5ਵੀਂ,8ਵੀਂ,10ਵੀਂ ਜਮਾਤ ਦਾ ਨਤੀਜਾ,ਪੰਜਾਬ ਸਕੂਲ ਸਿੱਖਿਆਂ ਬੋਰਡ ਨੇ ਐਲਾਨਿਆ 5ਵੀਂ,8ਵੀਂ,10ਵੀਂ ਜਮਾਤ ਦਾ ਨਤੀਜਾ,ਪੰਜਾਬ ਸਕੂਲ ਸਿੱਖਿਆਂ ਬੋਰਡ ਨੇ ਐਲਾਨਿਆ
BREAKING NEWS
Search

Live Clock Date

Your browser is not supported for the Live Clock Timer, please visit the Support Center for support.
5ਵੀਂ,8ਵੀਂ,10ਵੀਂ ਜਮਾਤ ਦਾ ਨਤੀਜਾ,ਪੰਜਾਬ ਸਕੂਲ ਸਿੱਖਿਆਂ ਬੋਰਡ ਨੇ ਐਲਾਨਿਆ

5ਵੀਂ,8ਵੀਂ,10ਵੀਂ ਜਮਾਤ ਦਾ ਨਤੀਜਾ,ਪੰਜਾਬ ਸਕੂਲ ਸਿੱਖਿਆਂ ਬੋਰਡ ਨੇ ਐਲਾਨਿਆ

293

AZAD SOCH :-

CHANDIGARH :- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ ਦੀ ਵੈਬਸਾਈਟ www.pseb.ac.in ਅਤੇ www.indiaresults.com ‘ਤੇ ਉਪਲਬਧ ਹੋਣਗੇ।

ਇਸੇ ਦੌਰਾਨ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਹ ਨਤੀਜੇ ਸਿਰਫ਼ ਰੈਗੂਲਰੇਰਜਿਸਟਰਡ ਵਿਦਿਆਰਥੀਆਂ ਦੀ ਕੰਟੀਨਿਊਸ ਕੰਪ੍ਰੀਹੈਂਸਿਵ ਇਵੈਲਿਊਏਸ਼ਨ (C.C.E) ਦੇ ਆਧਾਰ ’ਤੇ ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬੋਰਡ ਵੱਲੋਂ ਓਪਨ ਸਕੂਲ, ਸੁਨਿਹਰੀ ਮੌਕੇ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਿਆਂ ਵਾਲੇ ਮੈਟ੍ਰਿਕ ਪੱਧਰ ਦੇ ਵਿਦਿਆਰਥੀਆਂ ਦੇ ਪੇਪਰ ਜਲਦ ਲਏ ਜਾਣਗੇ ਕਿਉਕਿ ਉਨਾਂ ਦੇ ਮੁਲਾਂਕਣ ਲਈ ਸੀ।ਸੀ।ਈ। ਦੀ ਵਿਵਸਥਾ ਨਹੀਂ ਹੁੰਦੀ।ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਓਪਨ ਸਕੂਲ, ਸੁਨਿਹਰੀ ਮੌਕੇ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਿਆਂ ਦੇ ਵਿਦਿਆਰਥੀਆਂ ਦੀਆਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਲਦ ਜਾਰੀ ਕਰ ਦਿੱਤੀ ਜਾਵੇਗੀ।

5ਵੀਂ,8ਵੀਂ,10ਵੀਂ ਜਮਾਤ ਦਾ ਨਤੀਜਾ,ਪੰਜਾਬ ਸਕੂਲ ਸਿੱਖਿਆਂ ਬੋਰਡ ਨੇ ਐਲਾਨਿਆ
www.azadsoch.in
online news websits punjab and punjabi azadsoch
5ਵੀਂ,8ਵੀਂ,10ਵੀਂ ਜਮਾਤ ਦਾ ਨਤੀਜਾ,ਪੰਜਾਬ ਸਕੂਲ ਸਿੱਖਿਆਂ ਬੋਰਡ ਨੇ ਐਲਾਨਿਆ (File Photo)

ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਮਾਹੌਲ ਸੁਖਾਵਾਂ ਹੋਣ ‘ਤੇ ਹੀ ਇਨਾਂ ਤੇ ਬਾਰਵੀਂ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਜਾਵੇਗੀ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਹ ਨਤੀਜੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਦਿਸ਼ਾੑਨਿਰਦਸ਼ਾਂ ਦੇ ਆਧਾਰ ’ਤੇ ਹੀ ਐਲਾਨੇ ਗਏ ਹਨ।

COVID-19 NEWS PUNJAB

ਉਨਾਂ ਕਿਹਾ ਕਿ ਓਪਨ ਸਕੂਲ ਜਾਂ ਇਨਾਂ ਹੋਰ ਸ਼੍ਰੇਣੀਆਂ ‘ਚ ਸੀ।ਸੀ।ਈ। ਦੇ ਵਿਵਸਥਾ ਨਹੀਂ ਹੁੰਦੀ ਜਿਸ ਕਾਰਨ ਇਨਾਂ ਸ਼੍ਰੇਣੀਆਂ ਅਧੀਨ ਆਉਦੇ ਵਿਦਿਆਰਥੀਆਂ ਦੇ ਪੇਪਰ ਲਏ ਜਾਣੇ ਜ਼ਰੂਰੀ ਹਨ।

ਸ਼੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਲੈਣ ਮੌਕੇ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੀਆਂ ਸਾਰੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਏਗਾ ਤਾਂ ਜੋ ਵਿਦਿਆਰਥੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾਵਾਇਰਸ ਨੂੰ ਲੈ ਕੇ ਸਕੂਲੀ ਗਤੀਵਿਧੀਆਂ ਤੇ ਲਗਾਈਆਂ ਗਈਆਂ ਰੋਕਾਂ ਹਟਾਉਣ ਤੋਂ ਬਾਅਦ ਹੀ ਸੁਰੱਖਿਅਤ ਤਰੀਕੇ ਨਾਲ ਪ੍ਰੀਖਿਆਵਾਂ ਲੈਣ ਲਈ ਡੇਟਸ਼ੀਟ ਜਾਰੀ ਕੀਤੀ ਜਾਵੇਗੀ।

ਇਹ ਵੀਂ ਪੜ੍ਹੋ :-

BJP के नेता संबित पात्रा को कोरोना वायरस के लक्षण,हस्पताल में दाख़िल,रिपोर्ट

केंद्र सरकार हर परिवार को दे 7500 रुपए,ज़रूरतमन्दों के लिए सरकारी ख़ज़ाना खोले केंद्र-सोनिया गांधी

देश के राज्यों को प्रवासी मज़दूरों से यात्री किराया न लेने के हुक्म,सुप्रीम कोर्ट

AZAD SOCH : – E-PAPER

AZAD SOCH :- TV





Leave a Reply

Your email address will not be published. Required fields are marked *