ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ (SGPC) ਦੀ ਪਤਨੀ ਦਾ ਦੇਹਾਂਤ, ਸਿੱਖ ਆਗੂਆਂ ਨੇ ਹਮਦਰਦੀ ਪ੍ਰਗਟ ਕੀਤੀ AZAD SOCH ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ (SGPC) ਦੀ ਪਤਨੀ ਦਾ ਦੇਹਾਂਤ, ਸਿੱਖ ਆਗੂਆਂ ਨੇ ਹਮਦਰਦੀ ਪ੍ਰਗਟ ਕੀਤੀ AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ (SGPC) ਦੀ ਪਤਨੀ ਦਾ ਦੇਹਾਂਤ, ਸਿੱਖ ਆਗੂਆਂ ਨੇ ਹਮਦਰਦੀ ਪ੍ਰਗਟ ਕੀਤੀ

ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ (SGPC) ਦੀ ਪਤਨੀ ਦਾ ਦੇਹਾਂਤ, ਸਿੱਖ ਆਗੂਆਂ ਨੇ ਹਮਦਰਦੀ ਪ੍ਰਗਟ ਕੀਤੀ

233

AZAD SOCH :-

ਬੀਬੀ ਅਮਰਪਾਲ ਕੌਰ ਦੇ ਚਲਾਣੇ ‘ਤੇ ਸਿੱਖ ਜਗਤ ਅੰਦਰ ਸੋਗ ਦੀ ਲਹਿਰ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਵੱਖ-ਵੱਖ ਆਗੂਆਂ ਨੇ ਹਮਦਰਦੀ ਪ੍ਰਗਟ ਕੀਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਅਕਾਲ ਚਲਾਣਾ ਕਰ ਗਏ ਹਨ। ਉਹ 59 ਵਰ੍ਹਿਆਂ ਦੇ ਸਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਅਮਰਪਾਲ ਕੌਰ ਸ਼ਾਮ ਦੇ ਕਰੀਬ 6:00 ਵਜੇ ਅਚਾਨਕ ਸਿਹਤ ਵਿਗੜਨ ਮਗਰੋਂ ਅਕਾਲ ਚਲਾਣਾ ਕਰ ਗਏ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਅਦਿ ਕਈ ਸ਼ਖਸੀਅਤਾਂ ਵੱਲੋਂ ਭਾਈ ਲੌਂਗੋਵਾਲ ਨਾਲ ਦੁੱਖ ਸਾਂਝਾ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਦੇ ਅਕਾਲ ਚਲਾਣੇ ਉਤੇ ਡੂੰਘਾ ਅਫਸੋਸ ਜ਼ਾਹਿਰ ਕੀਤਾ ਹੈ।




Leave a Reply

Your email address will not be published. Required fields are marked *