ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਦਾ ਅੰਤਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ - AZAD SOCH ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਦਾ ਅੰਤਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਦਾ ਅੰਤਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਦਾ ਅੰਤਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ

274

AZAD SOCH :-

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ,ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਜਿੰਨ੍ਹਾਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਿਹਾਂਤ ਹੋ ਗਿਆ , ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬਾਦਲ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ । ਮਨਪ੍ਰੀਤ ਬਾਦਲ ਨਾਲ ਉਨਾਂ ਚਚੇਰੇ ਭਰਾ ਸਾਬਕਾ ਉਪ ਮੁਖ ਮੰਤਰੀ

ਸਖਬੀਰ ਸਿੰਘ ਬਾਦਲ ਨੇ ਆਪਣੇ ਅਰਥੀ ਨੂੰ ਮੋਢਾ ਦਿਤਾ ਅਤੇ ਦੋਵਾਂ ਭਰਾਵਾਂ ਨੇ ਗੁਰਦਾਸ ਸਿੰਘ ਬਾਦਲ ਦੀ ਚਿਤਾ ਨੂੰ ਅਗਨੀ ਦਿਖਾਈ ਉਸ ਸਮੇਂ ਮਹੌਲ ਪੂਰੀ ਤਰਾਂ ਭਾਵੁਕ ਸੀ। ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਆਪਣੇ ਛੋਟੇ ਭਰਾ ਦੇ ਸਦੀਵੀ ਵਿਛੋੜੇ ਕਾਰਨ ਪੂਰੀ ਤਰ੍ਹਾਂ ਗਮਗੀਨ ਦਿਖਾਈ ਦਿੱਤੇ। ਅੰਤਮ ਵਿਦਾਇਗੀ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਸਮੁਚਾ ਬਾਦਲ ਪਰਿਵਾਰ ਅਤੇ ਦੋਵਾਂ ਪਰਿਵਾਰਾਂ ਦੇ ਬਚੇ ਵੀ ਹਾਜ਼ਰ ਸਨ।

ਜਿਕਰਯੋਗ ਹੈ ਕਿ ਵਿਤ ਮੰਤਰੀ ਨੂੰ ਪਿਛਲੇ ਕਰੀਬ ਦੋ ਮਹੀਨਿਆਂ ਦੌਰਾਨ ਇਹ ਵਡਾ ਸਦਮਾ ਹੈ। ਇਸ ਤੋਂ ਪਹਿਲਾਂ 19 ਮਾਰਚ ਨੂੰ ਉਨਾਂ ਦੇ ਮਾਤਾ ਅਤੇ ਗੁਰਦਾਸ ਜੀ ਦੀ ਧਰਮਪਤਨੀ ਹਰਮੰਦਰ ਕੌਰ ਬਾਦਲ ਅਕਾਲ ਚਲਾਣਾ ਕਰ ਗਏ ਸਨ। ਦਸਿਆ ਜਾਂਦਾ ਹੈ ਕਿ ਪਤਨੀ ਦੇ ਦਿਹਾਂਤ ਉਪਰੰਤ ਦਾਸ ਜੀ ਕਾਫ਼ੀ ਸਦਮੇ ਵਿਚ ਹਨ।

ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਉਨਾਂ ਨਾਲ ਅਫਸੋਸ ਕਰਨ ਲਈ ਆਉਣ ਵਾਲਿਆਂ ਨੂੰ ਕਰੋਨਾ ਵਾਇਰਸ ਦੇ ਮਦੇਨਜ਼ਰ ਅੰਤਮ ਸਸਕਾਰ ‘ਤੇ ਨਾ ਆਉਣ ਦੀ ਅਪੀਲ ਕੀਤੀ ਸੀ , ਪਰ ਫਿਰ ਵੀ ਪੰਜਾਬ ਸਰਕਾਰ ਦੇ ਮੰਤਰੀਆਂ ਤੋਂ ਇਲਾਵਾ ਵਡੀ ਗਿਣਤੀ ’ਚ ਕਾਂਗਰਸ ਦੇ ਆਗੂਆਂ ਅਤੇ ਪ੍ਰਸੰਸਕਾਂ ਨੇ ਪਹੁੰਚ ਕੇ ਆਪਣੇ ਨੇਤਾ ਨੂੰ ਸ਼ਰਧਾ ਦੇ ਫੁਲ ਭੇਂਟ ਕੀਤੇ।

ਇਸ ਮੌਕੇ ਪੰਜਾਬ ਸਰਕਾਰ ਦੇ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਤਿ੍ਰਪਤ ਰਜਿੰਦਰ ਸਿੰਘ ਬਾਜਵਾ,ਵਿਜੇਇੰਦਰ ਸਿੰਗਲਾ, ਵਿਧਾਇਕ ਕੁਲਬੀਰ ਸਿੰਘ ਜੀਰਾ ਗਿਦੜਬਾਹਾ ਹਲਕੇ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਦਲਜੀਤ ਸਿੰਘ ਚੀਮਾ, ਸਾਕਾ ਅਕਾਲੀ ਵਿਧਾਇਕ ਹਰਪ੍ਰੀਤ ਸਿੰਘ ਕੋਟ ਭਾਈ, ਬਠਿੰਡਾ ਰੇਂਜ ਦੇ ਆਈ ਜੀ

ਅਰੁਣ ਕੁਮਾਰ ਮਿਤਲ, ਐਸ ਐਸ ਪੀ ਬਠਿੰਡਾ ਡਾ. ਨਾਨਕ ਸਿੰਘ ਤੋਂ ਇਲਾਵਾ ਹੋਰ ਜਿਲਿ੍ਹਆਂ ਤੋਂ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜ਼ੁੂਦ ਸਨ।
Leave a Reply

Your email address will not be published. Required fields are marked *