World Kabaddi Cup 2019: ਪੰਜਾਬ ਸਰਕਾਰ ਵਿਸ਼ਵ ਕਬੱਡੀ ਕੱਪ , ਜਾਣੋ ਪਹਿਲਾ ਮੈਚ World Kabaddi Cup 2019: ਪੰਜਾਬ ਸਰਕਾਰ ਵਿਸ਼ਵ ਕਬੱਡੀ ਕੱਪ , ਜਾਣੋ ਪਹਿਲਾ ਮੈਚ
BREAKING NEWS
Search

Live Clock Date

Your browser is not supported for the Live Clock Timer, please visit the Support Center for support.
World kabaddi cup 2019

ਪੰਜਾਬ ਸਰਕਾਰ ਕਰਵਾਏਗੀ ਵਿਸ਼ਵ ਕਬੱਡੀ ਕੱਪ , ਜਾਣੋ ਕਦੋਂ ਹੋਵੇਗਾ ਪਹਿਲਾ ਮੈਚ

353

ਚੰਡੀਗੜ: 13 ਨਵੰਬਰ 2019: ਪੰਜਾਬ ਸਰਕਾਰ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਵਿਸਵ ਕਬੱਡੀ ਕੱਪ (World Kabaddi Cup 2019) ਕਰਵਾਉਣ ਦਾ ਫੈਸਲਾ ਕੀਤਾ ਹੈ। ਜਿਸ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਅਤੇ ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ। ਇਸੇ ਤਰ੍ਹਾਂ ਹੀ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ। ਇਸ ਦਿਨ ਫਾਇਨਲ ਮੈਚ ਤੋਂ ਇਲਾਵਾ ਤੀਜੇ ਅਤੇ ਚੌਥੇ ਸਥਾਨ ਲਈ ਮੈਚ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ (World Kabaddi Cup 2019) ਪਹਿਲੀ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਹੈ। ਅੱਜ ਸਥਾਨਕ ਪੰਜਾਬ ਭਵਨ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਇਕ ਉੱਚ ਪੱਧਰ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਟੂਰਨਾਮੈਂਟ ਨੂੰ ਯਾਦਗਾਰੀ ਅਤੇ ਪ੍ਰਭਾਵਸ਼ਾਲੀ ਬਨਾਉਣ ਦੇ ਨਿਰਦੇਸ਼ ਦਿੱਤੇ।

ਖੇਡ ਮੰਤਰੀ ਨੇ ਦੱਸਿਆ ਕਿ ਇਸ ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਅਤੇ ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ। ਇਸੇ ਤਰ੍ਹਾਂ ਹੀ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ। ਇਸ ਦਿਨ ਫਾਇਨਲ ਮੈਚ ਤੋਂ ਇਲਾਵਾ ਤੀਜੇ ਅਤੇ ਚੌਥੇ ਸਥਾਨ ਲਈ ਮੈਚ ਹੋਵੇਗਾ।

ਇਸ ਤੋਂ ਇਲਾਵਾ ਦੋ ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਦੋ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਦੋ ਸਪੋਰਟਸ ਸਟੇਡੀਅਮ ਬਠਿੰਡਾ, ਦੋ ਸਪੋਰਟਸ ਸਟੇਡੀਅਮ ਵਾਈ.ਪੀ.ਐਸ. ਪਟਿਆਲਾ ਅਤੇ ਸੈਮੀ ਫਾਇਨਲ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ।

ਸ੍ਰੀ ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਇਸ Kabaddi World Cup 2019 ਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ ਵਿਚ ਭਾਰਤ, ਅਮਰੀਕਾ, ਅਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਲ ਹਨ। ਪਕਿਸਤਾਨ ਅਤੇ ਕੈਨੇਡਾ ਨੂੰ ਛੱਡ ਕੇ ਸਾਰੀਆਂ ਟੀਮਾਂ ਨੂੰ ਭਾਰਤ ਸਰਕਾਰ ਵੱਲੋਂ NOC ਮਿਲ ਗਿਆ ਹੈ ਅਤੇ ਅਤੇ ਇਨ੍ਹਾਂ ਦੋ ਦੇਸ਼ਾਂ ਲਈ NOC ਦੀ ਉਡੀਕ ਕੀਤੀ ਜਾ ਰਹੀ ਹੈ। ਮੰਤਰੀ ਨੇ ਮੈਚਾਂ ਦੌਰਾਨ ਸਟੇਡੀਅਮਾਂ ਦੀ ਪੂਰੀ ਤਰ੍ਹਾਂ ਡੈਕੋਰੇਸ਼ਨ ਕਰਨ ‘ਤੇ ਜ਼ੋਰ ਦਿੰਦੇ ਹੋਏ ਹੋਰਡਿੰਗ, ਬੈਕਡਰੋਪ, ਅਤੇ ਬੈਨਰ ਆਦਿ ਨੂੰ ਵਧੀਆ ਢੰਗ ਨਾਲ ਸੈਟਿੰਗ ਕਰਨ ਲਈ ਕਿਹਾ ਹੈ।

ALSO READ: ਮੱਛਰ ਦੀ ਬਜ਼ਾਏ ਸੈਕਸ ਨਾਲ ਹੋਇਆ ਡੇਂਗੂ

ALSO READ: Viral: जैकलीन के साथ सलमान खान ने किया मुन्नी बदनाम पर डांस

ALSO READकरतारपुर साहिब जाने के लिए आवेदन के बाद होगा पुलिस वेरीफिकेशन

ALSO READAZAD SOCH PUNJABI NEWS PAPER




Leave a Reply

Your email address will not be published. Required fields are marked *