50 ਹਜ਼ਾਰ ਪੰਜਾਬੀਂ ਪਰਿਵਾਰਾਂ ਨੇ ਉਠਾਇਆ ਸਰਬੱਤ ਸਿਹਤ ਬੀਮਾ ਯੋਜਨਾ ਦਾ ਫਾਇਦਾ 50 ਹਜ਼ਾਰ ਪੰਜਾਬੀਂ ਪਰਿਵਾਰਾਂ ਨੇ ਉਠਾਇਆ ਸਰਬੱਤ ਸਿਹਤ ਬੀਮਾ ਯੋਜਨਾ ਦਾ ਫਾਇਦਾ
Search

Date

Your browser is not supported for the Live Clock Timer, please visit the Support Center for support.
Bima Yojna

50 ਹਜ਼ਾਰ ਪੰਜਾਬੀਂ ਪਰਿਵਾਰਾਂ ਨੇ ਉਠਾਇਆ ਸਰਬੱਤ ਸਿਹਤ ਬੀਮਾ ਯੋਜਨਾ ਦਾ ਫਾਇਦਾ

227

Chandigarh, 8 November 2019 – ਸਰਬੱਤ ਸਿਹਤ ਬੀਮਾ ਯੋਜਨਾ ਨੂੰ ਮੀਲ ਦਾ ਪੱਥਰ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੇ 50 ਹਜ਼ਾਰ ਤੋਂ ਵੱਧ ਮਰੀਜ਼ ਇਸ ਯੋਜਨਾ ਤਹਿਤ 55 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਮੁਫ਼ਤ ਕਰਵਾ ਚੁੱਕੇ ਹਨ।

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਪਹਿਲਕਦਮੀ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੀ 75 ਫੀਸਦੀ ਆਬਾਦੀ ਕਵਰ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਲਾਭਪਾਤਰੀ ਪੰਜ ਲੱਖ ਤੱਕ ਦਾ ਇਲਾਜ ਮੁਫ਼ਤ ਕਰਵਾ ਸਕਦੇ ਹਨ ਅਤੇ ਰਾਜ ਦੇ 600 ਤੋਂ ਵੱਧ ਹਸਪਤਾਲਾਂ, ਜਿਨਾਂ ਵਿੱਚ ਪ੍ਰਾਈਵੇਟ ਹਸਪਤਾਲ ਵੀ ਸ਼ਾਮਲ ਹਨ, ਨੂੰ ਇਲਾਜ ਕਰਨ ਵਾਲੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ, ਜਿੱਥੋਂ ਇਸ ਯੋਜਨਾ ਤਹਿਤ ਲਾਭਪਾਤਰੀ ਆਪਣਾ ਇਲਾਜ ਕਰਵਾ ਸਕਦੇ ਹਨ।

ਸਿਹਤ ਤੇ ਸਿੱਖਿਆ ਨੂੰ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਦੱਸਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਰਾਜ ਦੇ ਲੋਕਾਂ ਨੂੰ ਸਿਹਤਯਾਬ ਰੱਖਣ ਲਈ ਜਿੱਥੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਵਾਸਤੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਬੂਟੇ ਲੁਆਏ ਹਨ, ਉੱਥੇ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤਹਿਤ ਰਾਜ ਦੀਆਂ ਸਾਰੀਆਂ ਸਰਕਾਰੀ ਡਿਸਪੈਂਸਰੀਆਂ ਤੇ ਹਸਪਤਾਲਾਂ ਦੀ ਕਾਇਆ-ਕਲਪ ਕੀਤੀ ਜਾ ਰਹੀ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿੱਚ ਲੋਕਾਂ ਨੂੰ ਵੱਧ ਚੜ ਕੇ ਪੁੱਜਣ ਦੀ ਅਪੀਲ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਸਾਨੂੰ ਇਹ ਸਮਾਗਮ ਸਿਆਸਤ ਤੋਂ ਉੱਪਰ ਉੱਠ ਕੇ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੁਨੇਹੇ ਨੂੰ ਮੁੱਖ ਰੱਖ ਕੇ ਮਨਾਉਣੇ ਚਾਹੀਦੇ ਹਨ।

ALSO READ: करतारपुर साहिब दर्शनों के लिए आप भी करवा सकते हैं ऑनलाइन रजिस्ट्रेशन

ALSO READ: AZAD SOCH PUNJABI NEWS PAPWER
Leave a Reply

Your email address will not be published. Required fields are marked *