ਪੰਜਾਬ ਵਿੱਚ 18 ਮਈ ਨੂੰ ਕਰਫਿਊ ਹਟਾਉਣ ਦਾ ਐਲਾਨ, ਪਰ ਲੌਕਡਾਊਨ 31 ਮਈ ਤੱਕ ਰਹੇਗਾ - AZAD SOCH ਪੰਜਾਬ ਵਿੱਚ 18 ਮਈ ਨੂੰ ਕਰਫਿਊ ਹਟਾਉਣ ਦਾ ਐਲਾਨ, ਪਰ ਲੌਕਡਾਊਨ 31 ਮਈ ਤੱਕ ਰਹੇਗਾ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ 18 ਮਈ ਨੂੰ ਕਰਫਿਊ ਹਟਾਉਣ ਦਾ ਐਲਾਨ, ਪਰ ਲੌਕਡਾਊਨ 31 ਮਈ ਤੱਕ ਰਹੇਗਾ

ਪੰਜਾਬ ਵਿੱਚ 18 ਮਈ ਨੂੰ ਕਰਫਿਊ ਹਟਾਉਣ ਦਾ ਐਲਾਨ, ਪਰ ਲੌਕਡਾਊਨ 31 ਮਈ ਤੱਕ ਰਹੇਗਾ

286

AZAD SOCH :-

ਚੰਡੀਗੜ੍ਹ :- ਬੀਤੇ ਚਾਰ ਦਿਨਾਂ ਤੋਂ ਰੋਜ਼ਾਨਾ ਨਵੇਂ ਕੇਸਾਂ ਵਿੱਚ ਕਮੀ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ 31 ਮਈ ਤੱਕ ਕਰਫਿਊ ਨੂੰ ਲੌਕਡਾਊਨ ਵਿੱਚ ਬਦਲਣ ਦਾ ਐਲਾਨ ਕੀਤਾ ਹੈ। ਇਸੇ ਦੇ ਨਾਲ ਹੀ ਮੁੱਖ ਮੰਤਰੀ ਨੇ 18 ਮਈ ਤੋਂ ਗੈਰ-ਸੀਮਿਤ ਜ਼ੋਨਾਂ ਵਿੱਚ ਵੱਧ ਤੋਂ ਵੱਧ ਸੰਭਾਵੀ ਢਿੱਲ ਦੇਣ ਅਤੇ ਸੀਮਿਤ ਜਨਤਕ ਆਵਾਜਾਈ ਬਹਾਲ ਕਰਨ ਦੇ ਵੀ ਸੰਕੇਤ ਦਿੱਤੇ ਹਨ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਗੈਰ-ਸੀਮਿਤ ਇਲਾਕਿਆਂ ਵਿੱਚ ਦੁਕਾਨਾਂ ਅਤੇ ਛੋਟੇ ਕਾਰੋਬਾਰ ਸ਼ੁਰੂ ਕਰਨ ਲਈ ਸੀਮਿਤ ਜ਼ੋਨ ਸਖਤੀ ਨਾਲਸੀਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੌਕਡਾਊਨ 4.0 ਲਈ ਕੇਂਦਰ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਲੇਖਾ-ਜੋਖਾ ਕਰਕੇ ਦਿੱਤੀਆਂ ਜਾਣ ਵਾਲੀਆਂ ਛੋਟਾਂ ਦਾ ਐਲਾਨ ਸੋਮਵਾਰ ਤੱਕ ਕਰ ਦਿੱਤਾ ਜਾਵੇਗਾ।

ਹਾਲਾਂਕਿ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਬੱਚਿਆਂ ਦੀ ਸੁਰੱਖਿਆ ਦੇ ਹਿੱਤ ਵਿੱਚ ਵਿਦਿਅਕ ਸੰਸਥਾਵਾਂ ਹਾਲ ਦੀ ਘੜੀ ਬੰਦ ਰਹਿਣਗੀਆਂ। ਮੁੱਖ ਮੰਤਰੀ ਨੇ ਲੋਕਾਂ ਨੂੰ ਵਧੇਰੇ ਸੁਚੇਤ ਰਹਿਣ ਅਤੇ ਉਨ੍ਹਾਂ ਦੀ ਸਰਕਾਰ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਕਿਉਂ ਜੋ ਸੂਬੇ ਵਿੱਚ ਪਿਛਲੇ 55 ਦਿਨਾਂ ਤੋਂ ਸਖਤੀ ਨਾਲ ਲਾਗੂ ਕੀਤੇ ਕਰਫਿਊ ਨੂੰ ਲੌਕਡਾਊਨ ਵਿੱਚ ਤਬਦੀਲ ਕਰਕੇ ਢਿੱਲ ਦਿੱਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀ ਧਿਰਾਂ ਨੂੰ ਕੋਵਿਡ ਦੇ ਗੰਭੀਰ ਮੁੱਦੇ ’ਤੇ ਸੌੜੀ ਸਿਆਸਤ ਨਾ ਖੇਡਣ ਦੀ ਅਪੀਲ ਕੀਤੀ ਹੈ ਅਤੇ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਨਾਲ ਸਹਿਯੋਗ ਕਰਨ ਲਈ ਆਖਿਆ ਜਿਸ ਦਾ ਉਨ੍ਹਾਂ ਨੇ ਪਹਿਲਾਂ ਵਾਅਦਾ ਵੀ ਕੀਤਾ ਸੀ।

ਮੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਪ੍ਰਧਾਨ ਮੰਤਰੀ ਵੱਲੋਂ ਮੰਗੇ ਗਏ ਸੁਝਾਅ ਅਨੁਸਾਰ ਸੂਬਾ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੁਝਾਅ ਭੇਜ ਕੇ ਛੋਟਾਂ ਦੇ ਕੇ ਕੌਮੀ ਲੌਕਡਾਊਨ ਦੀ ਸਿਫਾਰਸ਼ ਕੀਤੀ ਸੀ ਜਿਸ ਨੂੰ 31 ਮਈ ਤੱਕ ਵਧਾਇਆ ਜਾਣਾ ਚਾਹੀਦਾ ਹੈ। ਕੇਂਦਰੀ ਸਰਕਾਰ ਵੱਲੋਂ ਗਰੀਨ/ਔਰੇਂਜ/ ਰੈਡ ਜ਼ੋਨ ਦੇ ਵਰਗੀਕਰਨ ਦੀ ਬਜਾਏ ਸੀਮਿਤ ਜਾਂ ਗੈਰ-ਸੀਮਿਤ ਜ਼ੋਨ ਐਲਾਨਣ ਦਾ ਪੱਖ ਪੂਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਨੂੰ ਵੀ ਇਹੀ ਸੁਝਾਅ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਇਸ ਵੇਲੇ ਪੂਰਾ ਜ਼ਿਲ੍ਹਾ ਹੀ ਇਕ ਜ਼ੋਨ ਹੈ ਜਾਂ ਬਹੁਤੀ ਵਾਰ ਉਥੇ 2 ਯੂਨਿਟ ਜਿਵੇਂ ਨਗਰ ਨਿਗਮ ਦਾ ਖੇਤਰ ਅਤੇ ਗੈਰਨਿਗਮ ਖੇਤਰ ਹੁੰਦੇ ਹਨ। ਮੌਜੂਦਾ ਪ੍ਰਣਾਲੀ ਮੁਤਾਬਕ ਜ਼ਿਲ੍ਹੇ ਦੇ ਇਕ ਹਿੱਸੇ ਵਿੱਚ ਕੋਵਿਡ ਕੇਸਾਂ ਕਾਰਨ

ਪੂਰੇ ਜ਼ਿਲ੍ਹੇ ਨੂੰ ਰੈਡ ਜ਼ੋਨ ਦੀ ਸ਼੍ਰੇਣੀ ਵਿੱਚ ਪਾ ਦਿੱਤਾ ਜਾਂਦਾ ਹੈ ਜਿਸ ਨਾਲ ਉਥੇ ਉਦਯੋਗ ਅਤੇ ਦੁਕਾਨਾਂ ਆਦਿ ਕਾਰੋਬਾਰ ਬਹੁਤ ਸਾਰੀਆਂ ਬੰਦਿਸ਼ਾਂ ਹੇਠ ਆ ਜਾਂਦੇ ਹਨ। ਉਨ੍ਹਾਂ ਨੇ ਇਸ ਪ੍ਰਣਾਲੀ ਨੂੰ ਖਤਮ ਕਰਕੇ ਸੀਮਿਤ ਇਲਾਕੇ ’ਤੇ ਅਧਾਰਿਤ ਰਣਨੀਤੀ ਨੂੰ ਅਪਣਾਉਣ ਲਈ ਆਖਿਆ। ਦੱਸਿਆ ਕਿ ਸੂਬੇ ਵਿੱਚ ਨਾਂਦੇੜ ਤੋਂ ਸ਼ਰਧਾਲੂਆਂ ਅਤੇ ਕੋਟਾ ਆਦਿ ਤੋਂ ਵਿਦਿਆਰਥੀਆਂ ਦੇ ਆਉਣ ਨਾਲ ਕੇਸਾਂ ਵਿੱਚ ਇਕਦਮ ਵਾਧਾ ਹੋਇਆ ਸੀ ਪਰ ਬੀਤੇ ਚਾਰ ਦਿਨਾਂ ਤੋਂ ਰੋਜ਼ਾਨਾ ਨਵੇਂ ਕੇਸਾਂ ਵਿੱਚ ਕਮੀ ਆਈ ਹੈ।

ਸੂਬਿਆਂ ਵਿੱਚੋਂ ਵਾਪਸ ਆਉਣ ਲਈ 60 ਹਜ਼ਾਰ ਅਤੇ ਵਿਦੇਸ਼ਾਂ ਵਿਚੋਂ ਪੰਜਾਬ ਪਰਤਣ ਲਈ 20 ਹਜ਼ਾਰ ਪੰਜਾਬੀਆਂ ਵੱਲੋਂ ਹੁਣ ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ।

ਸਰਕਾਰ ਆਪਣੇ ਸੂਬਿਆਂ ਨੂੰ ਵਾਪਸ ਜਾਣ ਦੇ ਇਛੁੱਕ ਪਰਵਾਸੀ ਕਿਰਤੀਆਂ ਦੇ ਜਾਣ ਲਈ ਖਰਚ ਅਤੇ ਹਰ ਸਹੂਲਤ ਜਾਰੀ ਰੱਖੇਗੀ।

ਬੱਚਿਆਂ ਦੀਆਂ ਜ਼ਿੰਦਗੀਆਂ ਨੂੰ ਲੈ ਕੇ ਕਿਸੇ ਪ੍ਰਕਾਰ ਦਾ ਜ਼ੋਖਮ ਨਹÄ ਲੈਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਉਹ ਸਕੂਲ ਜਿਨ੍ਹਾਂ ਪਾਸ ਬੰਦੋਬਸਤ ਹੈ, ਉਹ ਆਨਲਾਈਨ ਕਲਾਸਾਂ ਸ਼ੁਰੂ ਕਰ ਸਕਦੇ ਹਨ ਪਰ ਇਹ ਫੀਸ ਵਧਾਏ ਬਗੈਰ ਅਤੇ ਟਿਊਸ਼ਨ ਫੀਸ ਤੋਂ ਇਲਾਵਾ ਹੋਰ ਕੋਈ ਚਾਰਜ ਲਏ ਬਿਨਾਂ ਕਰਨਾ ਹੋਵੇਗਾ।

ਕੋਵਿਡ ਨੂੰ ਧਿਆਨ ਵਿੱਚ ਰੱਖਦਿਆਂ ਯਾਤਰੂਆਂ ਦੀ ਘੱਟ ਸਮਰੱਥਾ ਦੀ ਸ਼ਰਤ ਨਾਲ ਅੰਤਰ-ਜ਼ਿਲ੍ਹਾ ਅਤੇ ਜ਼ਿਲਿਆਂ ਅੰਦਰ ਬੱਸ ਸੇਵਾ ਅਤੇ ਯਾਤਰੂਆਂ ਅਤੇ ਡਰਾਈਵਰ ਵਿਚਕਾਰ ਸਕਰੀਨ ਦੇ ਪ੍ਰਬੰਧਾਂ ਨਾਲ ਟੈਕਸੀ, ਕੈਬ, ਰਿਕਸ਼ਾ, ਆਟੋ ਰਿਕਸ਼ਾ ਘੱਟ ਗਿਣਤੀ ਯਾਤਰੂਆਂ ਦੀ ਸ਼ਰਤ ਨਾਲ ਮੁੜ ਸ਼ੁਰੂ ਕਰਨ ਲਈ ਕਿਹਾ ਹੈ।

। ਸੂਬਾ ਸਰਕਾਰ ਦੇ ਸੁਝਾਵਾਂ ਅਨੁਸਾਰ ਨਿਜੀ ਅਤੇ ਸਰਕਾਰੀ, ਦੋਵਾਂ ਦਫਤਰਾਂ ਨੂੰ ਆਮ ਦਫਤਰੀ ਸਮੇਂ ਦੌਰਾਨ ਪੂਰੇ ਹਫਤੇ ਲਈ ਖੁਲ੍ਹਣ ਦੀ ਆਗਿਆ ਦਿੱਤੀ ਜਾ ਸਕਦੀ

ਹੈ। ਹਾਲਾਂਕਿ, ਰਾਜ 31 ਮਈ, 2020 ਤਕ ਵਿਦਿਅਕ ਸੰਸਥਾਵਾਂ ਵਿਚ ਅਧਿਆਪਨ ਦੁਬਾਰਾ ਸ਼ੁਰੂ ਕਰਨ ਦੇ ਹਕ ਵਿਚ ਨਹੀਂ ਹੈ।

ਸੂਬਾ ਸਰਕਾਰ ਸਵੇਰੇ 5 ਵਜੇ ਤੋਂ ਸ਼ਾਮ 7 ਵਜੇ ਤਕ ਵਿਅਕਤੀਆਂ ਦੀ ਆਵਾਜਾਈ ’ਤੇ ਕੋਈ ਪਾਬੰਦੀ ਲਾਉਣ ਦੇ ਹਕ ਵਿਚ ਨਹੀਂ ਅਤੇ ਇਹ ਸੁਝਾਅ ਦਿਤਾ ਗਿਆ ਕਿ ਪਾਬੰਦੀ, ਜੇ ਕੋਈ ਹੈ, ਤਾਂ ਸ਼ਾਮ ਨੂੰ 7 ਵਜੇ ਤੋਂ ਸਵੇਰੇ 5 ਵਜੇ ਦੇ ਵਿਚਕਾਰ ਲਗਾਈ ਜਾ ਸਕਦੀ ਹੈ। ।

ਹਾਲਾਂਕਿ, ਸੂਬਾ ਸਰਕਾਰ ਅਜਿਹੀਆਂ ਗਤੀਵਿਧੀਆਂ ’ਤੇ ਨਿਰੰਤਰ ਰੋਕ ਦੇ ਹਕ ਵਿਚ ਸੀ ਜਿਥੇ ਇਕ ਛਤ ਹੇਠਾਂ ਵਡੀ ਭੀੜ ਹੋਵੇਗੀ ਜਿਵੇਂ ਕਿ ਸ਼ਾਪਿੰਗ ਮਾਲ, ਸਿਨੇਮਾ ਘਰ, ਵਿਆਹ ਅਤੇ ਦਾਅਵਤ  ਹਾਲ, ਸਮਾਜਿਕ, ਰਾਜਨੀਤਿਕ ਅਤੇ ਸਭਿਆਚਾਰਕ ਇਕਠ, ਧਾਰਮਿਕ ਸਥਾਨ ਆਦਿ।
Leave a Reply

Your email address will not be published. Required fields are marked *