ਪੰਜਾਬ ਸਰਕਾਰ ਕੱਢ ਰਹੀ ਹੈ 19 ਹਜ਼ਾਰ ਨਵੀਆਂ ਨੌਕਰੀਆਂ ਪੰਜਾਬ ਸਰਕਾਰ ਕੱਢ ਰਹੀ ਹੈ 19 ਹਜ਼ਾਰ ਨਵੀਆਂ ਨੌਕਰੀਆਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab jobs

ਪੰਜਾਬ ਸਰਕਾਰ ਕੱਢ ਰਹੀ ਹੈ 19 ਹਜ਼ਾਰ ਨਵੀਆਂ ਨੌਕਰੀਆਂ, ਜਾਣੋ ਕਿਹੜੇ ਕਿਹੜੇ ਮਹਿਕਮੇ ‘ਚ ਹੋਵੇਗੀ ਕਿੰਨੀ ਭਰਤੀ

469

ਖਾਲੀ ਪਈਆਂ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫੈਸਲਾ

ਚੰਡੀਗੜ, 17 ਸਤੰਬਰ 2019 – Punjab jobs: ਮੁੱਖ ਮੰਤਰੀ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਵਿਭਾਗਾਂ ਵਿੱਚ 19 ਹਜ਼ਾਰ ਅਸਾਮੀਆਂ ਭਰਨ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨਾਂ ਦੀ ਸਰਕਾਰ ਨੇ ਲੰਮੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫੈਸਲਾ ਕੀਤਾ।

ਕਿਹੜੇ ਮਹਿਕਮੇ ‘ਚ ਕਿੰਨੀ ਹੋਵੇਗੀ ਭਰਤੀ- ਮੁੱਖ ਮੰਤਰੀ

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨਾਂ ਵਿੱਚ ਪੁਲਿਸ ਵਿਭਾਗ ‘ਚ 5000 ਅਸਾਮੀਆਂ, ਬਿਜਲੀ ਵਿਭਾਗ(ਪਾਵਰਕਾਮ) ਵਿੱਚ5300, ਅਧਿਆਪਕਾਂ ਦੀਆਂ 2500, ਸਿਹਤ ਵਿਭਾਗ ਵਿੱਚ ਡਾਕਟਰਾਂ ਤੇ ਸਪੈਸ਼ਲਿਸਟਾਂ ਸਮੇਤ ਪੈਰਾ ਮੈਡੀਕਲ ਤੇ ਹੋਰ ਸਬੰਧਤ ਸਟਾਫ ਦੀਆਂ 5000 ਅਤੇ ਮਾਲ ਵਿਭਾਗ ਵਿੱਚ 1300 ਅਸਾਮੀਆਂ ਨੂੰ ਪਹਿਲ ਦੇ ਆਧਾਰ ‘ਤੇ ਭਰਿਆ ਜਾਵੇਗਾ।

ਮੁੱਖ ਮੰਤਰੀ ਨੇ ਬਾਕੀ ਵਿਭਾਗਾਂ ਨੂੰ ਵੀ ਬਿਨਾਂ ਕਿਸੇ ਦੇਰੀ ਤੋਂ ਖਾਲੀ ਪਈਆਂ ਅਸਾਮੀਆਂ ਦੀ ਸੂਚੀ ਸੌਂਪਣ ਲਈ ਆਖਿਆ ਹੈ ਤਾਂ ਕਿ ਇਨਾਂ ਅਸਾਮੀਆਂ ਨੂੰ ਛੇਤੀ ਤੋਂ ਛੇਤੀ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ।

ALSO READ: ਜਾਣੋ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ਼ ਕਿਉਂ ਹੋਇਆ ਮੁਕੱਦਮਾ ਦਰਜ਼

ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਕ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਸਬੰਧਤ ਵਿਭਾਗਾਂ ਵਿੱਚ ਹੋਰ ਵਧੇਰੇ ਕੁਸ਼ਲਤਾ ਲਿਆਉਣ ਦੇ ਨਾਲ-ਨਾਲ ਸੂਬੇ ਵਿੱਚ ਰੁਜ਼ਗਾਰ ਦੇ ਵਾਧੂ ਮੌਕੇ ਪੈਦਾ ਹੋਣਗੇ ਜੋ ਪਿਛਲੇ ਦੋ ਸਾਲਾਂ ਵਿੱਚ ਰੁਜ਼ਗਾਰ ਮੇਲਿਆਂ ਤੇ ਹੋਰ ਉਪਰਾਲਿਆਂ ਦੀ ਲੜੀ ਰਾਹੀਂ ਰੁਜ਼ਗਾਰ ਦੇ ਮਹੱਤਵਪੂਰਨ ਮੌਕੇ ਸਿਰਜੇ ਜਾਣ ਨੂੰ ਦਰਸਾਉਂਦਾ ਹੈ।

ਇਸੇ ਦੌਰਾਨ ਸਰਕਾਰ ਨੇ ਵੱਖ-ਵੱਖ ਕਾਨੂੰਨਾਂ ਵਿੱਚ ਸੋਧਾਂ ਕਰਕੇ ਸੂਬੇ ਵਿੱਚ ਯੋਗ ਸਿਵਲ ਸੇਵਾਵਾਂ ਉਮੀਦਵਾਰਾਂ ਲਈ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਢੁਕਵੇਂ ਉਮੀਦਵਾਰ ਨਾ ਮਿਲਣ ਕਰਕੇ ਪਈਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ। ਇਹ ਕਦਮ ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਪ੍ਰੀਖਿਆ ਦੇ ਆਧਾਰ ‘ਤੇ ਸੇਵਾਵਾਂ ਦੀ ਵੰਡ ਨਾਲ ਜੁੜੇ ਮੁੱਦਿਆਂ ਨੂੰ ਸੁਲਝਾਉਣ ਵਿੱਚ ਸਹਾਈ ਹੋਵੇਗਾ।

ALSO READ : ਬੈਂਕ ‘ਚ ਗਹਿਣੇ ਪਈ ਜ਼ਮੀਨ ਦੀ ਕਿਵੇਂ ਕਰਵਾਈ ਗਲਤ ਰਜ਼ਿਸਟਰੀ, ਜਾਣੋ ਪੂਰਾ ਮਾਮਲਾ

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪ੍ਰਸੋਨਲ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਤਹਿਤ ਪੰਜਾਬ ਰਿਕਰੂਟਮੈਂਟ ਆਫ ਐਕਸ-ਸਰਵਿਸਮੈੱਨ ਦੇ ਰੂਲ (੨), ਪੰਜਾਬ ਰਿਕਰੂਟਮੈਂਟ ਆਫ ਸਪੋਰਟਸਮੈਨ ਰੂਲਜ਼-1998, ਪੰਜਾਬ ਸਟੇਟ ਸਿਵਲ ਸਰਵਿਸਜ਼ (ਅਪਾਇੰਟਮੈਂਟ ਬਾਇ ਕੰਬਾਈਨਡ ਐਗਜ਼ਾਮੀਨੇਸ਼ਨ) ਰੂਲਜ਼, 2009 ਦੇ ਖਰੜਾ ਨੋਟੀਫਿਕੇਸ਼ਨਾਂ ਵਿੱਚ ਲੋੜੀਂਦੀ ਸੋਧ ਕਰਨ ਤੋਂ ਇਲਾਵਾ ਪੰਜਾਬ ਸਟੇਟ ਸਿਵਲ ਸਰਵਿਸਜ਼ (ਅਪਾਇੰਟਮੈਂਟ ਬਾਇ ਕੰਬਾਈਨਡ ਐਗਜ਼ਾਮੀਨੇਸ਼ਨ) ਰੂਲਜ਼, 2009ਵਿੱਚ ਰੂਲ ਟeਨ (ਏ) ਜੋੜਨਾ ਸ਼ਾਮਲ ਹੈ।

ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਇਨਾਂ ਰੂਲਾਂ ਦੇ ਅੰਤਿਮ ਖਰੜੇ ਦੀ ਮਨਜ਼ੂਰੀ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।

ALSO READ: ਸ਼ੋਸ਼ਲ ਮੀਡੀਆ ਤੇ ਮਸ਼ਹੂਰ ਹੁੰਦੇ ਹੀ ਰਾਨੂੰ ਮੰਡਲ ਨੇ ਕੀਤੇ ਅਹਿਮ ਖੁਲਾਸੇ

ਇਹ ਜ਼ਿਕਰਯੋਗ ਹੈ ਕਿ ਪੰਜਾਬ ਸਿਵਲ ਸਾਂਝੇ ਸੇਵਾਵਾਂ ਮੁਕਾਬਲੇ ਭਰਤੀ ਪ੍ਰੀਖਿਆ-2018 ਮਗਰੋਂ ਪੰਜਾਬ ਲੋਕ ਸੇਵਾ ਕਮਿਸ਼ਨ ਸਰਕਾਰ ਨੇ ਪ੍ਰਕਾਸ਼ਿਤ ਕੀਤੀਆਂ ਅਸਾਮੀਆਂ ਦੇ ਵਿਰੁੱਧ ਵੰਡ ਕਰਨ ਲਈ ਉਮੀਦਵਾਰਾਂ ਦੀਆਂ ਮੈਰਿਟ ਸੂਚੀਆਂ ਭੇਜੀਆਂ ਸਨ ਜਿਸ ਵਿੱਚ ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ), ਉਪ ਪੁਲਿਸ ਕਪਤਾਨ, ਆਬਕਾਰੀ ਤੇ ਕਰ ਅਫਸਰ, ਤਹਿਸੀਲਦਾਰ, ਖੁਰਾਕ ਸਪਲਾਈ ਅਫਸਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਲੇਬਰ-ਕਮ-ਕੌਨਸੀਲੇਸ਼ਨ ਅਫਸਰ ਅਤੇ ਰੋਜ਼ਗਾਰ ਉਤਪਤੀ ਤੇ ਟ੍ਰੇਨਿੰਗ ਅਫਸਰ ਦੀਆਂ ਅਸਾਮੀਆਂ ਸ਼ਾਮਲ ਹਨ।

ALSO READ: ਪਟਿਆਲਾ ‘ਚ ਤੇਜ਼ੀ ਨਾਲ ਵੱਧ ਰਿਹਾ ਐ ਦੇਹ ਵਪਾਰ ਦਾ ਧੰਦਾ, ਸ਼ਾਤਰ ਅੰਟੀਆਂ ਕਿਵੇਂ ਕਰਦੀਆਂ ਨੇ ਡੀਲ

ਇਨਾਂ ਵਿੱਚੋਂ ਰਾਖਵੀਆਂ ਅਸਾਮੀਆਂ ਲਈ ਉਮੀਦਵਾਰ ਨਾ ਮਿਲਣ ਕਰਕੇ ਖਾਲੀ ਪਈਆਂ ਹਨ ਜਿਸ ਤੋਂ ਬਾਅਦ ਪੰਜਾਬ ਲੋਕ ਸੇਵਾ ਕਮਿਸ਼ਨ ਨੇ ਸੂਬਾ ਸਰਕਾਰ ਨੂੰ ਇਨਾਂ ਅਸਾਮੀਆਂ ਨੂੰ ਭਰਨ ਲਈ ਢੁਕਵਾਂ ਫੈਸਲਾ ਲੈਣ ਦੀ ਬੇਨਤੀ ਕੀਤੀ ਸੀ। ਸਰਕਾਰ ਨੂੰ ਦੱਸਿਆ ਗਿਆ ਕਿ ਪਿਛਲੇ ਸਮਿਆਂ ਵਿੱਚ ਵੀ ਅਜਿਹੀਆਂ ਸਥਿਤੀਆਂ ਪੈਦਾ ਹੁੰਦੀਆਂ ਰਹੀਆਂ ਹਨ ਕਿਉਂਕਿ ਅਜਿਹੀਆਂ ਸਥਿਤੀਆਂ ਨਾਲ ਨਿਪਟਣ ਬਾਰੇ ਨਿਯਮ/ਹਦਾਇਤਾਂ ਸਪੱਸ਼ਟ ਨਹੀਂ ਸਨ।

ਮੌਜੂਦਾ ਨਿਯਮਾਂ ਤਹਿਤ ਵੱਖ-ਵੱਖ ਸ਼੍ਰੇਣੀਆਂ ਦੀਆਂ ਅਸਾਮੀਆਂ ਖਾਲੀ ਹਨ ਜਿਨਾਂ ਵਿੱਚ ਰਾਖਵੀਆਂ ਅਨੁਸੂਚਿਤ ਜਾਤੀਆਂ, ਵਾਲਮੀਕਿ ਤੇ ਮਜ਼ਬੀ ਸਿੱਖ ਅਤੇ ਆਮ ਸ਼੍ਰੇਣੀ ਤੇ ਐਕਸ-ਸਰਵਿਸਮੈੱਨ ਸ਼੍ਰੇਣੀਆਂ ਸ਼ਾਮਲ ਹਨ ਜਿਨਾਂ ਨੂੰ ਵੱਖ-ਵੱਖ ਤੌਰ ‘ਤੇ ਵਿਚਾਰਿਆ ਜਾਂਦਾ ਰਿਹਾ। ਇਸ ਕਰਕੇ ਇਹ ਅਸਪੱਸ਼ਟਤਾ ਬਣੀ ਰਹੀ ਕਿ ਵਾਲਮੀਕਿ ਤੇ ਮਜ਼ਬੀ ਸਿੱਖ ਸ਼੍ਰੇਣੀ ਤੋਂ ਐਕਸ-ਸਰਵਿਸਮੈੱਨ ਅਤੇ ਖੇਡ ਕੋਟੇ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਵਾਲਮੀਕਿ ਤੇ ਮਜ਼ਬੀ ਸਿੱਖ ਦੇ ਜਨਰਲ ਪੂਲ ਜਾਂ ਸਾਰੀਆਂ ਅਨੁਸੂਚਿਤ ਜਾਤੀਆਂ ਦੇ ਜਨਰਲ ਪੂਲ ‘ਚੋਂ ਭਰਿਆ ਜਾਵੇ।

(Punjab jobs)

ALSO READ: AZAD SOCH PUNJABI NEWSPAPER
Leave a Reply

Your email address will not be published. Required fields are marked *