ਬਰਨਾਲਾ ਬਰਨਾਲਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Barnala

ਸਹੁਰਿਆਂ ਨੇ ਕੀਤੀ ਵਿਆਹੁਤਾ ਦੀ ਗਲ ਘੁੱਟ ਕੇ ਹੱਤਿਆ

216

ਬਰਨਾਲਾ- ਘਰੇਲੂ ਝਗੜੇ ਕਾਰਨ ਬਰਨਾਲਾ ਦੇ ਪਿੰਡ ਗੁੰਮਟੀ ਵਿੱਚ ਵਿਆਹੁਤਾ 35 ਸਾਲਾ ਮਨਦੀਪ ਕੌਰ ਦੇ ਗਲੇ ਵਿੱਚ ਰੱਸੀ ਪਾ ਕੇ ਉਸਦੇ ਪਤੀ ਨੇ ਹੱਤਿਆ ਕਰ ਦਿੱਤੀ ਅਤੇ ਪੁਲਿਸ ਨੇ ਸੱਸ ਸਹੁਰਾ ਅਤੇ ਪਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਮ੍ਰਿਤਕ ਔਰਤ ਦਾ ਸਰਕਾਰੀ ਹਸਪਤਾਲ ਬਰਨਾਲਾ ‘ਚ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪੁਲਿਸ ਦੋਸੀਆਂ ਦੀ ਭਾਲ ਕਰ ਰਹੀ ਹੈ।

ਬਰਨਾਲਾ ਦੇ ਪਿੰਡ ਗੁੰਮਟੀ ਦੇ ਘਰ ਪਤੀ-ਪਤਨੀ ਦਾ ਝਗੜਾ ਇਸ ਹੱਦ ਤਕ ਵੱਧ ਗਿਆ ਕਿ ਘਰੇਲੂ ਝਗੜੇ ਕਾਰਨ ਪਤੀ ਨੇ ਗੁੱਸੇ ਵਿਚ ਆ ਕੇ ਆਪਣੀ ਪਤਨੀ ਦਾ ਰੱਸੀ ਨਾਲ ਗਲ ਘੁੱਟ ਕੇ ਦਿੱਤਾ। ਜਿਸ ਕਾਰਨ ਉਸ ਦੀ ਪਤਨੀ ਮਨਦੀਪ ਕੌਰ ਉਮਰ 35 ਸਾਲ ਦੇ ਮੌਕੇ ‘ਤੇ ਮੌਤ ਹੋ ਗਈ। ਇਹ ਘਟਨਾ ਪਿੰਡ ਵਿੱਚ ਅੱਗ ਵਾਂਗ ਫੈਲ ਗਈ ਅਤੇ ਪਿੰਡ ਵਾਸੀਆਂ ਵਲੋਂ ਪੁਲਿਸ ਪ੍ਰਸਾਸਨ ਨੂੰ ਇਸ ਦੀ ਖਬਰ ਦਿੱਤੀ ਗਈ। ਜਿਸਤੋਂ ਪੁਲਿਸ ਪ੍ਰਸ਼ਾਸ਼ਨ ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ।

ਪੁਲਿਸ ਨੇ ਮ੍ਰਿਤਕ ਲੜਕੀ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਅਧਾਰ ‘ਤੇ ਮ੍ਰਿਤਕ ਮਨਦੀਪ ਕੌਰ ਦੇ ਸਹੁਰਿਆਂ ਦੇ ਤਿੰਨ ਵਿਅਕਤੀਆਂ ਪਤੀ, ਸੱਸ, ਸਹੁਰੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਸਦੇ ਪਰਿਵਾਰ ਵਿੱਚ ਕਾਫੀ ਸਮੇਂ ਤੋਂ ਘਰੇਲੂ ਝਗੜੇ ਹੁੰਦੇ ਸਨ, ਜਿਸ ਕਾਰਨ ਉਹ ਲੜਕੀ ਨੂੰ ਕੁੱਟਦੇ ਸਨ।

ਕਈ ਵਾਰ ਪਿੰਡ ਦੀ ਪੰਚਾਇਤ ਨੇ ਵੀ ਸਮਝਾਇਆ, ਪਰ ਅੱਜ ਝਗੜਾ ਇਸ ਹੱਦ ਤਕ ਚਲਾ ਗਿਆ ਕਿ ਇਨ੍ਹਾਂ ਪਰਿਵਾਰਕ ਮੈਂਬਰਾਂ ਨੇ ਮਨਦੀਪ ਕੌਰ ਦਾ ਕਤਲ ਕਰ ਦਿੱਤਾ ਅਤੇ ਪਿੰਡ ਦੇ ਸਰਪੰਚ ਨੇ ਪੁਲਿਸ ਪ੍ਰਸਾਸਨ ਤੋਂ ਮੰਗ ਕੀਤੀ ਕਿ ਦੋਸੀਆਂ ਨੂੰ ਸਖਤ ਤੋਂ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ।

ਗੁਰਪ੍ਰੀਤ ਸਿੰਘ ਐਸਐਚਓ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਅਤੇ ਉਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਅਧਾਰ ‘ਤੇ ਮ੍ਰਿਤਕ ਦੀ ਸੱਸ, ਪਤੀ ਅਤੇ ਸਹੁਰਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਪਰ ਜਲਦੀ ਹੀ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
Leave a Reply

Your email address will not be published. Required fields are marked *