Download Shooter punjabi film Download Shooter punjabi film
BREAKING NEWS
Search

Date

Your browser is not supported for the Live Clock Timer, please visit the Support Center for support.
Shooter Punjabi film

ਸੁੱਖਾ ਕਾਹਲਵਾਂ ਦੀ ਜਿੰਦਗੀ ਤੇ ਅਧਾਰਿਤ ਫਿਲਮ ਸ਼ੂਟਰ ਤੇ ਲੱਗੀ ਰੋਕ

203

ਚੰਡੀਗੜ੍ਹ, 9 ਫਰਵਰੀ 2020- Download Shooter punjabi film-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਿਲਮ ‘ਸ਼ੂਟਰ’ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਫ਼ਿਲਮ ਖ਼ਤਰਨਾਕ ਗੈਂਗਸਟਰ ਸੁੱਖਾ ਕਾਹਲਵਾਂ ਦੇ ਜੀਵਨ ਤੇ ਉਸ ਵੱਲੋਂ ਕੀਤੇ ਅਪਰਾਧਾਂ ’ਤੇ ਆਧਾਰਤ ਹੈ। ਸਰਕਾਰੀ ਪ੍ਰੈੱਸ ਨੋਟ ’ਚ ਦੱਸਿਆ ਇਹੋ ਜਾ ਰਿਹਾ ਹੈ ਕਿ ਇਹ ਫ਼ਿਲਮ ਕਥਿਤ ਤੌਰ ’ਤੇ ਹਿੰਸਾ, ਘਿਨਾਉਣੇ ਅਪਰਾਧਾਂ, ਫਿਰੌਤੀਆਂ ਵਸੂਲਣ, ਧਮਕੀਆਂ ਤੇ ਦੇਣ ਤੇ ਲੋਕਾਂ ਨੂੰ ਐਂਵੇਂ ਡਰਾਉਣ–ਧਮਕਾਉਣ ਨੂੰ ਹੱਲਾਸ਼ੇਰੀ ਦਿੰਦੀ ਹੈ।

ਮੁੱਖ ਮੰਤਰੀ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਉਹ ਫ਼ਿਲਮ ਦੇ ਨਿਰਮਾਤਾਵਾਂ ’ਚੋਂ ਇੱਕ ਕੇ.ਵੀ. ਢਿਲੋਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਸੰਭਾਵਨਾ ਬਾਰੇ ਵਿਚਾਰ ਕਰਨ ਕਿਉਂਕਿ ਇਸ ਨਿਰਮਾਤਾ ਨੇ ਪਿਛਲੇ ਸਾਲ ਲਿਖਤੀ ਰੂਪ ਵਿੱਚ ਇਹ ਵਾਅਦਾ ਕੀਤਾ ਸੀ ਕਿ ਹੁਣ ਉਹ ਇਹ ਫ਼ਿਲਮ ਨਹੀਂ ਬਣਾਉਣਗੇ।

ਪਹਿਲਾਂ ਇਸ ਫ਼ਿਲਮ ਦਾ ਨਾਂਅ ‘ਸੁੱਖਾ ਕਾਹਲਵਾਂ’ ਰੱਖਿਆ ਗਿਆ ਸੀ। ਮੁੱਖ ਮੰਤਰੀ ਨੇ ਡੀਜੀਪੀ ਨੂੰ ਇਹ ਵੀ ਆਖਿਆ ਹੈ ਕਿ ਅਜਿਹੀ ਫ਼ਿਲਮ ਤਿਆਰ ਕਰਨ ਪਿੱਛੇ ਪ੍ਰੋਮੋਟਰਾਂ, ਡਾਇਰੈਕਟਰਾਂ ਤੇ ਫ਼ਿਲਮ ਦੇ ਅਦਾਕਾਰਾਂ ਦੀ ਭੂਮਿਕਾ ਦੀ ਵੀ ਨਿੱਠ ਕੇ ਜਾਂਚ ਕੀਤੀ ਜਾਵੇ।

ਇੱਕ ਅਧਿਕਾਰਤ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਅਜਿਹੀ ਕੋਈ ਫ਼ਿਲਮ, ਗੀਤ ਆਦਿ ਨਹੀਂ ਚੱਲਣ ਦੇਵੇਗੀ, ਜੋ ਸੂਬੇ ’ਚ ਹਿੰਸਾ, ਗੈਂਗਸਟਰਪੁਣਾ ਜਾਂ ਅਪਰਾਧ ਨੂੰ ਹੱਲਾਸ਼ੇਰੀ ਦਿੰਦੀ ਹੋਵੇ। ਸਰਕਾਰੀ ਪ੍ਰੈੱਸ ਨੋਟ ’ਚ ਦੋਸ਼ ਲਾਇਆ ਗਿਆ ਹੈ ਕਿ ਪੰਜਾਬ ’ਚ ਜ਼ਿਆਦਾਤਰ ਗੈਂਗਸਟਰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤਾਂ ਦੀ ਸ਼ਹਿ ਕਾਰਨ ਪ੍ਰਫ਼ੁੱਲਤ ਹੋ ਗਏ ਸਨ।

ਸਰਕਾਰੀ ਤੌਰ ’ਤੇ ਜਾਰੀ ਕੀਤੇ ਗਏ ਪ੍ਰੈੱਸ ਨੋਟ ’ਚ ਦਾਅਵਾ ਕੀਤਾ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਅੰਦਰ ਸੂਬੇ ’ਚ ਕਾਨੂੰਨ ਤੇ ਵਿਵਸਥਾ ਨੂੰ ਬਹਾਲ ਕੀਤਾ ਹੈ। ‘ਪਿਛਲੀ ਸ਼੍ਰੋਮਣੀ ਅਕਾਲੀ ਦਲ–ਭਾਜਪਾ ਸਰਕਾਰ ਵੇਲੇ ਕਾਨੂੰਨ ਤੇ ਵਿਵਸਥਾ ਦੀ ਹਾਲਤ ਬਹੁਤ ਮਾੜੀ ਹੋ ਗਈ ਸੀ।’

ਮੁੱਖ ਮੰਤਰੀ ਨੇ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਦੇ ਅਮਨ ਤੇ ਫਿਰਕੂ ਏਕਤਾ ਨੂੰ ਭੰਗ ਕਰਨ ਵਾਲੀ ਕਿਸੇ ਚੀਜ਼ ਦੀ ਇਜਾਜ਼ਤ ਨਾ ਦਿੱਤੀ ਜਾਵੇ। ਇਸ ਦੌਰਾਨ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਰਿਲੀਜ਼ ਹੋਣ ਤੋਂ ਪਹਿਲਾਂ ਵਿਵਾਦਾਂ ’ਚ ਘਿਰ ਚੁੱਕੀ ਫ਼ਿਲਮ ‘ਸ਼ੂਟਰ’ ਉੱਤੇ ਪਾਬੰਦੀ ਲਾਉਣ ਬਾਰੇ ਉਨ੍ਹਾਂ ਦੀ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਹੋਈ ਸੀ।

ਏਡੀਜੀਪੀ (ਇੰਟੈਲੀਜੈਂਸ) ਵਰਿੰਦਰ ਕੁਮਾਰ ਨੇ ਇਸ ਫ਼ਿਲਮ ‘ਸ਼ੂਟਰ’ ਉੱਤੇ ਪਾਬੰਦੀ ਲਾਉਣ ਦੀ ਸਿਫ਼ਾਰਸ਼ ਕੀਤੀ ਸੀ। ਚੇਤੇ ਰਹੇ ਕਿ ਇਸ ਫ਼ਿਲਮ ਦਾ ਟ੍ਰੇਲਰ ਬੀਤੀ 18 ਜਨਵਰੀ ਨੂੰ ਰਿਲੀਜ਼ ਹੋਇਆ ਸੀ। Download Shooter punjabi film




Leave a Reply

Your email address will not be published. Required fields are marked *