9 ਕਰੋੜ 43 ਲੱਖ ਰੁਪਏ ਦੀ ਲਾਗਤ ਨਾਲ Sewage reatment Plant ਦਾ ਉਦਘਾਟਨ 9 ਕਰੋੜ 43 ਲੱਖ ਰੁਪਏ ਦੀ ਲਾਗਤ ਨਾਲ Sewage reatment Plant ਦਾ ਉਦਘਾਟਨ

Live Clock Date

Your browser is not supported for the Live Clock Timer, please visit the Support Center for support.
Sewage Treatment Plant

9 ਕਰੋੜ 43 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ Sewage Treatment Plant ਦਾ ਉਦਘਾਟਨ

178

ਤਰਨ ਤਾਰਨ, 1 ਅਕਤੂਬਰ :  ਸ਼ਹਿਰ ਦੇ ਗੰਦੇ ਪਾਣੀ ਨੂੰ ਸਾਫ਼ ਕਰਕੇ, ਇਸ ਪਾਣੀ ਨੂੰ ਸਿੰਚਾਈ ਦੇ ਯੋਗ ਬਣਾਉਣ ਲਈ ਪਲਾਸੌਰ ਰੋਡ, ਤਰਨ ਤਾਰਨ ਵਿਖੇ 9 ਕਰੋੜ 43 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ Sewage Treatment Plant ਦਾ ਉਦਘਾਟਨ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਕੀਤਾ ਗਿਆ।

ਇਸ ਮੌਕੇ ਐੱਸ. ਡੀ. ਐੱਮ ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐਕਸੀਅਨ ਸੀਵਰੇਜ ਬੋਰਡ ਸ੍ਰੀ ਪੰਕਜ ਜੈਨ, ਐੱਸ. ਡੀ. ਓ. ਸ੍ਰੀ ਗੁਰਪਾਲ ਸਿੰਘ, ਕਾਰਜ ਸਾਧਕ ਅਫ਼ਸਰ ਤਰਨ ਤਾਰਨ ਸ੍ਰੀ ਅਨਿਲ ਚੋਪੜਾ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਅਤੇ ਸ਼ਹਿਰ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।

ALSO READ: ਦਰਸ਼ਕਾਂ ਵਲੋਂ ਹਰਜੀਤ ਹਰਮਨ ਦੇ ਨਵੇਂ ਗੀਤ ‘ਮਿਲਾਂਗੇ ਜਰੂਰ’ ਦੀ ਸ਼ਿੱਦਤ ਨਾਲ ਉਡੀਕ,

ਇਸ ਮੌਕੇ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ 9 ਕਰੋੜ 43 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਇਸ Sewage Treatment Plant ਦੀ ਰੋਜ਼ਾਨਾ 90 ਲੱਖ ਲੀਟਰ ਪਾਣੀ ਸਾਫ਼ ਕਰਨ ਦੀ ਸਮਰੱਥਾ ਹੈ।ਉਹਨਾਂ ਦੱਸਿਆ ਕਿ ਇਸ ਸਾਫ਼ ਪਾਣੀ ਨੂੰ ਲੱਗਭੱਗ 450 ਏਕੜ ਜ਼ਮੀਨ ਵਿੱਚ ਸਿੰਚਾਈ ਲਈ ਵਰਤਿਆ ਜਾ ਸਕੇਗਾ।

ALSO READ: ਕੁਝ ਹੀ ਘੰਟਿਆਂ ਵਿੱਚ ਯੂ-ਟਿਊਬ ਤੇ ਛਾਇਆਂ “ ਨਿੱਕਾ ਜ਼ੈਲਦਾਰ 3” ਦਾ ਟ੍ਰੇਲਰ

ਉਹਨਾਂ ਕਿਹਾ ਕਿ Sewage Treatment Plant ਰਾਹੀਂ ਸਾਫ਼ ਕੀਤੇ ਗਏ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਭੂਮੀ ਰੱਖਿਆ ਅਤੇ ਜਲ ਸੰਭਾਲ ਵਿਭਾਗ ਵੱਲੋਂ 3 ਕਰੋੜ 25 ਵਿਸ਼ੇਸ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ ਤਾਂ ਜੋ ਇਸ ਸਾਫ਼ ਪਾਣੀ ਦੀ ਖੇਤਾਂ ਵਿੱਚ ਸਿੰਚਾਈ ਲਈ ਵਰਤੋਂ ਕੀਤੀ ਜਾ ਸਕੇ। ਉਹਨਾਂ ਦੱਸਿਆ ਕਿ ਇਸ ਪਾਣੀ ਪਲਾਸੌਰ ਅਤੇ ਲਾਗਲੇ ਪਿੰਡਾਂ ਦੇ ਖੇਤਾਂ ਵਿੱਚ ਪਹੁੰਚਾਉਣ ਲਈ 7 ਕਿਲੋਮੀਟਰ ਪਾਈਪ ਲਾਈਨ ਪਾਈ ਜਾਵੇਗੀ ਅਤੇ ਇਹ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਮੁਫ਼ਤ ਪਹੁੰਚਾਇਆ ਜਾਵੇਗਾ।

ALSO READ: ਪਟਿਆਲਾ ‘ਚ ਤੇਜ਼ੀ ਨਾਲ ਵੱਧ ਰਿਹਾ ਐ ਦੇਹ ਵਪਾਰ ਦਾ ਧੰਦਾ, ਸ਼ਾਤਰ ਅੰਟੀਆਂ ਕਿਵੇਂ ਕਰਦੀਆਂ ਨੇ ਡੀਲ

ਇਸ ਮੌਕੇ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਇਸ ਤੋਂ ਇਲਾਵਾ ਪਿੰਡ ਕਾਜ਼ੀਕੋਟ ਵਿਖੇ ਰੋਜ਼ਾਨਾ 40 ਲੱਖ ਲੀਟਰ ਪਾਣੀ ਸਾਫ਼ ਕਰਨ ਦੀ ਸਮਰੱਥਾ ਪ੍ਰਾਪਤ 5 ਕਰੋੜ 41 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇੱਕ ਹੋਰ ਸੀਵਰੇਜ ਟਰੀਟਮੈਂਟ ਪਲਾਂਟ ਦਾ ਨਿਰਮਾਣ ਚੱਲ ਰਿਹਾ ਹੈ, ਜੋ ਕਿ ਜਲਦੀ ਹੀ ਆਪਣਾ ਕੰੰਮ ਕਰਨਾ ਸ਼ੁਰੂ ਕਰ ਦੇਵੇਗਾ।

ALSO READ: AZAD SOCH PUNJABI EPAPER
Leave a Reply

Your email address will not be published. Required fields are marked *