ਹੁਣ ਸਕੂਲਾਂ ਵਾਲੇ ਫਸਣਗੇ ਕਸੁਤੇ, ਰੋਜ਼ ਹੋਵੇਗੀ ਚੈਕਿੰਗ - AZAD SOCH ਹੁਣ ਸਕੂਲਾਂ ਵਾਲੇ ਫਸਣਗੇ ਕਸੁਤੇ, ਰੋਜ਼ ਹੋਵੇਗੀ ਚੈਕਿੰਗ - AZAD SOCH

Date

Your browser is not supported for the Live Clock Timer, please visit the Support Center for support.
School Bus Rules

ਹੁਣ ਸਕੂਲਾਂ ਵਾਲੇ ਫਸਣਗੇ ਕਸੁਤੇ, ਰੋਜ਼ ਹੋਵੇਗੀ ਚੈਕਿੰਗ

66

ਚੰਡੀਗੜ੍ਹ, 16 ਫਰਵਰੀ 2020 – ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਵੱਖ-ਵੱਖ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਤੋਂ ਸੇਫ਼ ਸਕੂਲ ਵਾਹਨ ਯੋਜਨਾ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਾਉਣ ਲਈ ਇੱਕ ਦਫ਼ਤਰੀ ਹੁਕਮ ਜਾਰੀ ਕੀਤਾ ਹੈ, ਜਿਸ ਤਹਿਤ ਵੱਖ-ਵੱਖ ਵਿਭਾਗਾਂ ਦੀ ਡਿਊਟੀ ਲਗਾ ਕੇ ਰੋਜ਼ਾਨਾ ਰਿਪੋਰਟ ਭੇਜਣ ਬਾਰੇ ਕਿਹਾ ਗਿਆ ਹੈ। ਜਾਰੀ ਦਫ਼ਤਰੀ ਹੁਕਮ ਵਿੱਚ ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਸਕੂਲ ਅਤੇ ਵਿਦਿਅਕ ਅਦਾਰੇ ਟਰਾਂਸਪੋਰਟ ਵਿਭਾਗ ਵੱਲੋਂ ਸੇਫ ਸਕੂਲ ਵਾਹਨ ਯੋਜਨਾ ਅਧੀਨ ਜਾਰੀ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ। ਇਸੇ ਕਰਕੇ ਹੀ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਪੁਲਿਸ ਕਮਿਸ਼ਨਰੇਟ ਲੁਧਿਆਣਾ, ਲੁਧਿਆਣਾ (ਦਿਹਾਤੀ) ਅਤੇ ਖੰਨਾ ਪੁਲਿਸ, ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ ਅਤੇ ਸਾਰੇ ਐੱਸ. ਡੀ. ਐੱਮਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਰੋਜ਼ਾਨਾ ਸਾਰੇ ਸਕੂਲਾਂ ਦੀਆਂ ਬੱਸਾਂ/ਵਾਹਨਾਂ ਦੀ ਚੈਕਿੰਗ ਯਕੀਨੀ ਬਣਾਉਣਗੇ ਅਤੇ ਰੋਜ਼ਾਨਾ 5 ਵਜੇ ਤੋਂ ਪਹਿਲਾਂ ਰਿਪੋਰਟ ਜ਼ਿਲ੍ਹਾ ਪ੍ਰਸਾਸ਼ਨ ਨੂੰ ਭੇਜਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋੜੀਂਦੀ ਗਿਣਤੀ ਵਿੱਚ ਟੀਮਾਂ ਦਾ ਗਠਨ ਕਰਕੇ ਵੱਖ-ਵੱਖ ਸਕੂਲਾਂ ਦੀ ਜਾਂਚ ਕਰਾਉਣਗੇ ਕਿ ਉਹ ਸੇਫ਼ ਸਕੂਲ ਵਾਹਨ ਯੋਜਨਾ ਦਾ ਪਾਲਣ ਕਰ ਰਹੇ ਹਨ ਕਿ ਨਹੀਂ। ਉਹ ਵੀ ਰੋਜ਼ਾਨਾ ਸ਼ਾਮ ਨੂੰ ਰਿਪੋਰਟ ਭੇਜਣਗੇ।
ਇਸੇ ਤਰ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਵੀ ਡਿਊਟੀ ਲਗਾਈ ਗਈ ਹੈ ਕਿ ਉਹ ਵੀ ਰੋਜ਼ਾਨਾ ਵੱਖ-ਵੱਖ ਸਕੂਲਾਂ ਦੇ ਵਾਹਨਾਂ ਦੀ ਜਾਂਚ ਕਰਕੇ ਉਕਤ ਯੋਜਨਾ ਦੀ ਪਾਲਣਾ ਬਾਰੇ ਰਿਪੋਰਟ ਜ਼ਿਲ੍ਹਾ ਪ੍ਰਸਾਸ਼ਨ ਨੂੰ ਭੇਜਣਗੇ। ਸ੍ਰ. ਸੰਧੂ ਨੇ ਸੰਬੰਧਤ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਸਖ਼ਤੀ ਨਾਲ ਹਦਾਇਤ ਜਾਰੀ ਕਰਦਿਆਂ ਕਿਹਾ ਹੈ ਕਿ ਜੋ ਵੀ ਸਕੂਲ ਇਸ ਯੋਜਨਾ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਨਹੀਂ ਕਰੇਗਾ, ਉਨ੍ਹਾਂ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਇਸੇ ਤਰ੍ਹਾਂ ਜੋ ਅਧਿਕਾਰੀ ਇਸ ਦਿਸ਼ਾ ਵਿੱਚ ਅਣਗਹਿਲੀ ਵਰਤਣਗੇ, ਉਹ ਵੀ ਬਖ਼ਸ਼ੇ ਨਹੀਂ ਜਾਣਗੇ।
Leave a Reply

Your email address will not be published. Required fields are marked *