ਰੇਲਾਂ,ਬੱਸਾਂ ਤੇ ਘਰੇਲੂ ਹਵਾਈ ਉਡਾਣਾ ਰਾਹੀਂ ਪੰਜਾਬ ਵਿੱਚ ਆਉਣ ਵਾਲਿਆਂ ਨੂੰ ਘਰਾਂ ਵਿੱਚ ਹੀ ਰਹਿਣਾਂ ਹੋਵੇਗਾ 14 ਦਿਨ੍ਹਾਂ ਦਾ ਏਕਾਂਤਵਾਸ ਰੇਲਾਂ,ਬੱਸਾਂ ਤੇ ਘਰੇਲੂ ਹਵਾਈ ਉਡਾਣਾ ਰਾਹੀਂ ਪੰਜਾਬ ਵਿੱਚ ਆਉਣ ਵਾਲਿਆਂ ਨੂੰ ਘਰਾਂ ਵਿੱਚ ਹੀ ਰਹਿਣਾਂ ਹੋਵੇਗਾ 14 ਦਿਨ੍ਹਾਂ ਦਾ ਏਕਾਂਤਵਾਸ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਰੇਲਾਂ,ਬੱਸਾਂ ਤੇ ਘਰੇਲੂ ਹਵਾਈ ਉਡਾਣਾ ਰਾਹੀਂ ਪੰਜਾਬ ਵਿੱਚ ਆਉਣ ਵਾਲਿਆਂ ਨੂੰ ਘਰਾਂ ਵਿੱਚ ਹੀ ਰਹਿਣਾਂ ਹੋਵੇਗਾ 14 ਦਿਨ੍ਹਾਂ ਦਾ ਏਕਾਂਤਵਾਸ

ਰੇਲਾਂ,ਬੱਸਾਂ ਤੇ ਘਰੇਲੂ ਹਵਾਈ ਉਡਾਣਾ ਰਾਹੀਂ ਪੰਜਾਬ ਵਿੱਚ ਆਉਣ ਵਾਲਿਆਂ ਨੂੰ ਘਰਾਂ ਵਿੱਚ ਹੀ ਰਹਿਣਾਂ ਹੋਵੇਗਾ 14 ਦਿਨ੍ਹਾਂ ਦਾ ਏਕਾਂਤਵਾਸ

255

AZAD SOCH :-

CHANDIGARH :- ਪੰਜਾਬ ਦੀ ਮੁਲਕ ਵਿੱਚੋਂ ਸਭ ਤੋਂ ਵੱਧ 90 ਫੀਸਦੀ ਰਿਕਰਵਰੀ ਦਰ ਹੋਣ ਦੇ ਬਾਵਜੂਦ ਕਿਸੇ ਤਰ੍ਹਾਂ ਸੰਤੁਸ਼ਟ ਹੋਣ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਘਰੇਲੂ ਉਡਾਨਾਂ, ਰੇਲਾਂ ਅਤੇ ਬੱਸਾਂ ਰਾਹੀਂ ਸੂਬੇ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ ’ਤੇ 14 ਦਿਨਾਂ ਲਈ ਘਰੇਲੂ ਏਕਾਂਤਵਾਸ ਵਿੱਚ ਰਹਿਣਾ ਪਵੇਗਾ।

ਫੇਸਬੁੱਕ ’ਤੇ ‘ਕੈਪਟਨ ਨੂੰ ਸਵਾਲ’ ਨਾਂ ਦੇ ਲਾਈਵ ਪ੍ਰੋਗਰਾਮ ਦੌਰਾਨ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਦਾਖਲ ਹੋਣ ਵਾਲਿਆਂ ਦੀ ਜਾਂਚ ਸੂਬੇ ਅਤੇ ਜ਼ਿਲਿ੍ਹਆਂ ਦੇ ਪ੍ਰਵੇਸ਼ ਲਾਂਘਿਆਂ ਦੇ ਨਾਲੑਨਾਲ ਰੇਲਵੇ ਸਟੇਸ਼ਨ ਅਤੇ ਹਵਾਈ ਅੱਡਿਆਂ ’ਤੇ ਕੀਤੀ ਜਾਵੇਗੀ ਅਤੇ ਜਿਨ੍ਹਾਂ ਵਿੱਚ ਲੱਛਣ ਪਾਏ ਜਾਣਗੇ.

ਉਨ੍ਹਾਂ ਨੂੰ ਸੰਸਥਾਗਤ ਏਕਾਂਤਵਾਸ ਵਿੱਚ ਰੱਖਿਆ ਜਾਵੇਗਾ ਜਦਕਿ ਬਾਕੀਆਂ ਨੂੰ ਦੋ ਹਫਤਿਆਂ ਲਈ ਘਰ ਵਿੱਚ ਏਕਾਂਤਵਾਸ ’ਚ ਰਹਿਣਾ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰੈਪਿਡ ਟੈਸਟਿੰਗ ਟੀਮਾਂ ਘਰਾਂ ਵਿੱਚ ਏਕਾਂਤਵਾਸ ਵਿੱਚ ਰੱਖੇ ਵਿਅਕਤੀਆਂ ਦੀ ਜਾਂਚ ਕਰਨੀਆਂ ਜਦਕਿ ਲੱਛਣ ਵਾਲੇ ਵਿਅਕਤੀਆਂ ਦੀ ਵਿਸਥਾਰਤ ਜਾਂਚ ਹਸਪਤਾਲਾਂ ਅਲਹਿਦਗੀ ਕੇਂਦਰਾਂ ਵਿੱਚ ਕੀਤੀ ਜਾਵੇਗੀ।

ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਿਸ਼ਵ ਜਾਂ ਮੁਲਕ ਦੇ ਕਿਸੇ ਵੀ ਹਿੱਸੇ ਵੱਲੋਂ ਟੈਸਟ ਸਬੰਧੀ ਜਾਰੀ ਕੀਤੇ ਸਰਟੀਫਿਕੇਟ ’ਤੇ ਭਰੋਸਾ ਨਹੀਂ ਕਰੇਗੀ। ਉਨ੍ਹਾਂ ਨੇ ਮਹਾਰਾਸ਼ਟਰ ਅਤੇ ਰਾਜਸਥਾਨ ਦੇ ਨਾਲੑਨਾਲ ਹਾਲ ਹੀ ਵਿੱਚ ਦੁਬਾਈ ਤੋਂ ਆਉਣ ਵਾਲਿਆਂ ਬਾਰੇ ਪੰਜਾਬ ਦਾ ਪਿਛਲਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਇਨ੍ਹਾਂ ਥਾਵਾਂ ਤੋਂ ਸੂਬੇ ਵਿੱਚ ਪਰਤਣ ਵਾਲੇ ਪੰਜਾਬੀਆਂ ਕੋਲ ਨੈਗੇਟਿਵ ਟੈਸਟ ਦਰਸਾਉਂਦੇ ਮੈਡੀਕਲ ਸਰਟੀਫਿਕੇਟ ਹੋਣ ਦੇ ਬਾਵਜੂਦ ਇੱਥੇ ਪਾਜ਼ੇਟਿਵ ਟੈਸਟ ਸਾਹਮਣੇ ਆਏ।

ਇੱਥੇ ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੀਆਂ ਸੇਧਾਂ ਮੁਤਾਬਕ ਅੰਤਰਰਾਸ਼ਟਰੀ ਉਡਾਨਾਂ ਰਾਹੀਂ ਭਾਰਤ ਪਰਤਣ ਵਾਲਿਆਂ ਨੂੰ ਸੰਸਥਾਗਤ ਏਕਾਂਤਵਾਸ ਵਿੱਚੋਂ ਲੰਘਣਾ ਪਵੇਗਾ। ਮੁੱਖ ਮੰਤਰੀ ਨੇ ਪੂਰੀ ਤਰ੍ਹਾਂ ਸੁਚੇਤ ਰਹਿਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਘਰ ਪਰਤ ਰਹੇ ਹਨ ਅਤੇ ਵੱਧ ਤੋਂ ਵੱਧ ਨਿਵੇਸ਼ਕਾਰ ਸੂਬੇ ਵਿੱਚ ਆਪਣਾ ਕਾਰੋਬਾਰ ਮੁੜ ਸ਼ੁਰੂ ਕਰਨ ਵਿੱਚ ਦਿਲਚਸਪੀ ਦਿਖਾ ਰਹੇ ਹਨ।

ਉਨ੍ਹਾਂ ਕਿਹਾ,‘‘ਅਸੀਂ ਪੰਜਾਬ ਵਿੱਚ ਮਹਾਂਮਾਰੀ ਨੂੰ ਹੋਰ ਨਹੀਂ ਫੈਲਣ ਦੇਵਾਂਗੇ ਅਤੇ ਸੂਬਾ ਹੁਣ ਤੱਕ ਬਿਹਤਰ ਢੰਗ ਨਾਲ ਨਿਯੰਤਰਣ ਕਰਕੇ ਸਥਿਤੀ ਨੂੰ ਕਾਬੂ ਕਰਨ ਵਿੱਚ ਸਫਲ ਰਿਹਾ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਹਰੀ ਮੁਲਕਾਂ ਅਤੇ ਸੂਬਿਆਂ ਤੋਂ ਵਾਪਸ ਆ ਰਹੇ ਪੰਜਾਬੀਆਂ ਦੇ ਇੱਥੇ ਪਰਤਣ ਨਾਲ ਰੋਗ ਦੇ ਫੈਲਾਅ ਦੀ ਸੰਭਾਵਨਾ ਹੈ.

ਪਰ ਇਸ ਦੀ ਰੋਕਥਾਮ ਲਈ ਸੂਬਾ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਜਿਸ ਤਹਿਤ ਵਾਪਸ ਪਰਤਣ ਵਾਲੇ ਹਰੇਕ ਵਿਅਕਤੀ ਦੀ ਟੈਸਟਿੰਗ ਅਤੇ ਏਕਾਂਤਵਾਸ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਪੰਜ ਉਡਾਨਾਂ ਅੱਜ ਪਹੁੰਚੀਆਂ ਹਨ ਅਤੇ ਵਿਦੇਸ਼ਾਂ ਤੋਂ 88 ਉਡਾਨਾਂ ’ਤੇ 20,000 ਲੋਕਾਂ ਦੀ ਵਾਪਸੀ ਦੀ ਉਮੀਦ ਹੈ ਜਦਕਿ ਹੋਰਨਾਂ ਸੂਬਿਆਂ ਤੋਂ 60,000 ਪੰਜਾਬੀਆਂ ਦੇ ਵਾਪਸ ਆਉਣ ਦੀ ਸੰਭਾਵਨਾ ਹੈ।

हरियाणा में कोरोना वायरस के मरीज़ों की संख्या 1084 हुई,जबकि अब तक 718 मरीज ठीक

ਉਨ੍ਹਾਂ ਨੇ ਸਪੱਸ਼ਟ ਰੂਪ ਵਿੱਚ ਆਖਿਆ,‘‘ਮੈਂ ਪੰਜਾਬ ਵਿੱਚ ਇਸ ਰੋਗ ਦਾ ਹੋਰ ਫੈਲਾਅ ਨਹੀਂ ਹੋਣ ਦੇਵਾਂਗਾ।’’ Îਮੁੱਖ ਮੰਤਰੀ ਨੇ ਕਿਰਤੀਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਵਾਪਸ ਜਾਣ ਦੀ ਬਜਾਏ ਇੱਥੇ ਰੁਕ ਕੇ ਪੰਜਾਬ ਦੀ ਆਰਥਿਕ ਮਜ਼ਬੂਤੀ ਵਿੱਚ ਆਪਣਾ ਯੋਗਦਾਨ ਪਾਉਣ ਦਾ ਰਸਤਾ ਚੁਣਿਆ। ਉਨ੍ਹਾਂ ਕਿਹਾ,‘‘ਇਹ ਤੁਹਾਡਾ ਸੂਬਾ ਹੈ ਅਤੇ ਤੁਸੀਂ ਇਸ ਦਾ ਹਿੱਸਾ ਹੋ।’

ਪੰਜਾਬ ਵਿੱਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ਸਰਕਾਰ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜ਼ੋ ਪੰਜਾਬ ਨੂੰ ਇਸ ਮਹਾਂਮਾਰੀ ਤੋਂ ਬਚਾਈਆਂ ਜਾ ਸਕੇ,ਅਉਣ ਵਾਲੇ ਦਿਨ੍ਹਾਂ ਵਿੱਚ ਪੰਜਾਬ ਤੋਂ ਬਾਹਰ ਆਉਣ ਵਾਲੇ ਲੋਕਾਂ ਜਾ ਪ੍ਰਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਏਕਾਤਵਾਸ ਲਈ ਜਾਣਾ ਹੋਵੇਗਾ। ਤਾਂ ਜ਼ੋ ਕੋਰੋਨਾ ਮਹਾਂਮਾਰੀ ਤੋਂ ਬਚਾ ਹੋ ਸਕੇ। ਪੰਜਾਬ ਵਿੱਚ ਥੋੜੇ ਦਿਨ੍ਹਾਂ ਤੋਂ ਕੋਰੋਨਾ ਵਾਇਰਸ ਦੇ ਮਰੀਜ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਉਨ੍ਹਾਂ ਵਿੱਚੋਂ ਬਹੁਤੇ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ।

ਪਾਕਿਸਤਾਨ ਵਿੱਚ ਕੱਲ ਹੋਏ ਹਵਾਈ ਜਹਾਜ ਹਾਦਸੇ ਵਿੱਚ 97 ਲੋਕਾਂ ਦੀ ਮੌਤ, ਜਾਂਚ ਦੇ ਆਦੇਸ਼

AZAD SOCH :- E-PAPER

AZAD SOCH :- TV




Leave a Reply

Your email address will not be published. Required fields are marked *