ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਕਿਸੇ ਵੀਂ ਕਿਸਮ ਦੀ ਢਿੱਲ ਦੇਣ ਤੋਂ ਇਨਕਾਰ - AZAD SOCH ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਕਿਸੇ ਵੀਂ ਕਿਸਮ ਦੀ ਢਿੱਲ ਦੇਣ ਤੋਂ ਇਨਕਾਰ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਕਿਸੇ ਵੀਂ ਕਿਸਮ ਦੀ ਢਿੱਲ ਦੇਣ ਤੋਂ ਇਨਕਾਰ

ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਕਿਸੇ ਵੀਂ ਕਿਸਮ ਦੀ ਢਿੱਲ ਦੇਣ ਤੋਂ ਇਨਕਾਰ

282

AZAD SOCH :-

ਪੰਜਾਬ ਵਿੱਚ ਇਸ ਸਮੇਂ ਲੌਕਡਾਉਨ ਲੱਗਾ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਲੌਕਡਾਉਨ ਵਿੱਚ ਕੁੱਝ 20 ਤਾਰੀਕ ਤੱਕ ਕੁੱਝ ਹੱਦ ਤੱਕ ਛੋਟ ਦਿੱਤੀ ਜਾਵੇਗੀ। ਪਰ ਹੁਣ ਪੰਜਾਬ ਵਿੱਚ ਇਸ ਤਰ੍ਹਾਂ ਦਾ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕਿਉਂਕਿ ਕਿ ਸੂਬੇ ਵਿੱਚ ਇਸ ਸਮੇਂ ਕੋਰੋਨਾ ਵਾਇਰਸ ਦੇ ਲਗਾਤਾਰ ਕੇਸ ਸਾਹਮਣੇ ਆ ਰਹੇ ਹਨ ਇਸ ਕਰਕੇ ਇਸ ਲੌਕਡਾਉਣ ਵਿੱਚ ਕਿਸੇ ਵੀਂ ਕਿਸਮ ਛੋਟ ਦੇਣ ਤੋਂ ਇਨਕਾਰ ਦਿੱਤਾ ਗਿਆ ਹੈ।

ਕੈਪਟਨ ਅਮਰਿੰਦਰ ਨੇ   ਸਾਰੇ ਜ਼ਿਲ੍ਹਿਆਂ ਵਿੱਚ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਰਾਜ ਵਿਚ ਕਰਫਿਊ ਦੌਰਾਨ ਕਿਸੇ ਕਿਸਮ ਦੀ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ 3 ਮਈ ਨੂੰ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਇਸ ਉਤੇ ਵਿਚਾਰ ਕੀਤਾ ਜਾ ਸਕਦਾ ਹੈ।

ਰਮਜ਼ਾਨ ਦੇ ਕਾਰਨ ਲੋਕਾਂ ਨੂੰ ਕੋਈ ਵਿਸ਼ੇਸ਼ ਕਰਫਿਊ ਪਾਸ ਜਾਰੀ ਨਹੀਂ ਕੀਤਾ ਜਾਣਾ ਚਾਹੀਦਾ। ਮੁੱਖ ਮੰਤਰੀ ਨੇ ਡੀ।ਸੀ। ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਲਈ ਸਖਤ ਕਦਮ ਚੁੱਕਣ ਕਿ ਇਸ ਸਮੇਂ ਕਰਿਆਨਾ ਅਤੇ ਹੋਰ ਜ਼ਰੂਰੀ ਦੁਕਾਨਾਂ ੋਤੇ ਕੋਈ ਭੀੜ ਨਾ ਹੋਵੇ ਅਤੇ ਸਮਾਜਕ ਦੂਰੀਆਂ ਦੇ ਸਾਰੇ ਨਿਯਮਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਵੇ।

ਮੁੱਖ ਮੰਤਰੀ ਨੇ ਇਹ ਫੈਸਲਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਲਿਆ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 20 ਅਪ੍ਰੈਲ ਤੋਂ ਦੇਸ਼ ਵਿਚ ਲੌਕਡਾਉਨ ਵਿਚ ਢਿੱਲ ਦੇਣ ਦੇ ਫੈਸਲੇ ਤੋਂ ਬਾਅਦ ਕੈਪਟਨ ਵੱਲੋਂ ਸੀਨੀਅਰ ਅਧਿਕਾਰੀਆਂ ਤੋਂ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਤਾਜ਼ਾ ਹੁਕਮ ਜਾਰੀ ਕੀਤੇ ਗਏ ਹਨ।

ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਣਕ ਦੀ ਕੋਵਿਡ ਮੁਕਤ ਖਰੀਦ ਨੂੰ ਯਕੀਨੀ ਬਣਾਉਣ ਤੋਂ ਸਿਵਾਏ ਸੂੁੂਬੇ ਵਿੱਚ 3 ਮਈ ਤੱਕ ਕਿਸੇ ਵੀਂ ਕਿਸਮ ਦੀ ਢਿੱਲ ਦੇਣ ਨੂੰ ਰੱਦ ਕਰ ਦਿੱਤਾ ਹੈ। ਤੇ ਨਾਲ ਹੀ 3 ਮਈ ਨੂੰ ਫਿਰ ਤੋਂ ਸਥਿਤੀ ਦਾ ਇੱਕ ਵਾਰ ਫਿਰ ਜਾਇਜ਼ਾ ਲਿਆ ਜਾਵੇਗਾ।

ਉਸ ਤੋਂ ਬਾਅਦ ਵਿੱਚ ਹੀ ਕੋਈ ਫੈਸਲਾ ਲਿਆ ਜਾਵੇਗਾ ਇਸੇ ਦੌਰਾਨ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਅਮਲ ਕਰਦਿਆਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਵੱਲੋਂ ਆਪੋ—ਆਪਣੇ ਜ਼ਿਲਿ੍ਹਆਂ ਵਿੱਚ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਲਈ ਵੱਖਰੀਆਂ ਨੋਟੀਫਿਰਕੇਸ਼ਨਾਂ ਅਨੁਸਾਰ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਨੋਟਿਸ ਲੈਣ।

ਸਵਿਟਜ਼ਰਲੈਂਡ ਨੇ ਕੀਤੀ ਭਾਰਤ ਦੀ ਪ੍ਰਸੰਸਾ ਭਾਰਤ ਦੇ ਰਾਸ਼ਟਰੀ ਝੰਡੇ ਮੈਟਰਹਾਰਨ ਪਰਬਤ ਤੇ ਕੀਤੀ ਰੌਸ਼ਨੀ

ਕੋਰੋਨਾ ਵਾਇਰਸ ਕੇਸ ਭਾਰਤ ਵਿੱਚ 15 ਹਜ਼ਾਰ ਤੋਂ ਪਾਰ,500 ਤੋਂ ਵੱਧ ਲੋਕਾਂ ਦੀ ਹੋਈ ਮੌਤ




Leave a Reply

Your email address will not be published. Required fields are marked *