ਰੰਧਾਵਾ ਵੱਲੋਂ ਮਹਿਲਾਵਾਂ ਲਈ 50 ਫ਼ੀਸਦੀ ਕਿਰਾਏ 'ਚ ਛੋਟ ਦੇਣ ਲਈ ਸਰਕਾਰ ਦਾ ਧੰਨਵਾਦ ਰੰਧਾਵਾ ਵੱਲੋਂ ਮਹਿਲਾਵਾਂ ਲਈ 50 ਫ਼ੀਸਦੀ ਕਿਰਾਏ 'ਚ ਛੋਟ ਦੇਣ ਲਈ ਸਰਕਾਰ ਦਾ ਧੰਨਵਾਦ
BREAKING NEWS
Search

Date

Your browser is not supported for the Live Clock Timer, please visit the Support Center for support.
Chairperson Mrs Randhawa

ਚੇਅਰਪਰਸਨ ਰੰਧਾਵਾ ਵੱਲੋਂ ਮਹਿਲਾਵਾਂ ਲਈ 50 ਫ਼ੀਸਦੀ ਕਿਰਾਏ ‘ਚ ਛੋਟ ਦੇਣ ਲਈ ਕੈਪਟਨ ਸਰਕਾਰ ਦਾ ਧੰਨਵਾਦ

227

ਪਟਿਆਲਾ, 9 ਮਾਰਚ:ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਉਠਾਏ ਕਦਮਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ।


ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ਟ ਵਿੱਚ ਸਰਕਾਰੀ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਸਫ਼ਰ ਕਰਨ ‘ਤੇ ਔਰਤਾਂ ਲਈ ਕਿਰਾਏ ਵਿੱਚ 50 ਫ਼ੀਸਦੀ ਛੋਟ ਦੇਣ ਦੇ ਐਲਾਨ ਦਾ ਸਵਾਗਤ ਕਰਦਿਆਂ ਚੇਅਰਪਰਸਨ ਸ੍ਰੀਮਤੀ ਰੰਧਾਵਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਹੀ ਔਰਤਾਂ ਲਈ ਅਹਿਮ ਤੋਹਫ਼ੇ ਦਾ ਐਲਾਨ ਕਰਕੇ ਮਹਿਲਾਵਾਂ ਦੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਪੁਗਾਈ ਹੈ।

ਚੇਅਰਪਰਸਨ ਰੰਧਾਵਾ ਨੇ ਕਿਹਾ ਕਿ ਸਰਕਾਰ ਨੇ ਬਜ਼ਟ ‘ਚ ਮਹਿਲਾਵਾਂ ਲਈ ਨਵੀਂਆਂ ਯੋਜਨਾਵਾਂ ਕਸਤੂਰਬਾ ਗਾਂਧੀ ਮਹਿਲਾ ਯੋਜਨਾ ਅਤੇ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਦੀ ਸ਼ੁਰੂਆਤ ਕਰਕੇ ਮਹਿਲਾ ਕੇਂਦਰਿਤ ਸਰਕਾਰੀ ਸਕੀਮਾਂ ਦਾ ਲਾਭ ਮਹਿਲਾਵਾਂ ਨੂੰ ਪਹੁੰਚਾਉਣ ਦਾ ਇੱਕ ਵੱਡਾ ਤਹੱਈਆ ਕਰਨਾ ਵੀ ਸ਼ਲਾਘਾਯੋਗ ਕਦਮ ਹੈ।

ਸ੍ਰੀਮਤੀ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਮਹਿਲਾਵਾਂ ਪ੍ਰਤੀ ਆਪਣਾ ਸਤਿਕਾਰ ਅਤੇ ਔਰਤਾਂ ਦੀ ਸੁਰੱਖਿਆ ਲਈ ਚੁੱਕੇ ਕਦਮਾਂ ਤਹਿਤ ਸ਼ਹਿਰੀ ਸੰਸਥਾਵਾਂ ਅਤੇ ਪੰਚਾਇਤਾਂ ਵਿੱਚ 50 ਫੀਸਦੀ ਰਾਖਵਾਂਕਰਨ ਦਿੱਤਾ ਸੀ, ਜਿਸ ਨਾਲ ਔਰਤਾਂ ਦੀ ਸਥਾਨਕ ਸਰਕਾਰਾਂ ਅਤੇ ਪੰਚਾਇਤਾਂ ‘ਚ ਭਾਗੀਦਾਰੀ ਵਧੀ ਹੈ।

ਸ੍ਰੀਮਤੀ ਰੰਧਾਵਾ ਨੇ ਕਿਹਾ ਕਿ ਸਰਕਾਰ ਨੇ ਔਰਤਾਂ ਲਈ ਰਾਤ ਸਮੇਂ ਕੋਈ ਮੁਸ਼ਕਿਲ ਆਉਣ ਵੇਲੇ ਪਿੱਕ ਐਂਡ ਡਰੌਪ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਹੈ, ਜਿਸ ਤਹਿਤ ਪੁਲਿਸ ਵੱਲੋਂ ਮਹਿਲਾਵਾਂ ਤੇ ਬੱਚੀਆਂ ਵੱਲੋਂ ਫੋਨ ਕਰਨ ‘ਤੇ ਉਨ੍ਹਾਂ ਦੇ ਘਰ ਜਾਂ ਟਿਕਾਣੇ ਤੱਕ ਸੁਰੱਖਿਅਤ ਛੱਡਿਆ ਜਾਂਦਾ ਹੈ।
Leave a Reply

Your email address will not be published. Required fields are marked *