ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਲੌਕਡਾਊਨ 30 ਜੂਨ ਤੱਕ ਵਧਾਉਣ ਦਾ ਐਲਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਲੌਕਡਾਊਨ 30 ਜੂਨ ਤੱਕ ਵਧਾਉਣ ਦਾ ਐਲਾਨ

Date

Your browser is not supported for the Live Clock Timer, please visit the Support Center for support.
ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਲੌਕਡਾਊਨ 30 ਜੂਨ ਤੱਕ ਵਧਾਉਣ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਲੌਕਡਾਊਨ 30 ਜੂਨ ਤੱਕ ਵਧਾਉਣ ਦਾ ਐਲਾਨ

146

AZAD SOCH :-

CHANDIGARH :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਲੌਕਡਾਊਨ ਨੂੰ ਚਾਰ ਹਫ਼ਤਿਆਂ ਵਧਾਉਂਦਿਆਂ 30 ਜੂਨ ਤੱਕ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਕੁਝ ਹੋਰ ਢਿੱਲ ਦੇਣ ਦਾ ਐਲਾਨ ਕੀਤਾ।

ਭਾਵੇਂ ਮਾਹਿਰਾਂ ਨੇ ਪ੍ਰਾਹੁਣਚਾਰੀ ਉਦਯੋਗ ਅਤੇ ਮਾਲਜ਼ ਖੋਲ੍ਹਣ ਵਿਰੁੱਧ ਸਲਾਹ ਦਿੱਤੀ ਹੈ ਪਰ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੌਕਡਾਊਨ 5.0 ਲਈ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਗਲਾ ਕਦਮ ਚੁੱਕਿਆ ਜਾਵੇਗਾ।

ਮੁੱਖ ਮੰਤਰੀ ਨੇ ਅੱਜ ਕੈਬਨਿਟ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਬਲਬੀਰ ਸਿੰਘ ਸਿੱਧੂ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਮੇਤ ਸੀਨੀਅਰ ਅਧਿਕਾਰੀਆਂ ਸਮੇਤ ਸਿਹਤ ਮਾਹਿਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਬਾਰੇ ਜ਼ਮੀਨੀ ਸਥਿਤੀ ਦਾ ਪਤਾ ਲਾਉਣ ਤੋਂ ਬਾਅਦ ਫੈਸਲੇ ਦਾ ਐਲਾਨ ਕੀਤਾ।

ਇਹ ਕਦਮ 31 ਮਈ ਤੋਂ ਬਾਅਦ ਲੌਕਡਾਊਨ ਵਧਾਉਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦੀ ਲੀਹ ’ਤੇ ਹੋਵੇਗਾ। ਇਸ ਤੋਂ ਬਾਅਦ ਫੇਸਬੁੱਕ ਲਾਈਵ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਦਾ ਖਤਰਾ ਅਜੇ ਟਲਿਆ ਨਹੀਂ ਹੈ ਅਤੇ ਜੇਕਰ ਲੋੜ ਪਈ ।

COVID-19 NEWS

ਤਾਂ ਉਹ ਪੰਜਾਬੀਆਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਸਖਤ ਕਦਮ ਚੁੱਕਣੇ ਜਾਰੀ ਰੱਖਣਗੇ। ਨਿਰੰਤਰ ਸੁਚੇਤ ਰਹਿਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਮਹਾਮਾਰੀ ਦੇ ਫੈਲਾਅ ਦੀ ਰੋਕਥਾਮ ਲਈ ਸੂਬਾ ਸਰਕਾਰ ਦੀ ਮਦਦ ਲਈ ਸਿਹਤ ਸੁਰੱਖਿਆ ਨਾਲ ਜੁੜੇ ਸਾਰੇ ਉਪਾਵਾਂ ਦਾ ਪਾਲਣਾ ਕਰਨ ਲਈ ਸੂਬੇ ਦੇ ਨਾਗਰਿਕਾਂ ਦੀ ਸ਼ਲਾਘਾ ਕੀਤੀ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਲੌਕਡਾਊਨ ਵਿੱਚ ਵਾਧਾ ਇਸ ਸ਼ਰਤ ’ਤੇ ਹੋਵੇਗਾ ਕਿ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਸਮੇਤ ਕੋਵਿਡ ਨਾਲਸਬੰਧਤ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਨੇ ਗਰੀਬਾਂ ਨੂੰ ਮੁਫਤ ਮਾਸਕ ਵੰਡਣ ਦੇ ਹੁਕਮ ਦਿੱਤੇ।

ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੋੜਵੰਦਾਂ ਅਤੇ ਗਰੀਬਾਂ ਜੋ ਮਾਸਕ ਨਹੀਂ ਖਰੀਦ ਸਕਦੇ, ਨੂੰ ਰਾਸ਼ਨ ਕਿੱਟਾਂ ਦੇ ਨਾਲ ਮਾਸਕ ਵੰਡਣ ਲਈ ਤੁਰੰਤ ਲੋੜੀਂਦੇ ਕਦਮ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਡੀ.ਜੀ.ਪੀ. ਦਿਨਕਰ ਗੁਪਤਾ ਨੇ ਵੀਡੀਓ ਕਾਨਫਰੰਸਿੰਗ ਦੌਰਾਨ ਦੱਸਿਆ ਕਿ ਸਾਰੇ ਜ਼ਿਲਿ੍ਹਆਂ ਵਿੱਚ ਮਾਸਕ ਪਹਿਨਣ ਦੀ ਪਾਲਣਾ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਉਲੰਘਣਾ ਕਰਨ ਵਾਲਿਆਂ ਤੋਂ ਹੁਣ ਤੱਕ ਇਕ ਕਰੋੜ ਤੋਂ ਵੱਧ ਰਾਸ਼ੀ ਜੁਰਮਾਨੇ ਦੇ ਰੂਪ ਵਿੱਚ ਇਕੱਤਰ ਕੀਤੀ ਗਈ ਹੈ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਨਿਗਰਾਨੀ ਕਰਨ ਅਤੇ ਰੋਗ ਦਾ ਪਤਾ ਲਾਉਣ ਲਈ ਘਰਾਂ ਦੀ ਨਿਗਰਾਨੀ ਅਤੇ ਕੋਵਿਡ ਫੁਟ ਸੋਲਜ਼ਰ ਦੀ ਤਾਇਨਾਤੀ ਲਈ ਸੂਬਾ ਸਰਕਾ  ਦੀਆਂ ਯੋਜਨਾਵਾਂ ਬਾਰੇ ਤਾਜ਼ਾ ਜਾਣਕਾਰੀ ਮੰਗੀ। ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਯੋਜਨਾਵਾਂ ਨੂੰ ਅਗਲੇ ਕੁਝ ਦਿਨਾਂ ਵਿੱਚ ਸ਼ੁਰੂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜ਼ਿਲਿ੍ਹਆਂ ਵਿੱਚ ਆਸ਼ਾ ਵਰਕਰਾਂ ਅਤੇ ਭਾਈਚਾਰੇ ਦੀਆਂ ਹੋਰ ਸਥਾਨਕ ਮਹਿਲਾਵਾਂ ਨੂੰ ਘਰ-ਘਰ ਨਿਗਰਾਨੀ ਕਰਨ ਲਈ ਨਾਲ ਜੋੜਿਆ ਜਾਵੇਗਾ ਅਤੇ ਉਨ੍ਹਾਂ ਨੂੰ ਹਰੇਕ ਘਰ ਦਾ ਸਰਵੇਖਣ ਕਰਨ ਲਈ ਪ੍ਰਤੀ ਵਿਅਕਤੀ  2 ਰੁਪਏ ਅਦਾ ਕੀਤੇ ਜਾਣਗੇ।

ਲੱਛਣ ਵਾਲੇ ਕੇਸਾਂ ਜਿਨ੍ਹਾਂ ਬਾਰੇ ਸਿਹਤ ਅਧਿਕਾਰੀਆਂ ਨੂੰ ਸੂਚਿਤ ਨਹੀਂ ਕੀਤਾ ਜਾ ਰਿਹਾ, ਦੀ ਟਰੇਸਿੰਗ ਅਤੇ ਟਰੈਕਿੰਗ ਲਈ ਇਕ ਐਪ ਦੀ ਇਸ ਵੇਲੇ ਫੀਲਡ ਟੈਸਟਿੰਗ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਸੋਸ਼ਲ ਡਿਸਟੈਂਸਿੰਗ ਅਜੇ ਵੀ ਜ਼ਰੂਰੀ ਹੈ। ਕੈਪਟਨ ਨੇ ਲੋਕਾਂ ਨੂੰ ਕੋਰੋਨਾ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ।

ਇਹ ਵੀਂ ਪੜ੍ਹੋਂ :-

ਦੇਸ਼ ਭਰ ਵਿੱਚ ਲੌਕਡਾਊਨ 5.0 ਲਾਗੂ 30 ਜੂਨ ਤੱਕ ਜਾਰੀ ਰਹੇਗਾ

PM मोदी 2.0 का पहला एक साल पूरा,देश किया सम्बोधन देश निवासियों को लिखी चिट्ठी

कोविड-19 के कारण भारत की धीमी विकास दर,11 साला के निचले स्तर पर

AZAD SOCH :- E-PAPER

AZAD SOCH :- TV




Leave a Reply

Your email address will not be published. Required fields are marked *