DC Firozpur -ਫ਼ਿਰੋਜ਼ਪੁਰ ਦੇ ਨਵੇਂ ਡਿਪਟੀ ਕਮਿਸ਼ਨਰ ਨੇ ਸੰਭਾਲਿਆ ਅਹੁਦਾ DC Firozpur -ਫ਼ਿਰੋਜ਼ਪੁਰ ਦੇ ਨਵੇਂ ਡਿਪਟੀ ਕਮਿਸ਼ਨਰ ਨੇ ਸੰਭਾਲਿਆ ਅਹੁਦਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
DC Firozpur

ਫ਼ਿਰੋਜ਼ਪੁਰ ਦੇ ਨਵੇਂ ਡਿਪਟੀ ਕਮਿਸ਼ਨਰ ਨੇ ਸੰਭਾਲਿਆ ਅਹੁਦਾ

126

ਕੈਪਟਨ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਪਹੁੰਚਾਉਣਾ ਮੇਰੀ ਪਹਿਲ ਰਹੇਗੀ: ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ 5 ਫਰਵਰੀ ( ਸੁਖਵਿੰਦਰ ਸੁੱਖ  ) : ਫ਼ਿਰੋਜ਼ਪੁਰ ਦੇ ਨਵੇਂ ਡਿਪਟੀ ਕਮਿਸ਼ਨਰ (DC Firozpur) ਸ੍ਰ. ਕੁਲਵੰਤ ਸਿੰਘ ਨੇ ਬੁੱਧਵਾਰ ਨੂੰ ਅਹੁਦਾ ਸੰਭਾਲ ਲਿਆ। ਪਿਛਲੇ ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਨੇ ਉਨ੍ਹਾਂ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੌਂਪਿਆ। ਫ਼ਿਰੋਜ਼ਪੁਰ ਪਹੁੰਚਣ ਤੇ ਡੀਸੀ ਕੰਪਲੈਕਸ ਵਿੱਚ ਪੰਜਾਬ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ।

ਇਸ ਤੋਂ ਬਾਅਦ ਫ਼ਿਰੋਜ਼ਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ.) ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ, ਐੱਸ.ਡੀ.ਐੱਮ. ਅਮਿਤ ਗੁਪਤਾ, ਐੱਸ.ਡੀ.ਐੱਮ. ਰਣਜੀਤ ਸਿੰਘ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚਣ ਤੇ ਰਸੀਵ ਕੀਤਾ ਅਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ। ਨਵੇਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨਾਲ ਉਨ੍ਹਾਂ ਦੀ ਮਾਤਾ ਸੁਰਜੀਤ ਕੌਰ ਪਿਤਾ ਜੱਗਾ ਸਿੰਘ ਸਮੇਤ ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਅਹੁਦੇ ਸੰਭਾਲਣ ਮੌਕੇ ਪਹੁੰਚੇ। ਡਿਪਟੀ ਕਮਿਸ਼ਨਰ ਚੰਦਰ ਗੈਂਦ ਨੂੰ ਤਰੱਕੀ ਮਿਲਣ ਉਪਰੰਤ ਸਹਿਕਾਰਤਾ ਵਿਭਾਗ ਵਿੱਚ ਸੈਕਟਰੀ ਬਣਨ ਅਤੇ ਨਵੇਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਤਰੱਕੀ ਤੇ ਫੇਅਰਵੈੱਲ-ਕਮ-ਸਵਾਗਤ ਪਾਰਟੀ ਦਾ ਆਯੋਜਨ ਕੀਤਾ ਗਿਆ। 

ਡਿਪਟੀ ਕਮਿਸ਼ਨਰ ( DC Firozpur ) ਕੁਲਵੰਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਫ਼ਿਰੋਜ਼ਪੁਰ ਦੇ ਲੋਕਾਂ ਤੱਕ ਪਾਰਦਰਸ਼ੀ ਤਰੀਕੇ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਨੇ ਪਿਛਲੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਵੱਲੋਂ ਫ਼ਿਰੋਜ਼ਪੁਰ ਵਿੱਚ ਕੀਤੇ ਹੋਏ ਕੰਮਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਜੋ ਵੀ ਕੰਮ ਸ਼ੁਰੂ ਕਰਵਾਏ ਹਨ, ਉਹ ਉਨ੍ਹਾਂ ਨੂੰ ਅੱਗੇ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਕਮਜ਼ੋਰ ਵਰਗਾਂ ਦੇ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ।

ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਆਪਣੇ ਪੁਰਾਣੇ ਰਿਸ਼ਤੇ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਬੀ.ਟੈੱਕ ਇੱਥੋਂ ਹੀ ਪਾਸ ਕੀਤੀ ਹੈ ਉਹ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਦੇ ਵਿਦਿਆਰਥੀ ਰਹੇ। ਉਨ੍ਹਾਂ ਦੇ ਅਹੁਦੇ ਸੰਭਾਲਣ ਮੌਕੇ ਕਾਲਜ ਦੇ ਵਿਦਿਆਰਥੀ ਅਤੇ ਅਧਿਆਪਕ ਖ਼ਾਸ ਤੌਰ ਤੇ ਉਨ੍ਹਾਂ ਨੂੰ ਵਧਾਈ ਦੇਣ ਪਹੁੰਚੇ।

ਆਈ.ਏ.ਐੱਸ. ਕੁਲਵੰਤ ਸਿੰਘ 2012 ਬੈਚ ਦੇ ਅਧਿਕਾਰੀ

ਆਈ.ਏ.ਐੱਸ. ਕੁਲਵੰਤ ਸਿੰਘ 2012 ਬੈਚ ਦੇ ਅਧਿਕਾਰੀ ਹਨ। ਉਨ੍ਹਾਂ ਨੇ ਫ਼ਿਰੋਜ਼ਪੁਰ ਦੇ ਐੱਸ.ਬੀ.ਐੱਸ. ਕਾਲਜ ਤੋਂ ਬੀ.ਟੈੱਕ ਦੀ ਸਿੱਖਿਆ ਪ੍ਰਾਪਤ ਕੀਤੀ। ਇਸ ਤੋਂ ਪਹਿਲਾ ਉਹ ਸ੍ਰੀ. ਮੁਕਤਸਰ ਸਾਹਿਬ ਵਿਖੇ ਸਹਾਇਕ ਕਮਿਸ਼ਨਰ ਰਹਿ ਚੁੱਕੇ ਹਨ। ਤਲਵੰਡੀ ਸਾਬੋ ਅਤੇ ਨਕੋਦਰ ਵਿੱਚ ਬਤੌਰ ਐੱਸ.ਡੀ.ਐੱਮ. ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇਸੇ ਤਰ੍ਹਾਂ ਸ੍ਰੀ. ਮੁਕਤਸਰ ਸਾਹਿਬ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਪਠਾਨਕੋਟ ਵਿੱਚ ਏ.ਡੀ.ਸੀ. (ਜਨ.) ਅਤੇ ਨਿਗਮ ਕਮਿਸ਼ਨਰ ਰਹਿ ਚੁੱਕੇ ਹਨ ਅਤੇ ਫ਼ਿਰੋਜ਼ਪੁਰ ਆਉਣ ਤੋਂ ਪਹਿਲਾ ਜਲੰਧਰ ਵਿੱਚ ਏ.ਡੀ.ਸੀ.(ਵਿਕਾਸ) ਦੇ ਅਹੁਦੇ ਤੇ ਤੈਨਾਤ ਸਨ। 

ਵਿਦਾਇਗੀ ਪਾਰਟੀ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਨੇ ਕਿਹਾ ਕਿ ਉਨ੍ਹਾਂ ਫ਼ਿਰੋਜ਼ਪੁਰ ਵਿੱਚ ਜਿੰਨਾ ਵੀ ਸਮਾ ਬਤੀਤ ਕੀਤਾ ਅਤੇ ਫ਼ਿਰੋਜ਼ਪੁਰ ਵਿੱਚ ਜਿੰਨੇ ਵੀ ਕੰਮ ਕੀਤੇ ਹਨ, ਉਸ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਸਮੂਹ ਅਧਿਕਾਰੀਆਂ/ਮੁਲਾਜ਼ਮਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਮਜ਼ਬੂਤ ਟੀਮ ਦੀ ਤਰ੍ਹਾਂ ਉਨ੍ਹਾਂ ਦਾ ਸਾਥ ਦਿੱਤਾ। ਉਨ੍ਹਾਂ ਨਵੇਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਦੱਸਿਆ ਕਿ ਉਨ੍ਹਾਂ ਦਾ ਇੱਕ ਕੰਮ ਅਧੂਰਾ ਰਹਿ ਗਿਆ ਸੀ ਜੋ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਉਣਾ ਹੈ ਇਸ ਲਈ ਉਹ ਗਊਸ਼ਾਲਾ ਬਣਾਉਣ ਦਾ ਪ੍ਰਾਜੈਕਟ ਤਿਆਰ ਕਰ ਰਹੇ ਸਨ।

ਇਸ ਤੇ ਨਵੇਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰਨਗੇ। ਇਸ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਨੇ ਆਈ.ਏ.ਐੱਸ. ਚੰਦਰ ਗੈਂਦ ਅਤੇ ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਦੇ ਸਨਮਾਨ ਲਈ ਵੱਖ-ਵੱਖ ਪ੍ਰੋਗਰਾਮ ਵੀ ਆਯੋਜਿਤ ਕੀਤੇ।

ALSO READPunjabi Song LEHNGA Singer Nimrat Khaira

ALSO READ: AZAD SOCH PUNJABI NEWSPAPER

Leave a Reply

Your email address will not be published. Required fields are marked *