ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਦਾ ਅੱਜ ਅੰਤਿਮ ਸਸਕਾਰ, ਜਾਣੋ ਕੀ-ਕੀ ਹੋਇਆ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਦਾ ਅੱਜ ਅੰਤਿਮ ਸਸਕਾਰ, ਜਾਣੋ ਕੀ-ਕੀ ਹੋਇਆ

Live Clock Date

Your browser is not supported for the Live Clock Timer, please visit the Support Center for support.
Village Changaliwala

ਚੰਗਾਲੀਵਾਲਾ ਦੇ ਦਲਿਤ ਨੌਜਵਾਨ ਦਾ ਅੱਜ ਅੰਤਿਮ ਸਸਕਾਰ, ਜਾਣੋ ਕੀ-ਕੀ ਹੋਇਆ

250

Sangrur 19 November 2019 : ਪੰਜਾਬ ਅੰਦਰ ਪਿਛਲੇ ਕਈ ਦਿਨਾਂ ਤੋਂ ਬਹੁਚਰਚਿਤ ਕੇਸ ਰਹੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਦੇ ਕਤਲ ਦਾ ਮਾਮਲਾ ਆਖਰ ਸੁਲਝਦਾ ਨਜ਼ਰ ਆ ਰਿਹਾ ਹੈ। ਸੰਗਰੂਰ ਦੇ ਚੰਗਾਲੀਵਾਲਾ ਪਿੰਡ (Village Changaliwala) ‘ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦਾ ਅੱਜ ਪਿੰਡ ਚੰਗਾਲੀਵਾਲਾ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।

ਬੀਤੇ ਦਿਨ ਪਰਿਵਾਰ ਦੀ ਚੰਗੀਗੜ੍ਹ ‘ਚ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀਆਂ ਨਾਲ ਹੋਈ ਮੀਟਿੰਗ ‘ਚ ਸਹਿਮਤੀ ਬਣ ਗਈ ਸੀ। ਜਿਸ ਤੋਂ ਬਾਅਦ ਪਰਿਵਾਰ ਧਰਨਾ ਚੁੱਕਣ ਅਤੇ ਅੰਤਿਮ ਸਸਕਾਰ ਕਰਨ ਲਈ ਰਾਜ਼ੀ ਹੋ ਗਿਆ ਹੈ।

ਇਸ ਮੁਲਾਕਾਤ ਦੌਰਾਨ ਸਰਕਾਰ ਨੇ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜਾ ਅਤੇ ਇੱਕ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ ਤੇ ਪਰਿਵਾਰ ਦੀਆਂ ਕਈ ਹੋਰ ਮੰਗਾਂ ਵੀ ਮੰਨੀਆਂ ਹਨ, ਜਿਵੇਂ ਕਿ ਬੱਚਿਆਂ ਦੀ ਮੁਫ਼ਤ ਪੜ੍ਹਾਈ ਅਤੇ ਮਕਾਨ ਦੀ ਮੁਰੰਮਤ ਲਈ ੧ ਲੱਖ ਰੁਪਏ ਦੇਣ ਦਾ ਵਾਅਦਾ ਵੀ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਪਿੰਡ ਦੇ ਕੁਝ ਵਿਅਕਤੀਆਂ ਨੇ ਜਗਮੇਲ ਸਿੰਘ ਨਾਂ ਦੇ ਦਲਿਤ ਨੌਜਵਾਨ ਨੂੰ ੩ ਘੰਟੇ ਤੱਕ ਬੰਨ੍ਹ ਕੇ ਰੱਖਿਆ ਗਿਆ ਤੇ ਉਸ ਦੀ ਰਾਡ ਤੇ ਡੰਡਿਆਂ ਨਾਲ ਕੁੱਟ ਮਾਰ ਕੀਤੀ ਗਈ।

ਇਨ੍ਹਾਂ ਹੀ ਨਹੀਂ ਉਨ੍ਹਾਂ ਵਿਅਕਤੀਆਂ ਨੇ ਨੌਜਵਾਨ ਦੀਆਂ ਲੱਤਾਂ ਦੇ ਮਾਸ ਨੂੰ ਪਲਾਸ ਨਾਲ ਨੌਚ ਦਿੱਤਾ ਅਤੇ ਜਦੋਂ ਉਸ ਨੇ ਪਾਣੀ ਮੰਗਿਆ ਤਾਂ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪੇਸ਼ਾਬ ਪਿਲਾਇਆ ਸੀ ਤੇ ਚੰਡੀਗੜ੍ਹ ਵਿਖੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ ਸੀ।ਜਿਸ ਤੋਂ ਬਾਅਦ ਇਨਸਾਫ ਲਈ ਪਰਿਵਾਰ ਅਤੇ ਕੁਝ ਜਥੇਬੰਦੀਆਂ ਸੜਕਾਂ ‘ਤੇ ਉੱਤਰ ਆਈਆਂ ਸਨ।

Village Changaliwala

ALSO READRanjit Bawa New Song Impress

ALSO READ: Download LEGAL ACTION Elly Mangat

ALSO READ: Jordan Sandhu New song JATTIYE NI

ALSO READAZAD SOCH PUNJABI NEWSPAPER
Leave a Reply

Your email address will not be published. Required fields are marked *