Shooter Punjabi film ਬਣਾਉਣ ਵਾਲਿਆਂ ਤੇ ਪੁਲਿਸ ਨੇ ਕੀਤਾ ਮਾਮਲਾ ਦਰਜ਼ Shooter Punjabi film ਬਣਾਉਣ ਵਾਲਿਆਂ ਤੇ ਪੁਲਿਸ ਨੇ ਕੀਤਾ ਮਾਮਲਾ ਦਰਜ਼
BREAKING NEWS
Search

Date

Your browser is not supported for the Live Clock Timer, please visit the Support Center for support.
Shooter Punjabi film

ਸ਼ੂਟਰ ਫਿਲਮ ਬਣਾਉਣ ਵਾਲਿਆਂ ਤੇ ਪੁਲਿਸ ਨੇ ਕੀਤਾ ਮਾਮਲਾ ਦਰਜ਼

201

ਚੰਡੀਗੜ: Shooter Punjabi film– ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੈਂਗਸਟਰ ਸੁੱਖਾ ਕਾਹਲਵਾਂ ਦੇ ਜੀਵਨ ਤੇ ਅਪਰਾਧਾਂ ‘ਤੇ ਆਧਾਰਤ ਫਿਲਮ ‘ਸ਼ੂਟਰ’ (Shooter Punjabi film) ‘ਤੇ ਰੋਕ ਲਗਾਉਣ ਦੇ ਆਦੇਸ਼ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਪੁਲਿਸ ਨੇ ਐਤਵਾਰ ਬਾਅਦ ਦੁਪਹਿਰ ਨੂੰ ਨਿਰਮਾਤਾ / ਪ੍ਰਮੋਟਰ ਕੇ.ਵੀ. ਸਿੰਘ ਢਿੱਲੋਂ ਅਤੇ ਹੋਰਾਂ ਵਿਰੁੱਧ ਹਿੰਸਾ, ਘਿਨਾਉਣੇ ਅਪਰਾਧਾਂ, ਗੈਂਗਸਟਰ ਕਲਚਰ, ਨਸ਼ਾ, ਫਿਰੌਤੀ, ਲੁੱਟ, ਧਮਕੀਆਂ ਅਤੇ ਅਜਿਹੇ ਹੋਰ ਅਪਰਾਧਾਂ ਨੂੰ ਕਥਿਤ ਤੌਰ ‘ਤੇ ਉਤਸਾਹਤ ਕਰਨ ਦੇ ਦੋਸ਼ ‘ਚ ਕੇਸ ਦਰਜ ਕੀਤਾ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਐਫ.ਆਈ.ਆਰ ਨੰਬਰ 3 ਮਿਤੀ 9/2/ 2020 ਅਨੁਸਾਰ ਐਸ.ਐਸ.ਓ.ਸੀ ਮੁਹਾਲੀ ਵਿਖੇ ਆਈ.ਪੀ.ਸੀ ਦੀ ਧਾਰਾ 153ਏ, 153 ਬੀ, 160, 107, 505 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐਫ.ਆਈ.ਆਰ ਮੁਤਾਬਕ ਫਿਲਮ ‘ਸ਼ੂਟਰ ‘ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਉਕਸਾਏਗੀ ਅਤੇ ਸ਼ਾਂਤੀ, ਸਦਭਾਵਨਾ ਨੂੰ ਭੰਗ ਕਰੇਗੀ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਵਲੋਂ ਡੀਜੀਪੀ ਦਿਨਕਰ ਗੁਪਤਾ ਨੂੰ ਨਿਰਮਾਤਾ ਕੇ.ਵੀ. ਢਿੱਲੋਂ ਵਿਰੁੱਧ ਬਣਦੀ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾਣ ਬਾਅਦ ਇਹ ਐਫ.ਆਈ.ਆਰ ਦਰਜ ਕੀਤੀ ਗਈ ਹੈ।

ਕੇ.ਵੀ. ਢਿੱਲੋਂ ਨੇ ਸਾਲ 2019 ਵਿੱਚ ਲਿਖਤੀ ਵਾਅਦਾ ਸੀ ਕਿ ਉਹ ‘ਸੁੱਖਾ ਕਾਹਲਵਾ ‘ਟਾਈਟਲ ਹੇਠ ਫਿਲਮ ਨਹੀਂ ਬਣਾਏਗਾ। ਡੀਜੀਪੀ ਨੂੰ ਇਹ ਵੀ ਕਿਹਾ ਹੈ ਕਿ ਉਹ ਫਿਲਮ ਵਿੱਚ ਪ੍ਰਮੋਟਰਾਂ, ਡਾਇਰੈਕਟਰ ਤੇ ਐਕਟਰਾਂ ਦੇ ਰੋਲ ਬਾਰੇ ਵੀ ਦੇਖਣ।

ALSO READPunjabi Song LEHNGA Singer Nimrat Khaira

ALSO READ: AZAD SOCH PUNJABI NEWSPAPER




Leave a Reply

Your email address will not be published. Required fields are marked *