿੰਦਰ ਸਿੰਘ ਧਾਲੀਵਾਲ ਅਤੇ ਯੂਥ ਬੋਰਡ ਦੇ ਮੈਂਬਰ ਸ੍ਰੀ ਬਿਕਰਮ ਕੰਬੋਜ, ਸ੍ਰੀ ਨਿਰਮਲ ਦੁੱਲਟ, ਡਾ. ਆਚਲ ਅਰੋੜਾ, ਰਾਜਵਿੰਦਰ ਰੂਬੀ, ਅਕਾਸ਼ਦੀਪ ਲਾਡੀ ਅਤੇ ਜਸਵਿੰਦਰ ਸਿੰਘ ਵੀ ਮੌਜੂਦ ਸਨ

ALSO READ: AZAD SOCH PUNJABI EPAPER
Leave a Reply

Your email address will not be published. Required fields are marked *