ਪੰਜਾਬ ਨੂੰ ਬਚਾਉਣ ਲਈ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ,CM ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਅਪੀਲ ਪੰਜਾਬ ਨੂੰ ਬਚਾਉਣ ਲਈ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ,CM ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਅਪੀਲ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਨੂੰ ਬਚਾਉਣ ਲਈ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ,CM ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਅਪੀਲ

ਪੰਜਾਬ ਨੂੰ ਬਚਾਉਣ ਲਈ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ,CM ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਅਪੀਲ

153

AZAD SOCH :-

CHANDIGARH :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਆਖਿਆ ਕਿ ਕੋਵਿਡ ਦੇ ਸੰਕਟ ਨਾਲ ਨਜਿੱਠਣ ਲਈ ਉਨ੍ਹਾਂ ਦੀ ਸਰਕਾਰ ਦੀਆਂ ਪੁਖਤਾ ਤਿਆਰੀਆਂ ਹਨ ਪਰ ਇਸ ਦੇ ਨਾਲ ਉਨ੍ਹਾਂ ਨੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਆਪਣੇ ਆਪ ਨੂੰ, ਪਰਿਵਾਰਾਂ ਅਤੇ ਸੂਬੇ ਨੂੰ ਬਚਾਉਣ ਲਈ ਸਿਹਤ ਸੁਰੱਖਿਆ ਉਪਾਵਾਂ ਅਤੇ ਬੰਦਿਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਭਾਵੁਕ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਾਂਮਾਰੀ ਅਜੇ ਤਾਈਂ ਕਾਫੀ ਹੱਦ ਤੱਕ ਕਾਬੂ ਹੇਠ ਹੈ ਪਰ ਸੂਬੇ ਕੋਲ ਇਸ ਦੇ ਫੈਲਾਅ ਨੂੰ ਰੋਕਣ ਲਈ ਲੋੜੀਂਦਾ ਜ਼ਰੂਰੀ ਸਾਜ਼ੋਸਾਮਾਨ ਮੌਜੂਦ ਹੈ,ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਨਹੀਂ ਚਾਹੰੁਦੇ ਕਿ ਇਸ ਸਾਜ਼ੋ-ਸਾਮਾਨ ਨੂੰ ਸਟੋਰਾਂ ਵਿੱਚੋਂ ਕੱਢਣ ਪਵੇ ਕਿਉਂਕਿ ਉਨ੍ਹਾਂ ਦਾ ਪੂਰਾ ਧਿਆਨ ਲੋਕਾਂ ਦੀਆਂ ਜ਼ਿੰਦਗੀਆਂ ਸੁਰੱਖਿਅਤ ਬਣਾਉਣ ’ਤੇ ਲੱਗਾ ਹੋਇਆ ਹੈ।

‘ਕੈਪਟਨ ਨੂੰ ਸਵਾਲ’ ਦੇ ਫੇਸਬੁੱਕ ਲਾਈਵ ਦੀ ਤਾਜ਼ਾ ਲੜੀ ਦੌਰਾਨ ਸਵਾਲ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਖਤੀ ਨਾਲ ਲੌਕਡਾਊਨ ਲਾਗੂ ਕਰਨ ਅਤੇ ਲੋਕਾਂ ਦੇ ਸਹਿਯੋਗ ਸਦਕਾ ਹੁਣ ਤੱਕ ਪੰਜਾਬ ਵਿੱਚ ਕੋਵਿਡ ਦੀ ਸਥਿਤੀ ਨਾਲ ਪ੍ਰਭਾਵੀ ਢੰਗ ਨਾਲ ਨਿਪਟਣ ਵਿੱਚ ਸਫਲਤਾ ਮਿਲੀ, ਉਨ੍ਹਾਂ ਕਿਹਾ ਕਿ ਹਾਲਾਂਕਿ, ਬੰਦਿਸ਼ਾਂ ਵਿੱਚ ਹੁਣ ਢਿੱਲ ਦੇਣੀ ਜ਼ਰੂਰੀ ਹੋ ਗਿਆ ਸੀ।

ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਸੁਰੱਖਿਆ ਪ੍ਰੋਟੋਕੋਲ ਦੀ ਉਲੰਘਣਾ ਕੀਤੇ ਜਾਣ ਨੂੰ ਮੰਦਭਾਗਾ ਦੱਸਿਆ ਜਿਸ ਕਰਕੇ ਪੁਲੀਸ ਨੂੰ ਸਖਤ ਕਾਰਵਾਈ ਲਈ ਮਜਬੂਰ ਕੀਤਾ ਜਾ ਰਿਹਾ,ਅੰਕੜਿਆਂ ਦਾ ਹਵਾਲੇ ਨਾਲ ਕੈਪਟਨ ਅਮਰਿੰਦਰ ਸਿੰਘ ਨੇ ਖੁਲਾਸਾ ਕੀਤਾ ਕਿ ਇਕੱਲੇ ਲੰਘੇ ਸ਼ੁੱਕਰਵਾਰ ਹੀ ਜਨਤਕ ਤੌਰ ’ਤੇ ਮਾਸਕ ਨਾ ਪਹਿਨਣ ’ਤੇ 4600 ਚਲਾਨ ਕੀਤੇ ਗਏ।

ਇਸੇ ਤਰ੍ਹਾਂ ਜਨਤਕ ਤੌਰ ’ਤੇ ਥੁੱਕਣ ਵਾਲੇ 160 ਵਿਅਕਤੀਆਂ ਅਤੇ ਸਮਾਜਿਕ ਦੂਰੀ ਦੇ ਨੇਮਾਂ ਦੀ ਪਾਲਣਾ ਨਾ ਕਰਨ ਵਾਲੇ ਦੋ ਦਰਜਨ ਵਿਅਕਤੀਆਂ ਦਾ ਵੀ ਚਲਾਨ ਕੀਤਾ ਗਿਆ। ਉਨ੍ਹਾਂ ਨੇ ਤਾੜਨਾ ਕਰਦਿਆਂ ਕਿਹਾ ਕਿ ਅਜਿਹਾ ਗੈਰ-ਜ਼ਿੰਮੇਵਾਰਾਨਾ ਰਵੱਈਆ ਸਹਿਣ ਨਹੀਂ ਕੀਤਾ ਜਾਵੇਗਾ ਕਿਉਂ ਜੋ ਇਸ ਨਾਲ ਪੰਜਾਬ ਵੀ ਮੁਲਕ ਦੇ ਦੂਜੇ ਸੂਬਿਆਂ ਦੇ ਰਾਹ ਪੈ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਮੁਲਕ ਵਿੱਚ ਪੰਜਾਬ ਦੀ ਆਬਾਦੀ 2.5 ਫੀਸਦੀ ਹੈ ਅਤੇ ਮੌਜੂਦਾ ਸਮੇਂ ਕੋਵਿਡ ਕੇਸ ਮਹਿਜ਼ 0.5 ਫੀਸਦੀ ਹੀ ਹਨ,ਕੋਵਿਡ ਵਿਰੁੱਧ ‘ਮਿਸ਼ਨ ਫਤਹਿ’ ਨੂੰ ਪੰਜਾਬ ਦੇ ਲੋਕਾਂ ਦੀ ਲੜਾਈ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਕੋਵਿਡ ਦੇ ਫੈਲਾਅ ਦੀ ਰੋਕਥਾਮ ਲਈ ਮੈਡੀਕਲ ਸਲਾਹ ਦਾ ਪੂਰੀ ਤਰ੍ਹਾਂ ਪਾਲਣ ਕਰਨ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਖੰਘ, ਸਰੀਰ ਦਰਦ, ਬੁਖਾਰ ਆਦਿ ਦਾ ਕੋਈ ਵੀ ਲੱਛਣ ਪਾਏ ਜਾਣ ’ਤੇ ਤੁਰੰਤ ਆਪਣੇ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ ਤਾਂ ਕਿ ਮਹਾਂਮਾਰੀ ਦੀ ਲਾਗ ਦਾ ਸ਼ੱਕ ਦੂਰ ਕੀਤਾ ਜਾ ਸਕੇ।

‘ਮਿਸ਼ਨ ਫਤਹਿ’ ਲਈ ਵੱਖ-ਵੱਖ ਉੱਘੀਆਂ ਸ਼ਖਸੀਅਤਾਂ ਵੱਲੋਂ ਦਿੱਤੇ ਸਮਰਥਨ ਲਈ ਧੰਨਵਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਹਸਤੀਆਂ ਵੱਲੋਂ ਕੋਵਿਡ ਵਿਰੁੱਧ ਲੜਾਈ ਵਿੱਚ ਪਾਏ ਯੋਗਦਾਨ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ।

ਇਨ੍ਹਾਂ ਵਿੱਚ ਅਮਿਤਾਬ ਬਚਨ, ਕਰੀਨਾ ਕਪੂਰ, ਸੋਨੂ ਸੂਦ, ਮਿਲਖਾ ਸਿੰਘ, ਕਪਿਲ ਦੇਵ, ਯੁਵਰਾਜ ਸਿੰਘ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਨ,ਇਨ੍ਹਾਂ ਵਿੱਚ ਅਮਿਤਾਬ ਬਚਨ, ਕਰੀਨਾ ਕਪੂਰ, ਸੋਨੂ ਸੂਦ, ਮਿਲਖਾ ਸਿੰਘ, ਕਪਿਲ ਦੇਵ, ਯੁਵਰਾਜ ਸਿੰਘ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਕੁੱਲ 2461 ਪਾਜ਼ੇਟਿਵ ਕੇਸਾਂ ਵਿੱਚੋਂ 2070 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ। ਪੰਜਾਬ ਵਿੱਚ ਹੁਣ ਤੱਕ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਦੱਸਿਆ ਕਿ 5 ਜੂਨ ਤੱਕ ਇਸ ਲਾਗ ਨਾਲ 48 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਸੂਬੇ ਵਿੱਚ ਮਹਾਂਮਾਰੀ ਦੇ ਫੈਲਣ ਤੋਂ ਲੈ ਕੇ ਕੁੱਲ 113000 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ ਅਤੇ ਸਿਰਫ 438 ਵਿਅਕਤੀਆਂ ਨੂੰ ਏਕਾਂਤਵਾਸ ਵਿੱਚ ਰੱਖਣਾ ਪਿਆ ਸੀ ਅਤੇ ਸਿਰਫ ਤਿੰਨ ਵਿਅਕਤੀਆਂ ਨੂੰ ਆਕਸੀਜ਼ਨ ਦੇ ਸਹਾਰੇ ਅਤੇ ਹੋਰ ਤਿੰਨ ਵਿਅਕਤੀਆਂ ਨੂੰ ਵੈਂਟੀਲੇਟਰ ’ਤੇ ਰੱਖਣਾ ਪਿਆ।

ਮੁੱਖ ਮੰਤਰੀ ਨੇ ਦੱਸਿਆ ਕਿ ਸ਼ਨਿਚਰਵਾਰ ਤੱਕ 554 ਵੈਂਟੀਲੇਟਰ ਮੌਜੂਦ ਹਨ ਅਤੇ ਵਰਤੋਂ ਵਿੱਚ ਸਿਰਫ ਇਕ ਹੀ ਹੈ ਹੋਵੇਗੀ,ਕੋਵਿਡ ਦੇ ਮਰੀਜ਼ਾਂ ਨੂੰ ਦਾਖਲ ਕਰਨ ਲਈ ਪ੍ਰਾਈਵੇਟ ਹਸਪਤਾਲਾਂ ਵੱਲੋਂ ਜਬਰਦਸਤੀ ਫੀਸ ਵਸੂਲੇ ਜਾਣ ਦੀ ਸ਼ਿਕਾਇਤ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਸਿਹਤ ਵਿਭਾਗ ਕੋਲੋਂ ਚੈਕ ਕਰਵਾਉਣਗੇ ।


ਕੇਂਦਰ ਸਰਕਾਰ ਦੇ ਅਖੌਤੀ ਖੇਤੀਬਾੜੀ ਸੁਧਾਰਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਪਿਛਲੇ 60 ਸਾਲਾਂ ਤੋਂ ਸਫਲਤਾਪੂਰਵਕ ਚੱਲ ਰਹੇ ਖੇਤੀਬਾੜੀ ਮੰਡੀਕਰਨ ਦੀ ਪ੍ਰਕਿਰਿਆ ਨੂੰ ਅੜਚਨ ਪਾਉਣ ਦੀਆਂ ਕੋਸ਼ਿਸ਼ਾਂ ਖਿਲਾਫ ਸਖਤ ਕਦਮ ਚੁੱਕੇਗੀ।

ਪਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਝੋਨੇ ਦੀ ਬਿਜਾਈ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚਲੇ 13 ਲੱਖ ਪਰਵਾਸੀ ਮਜ਼ਦੂਰਾਂ ਵਿੱਚੋਂ 5 ਲੱਖ ਤੋਂ ਘੱਟ ਮਜ਼ਦੂਰ ਹੀ ਸੂਬਾ ਛੱਡ ਕੇ ਗਏ ਸਨ। 8 ਲੱਖ ਮਜ਼ਦੂਰ ਹਾਲੇ ਵੀ ਸੂਬੇ ਵਿੱਚ ਠਹਿਰੇ ਹੋਏ ਹਨ।

8 ਜੂਨ ਨੂੰ ਖੁੱਲਣਗੇ ਧਾਰਮਿਕ ਸਥਾਨ, ਸ਼ੋਪਿੰਗ ਮਾਲਜ਼,ਹੋਟਲ,ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਖੋਲ੍ਹਣ ਦੀ ਮਨਜ਼ੂਰੀ


ਪ੍ਰਾਈਵੇਟ ਸਕੂਲਾਂ ਵੱਲੋਂ ਲੌਕਡਾਊਨ ਦੇ ਸਮੇਂ ਦੌਰਾਨ ਫੀਸ ਵਸੂਲੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਮਾਮਲੇਵਿੱਚ ਹਾਈ ਕੋਰਟ ਦੇ ਫੈਸਲੇ ਖਿਲਾਫ ਅਪੀਲ ਪਾਈ ਜਾਵੇਗੀ ਅਤੇ ਆਸ ਹੈ ਕਿ ਅਦਾਲਤ ਚਿੰਤਾ ਸਮਝੇਗੀ ਅਤੇ ਮਾਪਿਆਂ ਤੇ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਦੇਵੇਗੀ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਹੋਰ ਨਾਗਰਿਕ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀ ਸਰਕਾਰ ਅਗਲੇ ਵਰ੍ਹੇ ਬਿਜਲੀ ਉਪਭੋਗਤਾਵਾਂ ਨੂੰ ਹੋਰ ਰਾਹਤ ਦੇਵੇਗੀ ਕਿਉਂਜੋ ਮੌਜੂਦਾ ਹਾਲਾਤਾਂ ਕਾਰਨ ਪੀ.ਐਸ.ਪੀ.ਸੀ.ਐਲ ਮਜਬੂਰ ਸੀ ਪਰ ਇਸ ਵੱਲੋਂ ਵਿੱਤੀ ਮੁਸ਼ਕਲਾਂ ਦੇ ਬਾਵਜੂਦ ਗਰੀਬ ਅਤੇ ਛੋਟੇ ਉਪਭੋਗਤਾਵਾਂ ਲਈ ਘਰੇਲੂ ਦਰਾਂ ਨੂੰ ਘਟਾਉਣ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਕੁੱਲ 70 ਲੱਖ ਘਰੇਲੂ ਖਪਤਕਾਰਾਂ ਵਿਚੋਂ ਕਰੀਬ 68 ਲੱਖ ਨੂੰ ਲਾਭ ਹੋਵੇਗਾ,ਪਟਿਆਲਾ ਵਾਸੀ ਮਨਜੀਤ, ਜਿਸਨੇ ਦੱਸਿਆ ਕਿ ਉਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ 1980 ਵਿੱਚ ਪਹਿਲੀ ਚੋਣ ਸਮੇਂ ਉਨ੍ਹਾਂ ਦੇ ਚੋਣ ਏਜੰਟ ਦੀ ਜ਼ਿੰਮੇਵਾਰੀ ਨਿਭਾਈ ਗਈ ਸੀ.

ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਚਾਹ ਦਾ ਕੱਪ ਸਾਂਝਾ ਕਰਨ ਦੀ ਇੱਛਾ ਜ਼ਾਹਿਰ ਕਰਨ ’ਤੇ ਮੁੱਖ ਮੰਤਰੀ ਨੇ ਭਾਵੁਕ ਹੁੰਦਿਆ ਕਿਹਾ ਕਿ ਉਹ ਜਲਦ ਹੀ ਇਸ ਸਬੰਧੀ ਖੁਦ ਪ੍ਰਬੰਧ ਕਰਨਗੇ।


ਵਿਸ਼ੇਸ਼ ਸਾਈਕਲ ਟਰੈਕਾਂ ਬਾਰੇ ਇਕ ਨਾਗਰਿਕ ਦੀ ਸਲਾਹ ਸਵਿਕਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਖੇਡ ਵਿਭਾਗ ਨੂੰ ਇਸ ਸਬੰਧੀ ਢੁੱਕਵੀਆਂ ਥਾਵਾਂ ਦੀ ਸ਼ਨਾਖਤ ਕਰਨ ਲਈ ਆਖਣਗੇ।

ਕੁਝ ਲੋਕਾਂ ਵੱਲੋਂ ਸਮਾਰਟ ਕਾਰਡ/ ਰਾਸ਼ਨ ਕਾਰਡ ਨਾ ਹੋਣ ਸਬੰਧੀ ਕੀਤੀਆਂ ਸ਼ਿਕਾਇਤਾਂ ਬਾਰੇ ਮੁੱਖ ਮੰਤਰੀ ਵੱਲੋਂ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਇਸ ਮਸਲੇ ਨੂੰ ਤੁਰੰਤ ਵੇਖਣ ਅਤੇ ਹੱਲ ਕਰਨ ਲਈ ਕਿਹਾ ਗਿਆ। ਰੋਪੜ ਦੇ ਇਕ ਵਸਨੀਕ ਵੱਲੋਂ ਇਹ ਦੱਸਣ ’ਤੇ ਕਿ ਉਸ ਕੋਲ ਨਾ ਹੀ ਰਾਸ਼ਨ ਕਾਰਡ ਹੈ ਅਤੇ ਨਾ ਹੀ ਉਸਦੇ ਘਰੇ ਖੁਰਾਕੀ ਵਸਤਾਂ ਹਨ,

ਜਿੰਮ ਖੋਲ੍ਹੇ ਜਾਣ ਦੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਇਹ ਕੌਮੀ ਆਫ਼ਤਨ ਪ੍ਰਬੰਧਨ ਐਕਟ ਤਹਿਤ ਕੇਂਦਰ ਸਰਕਾਰ ਦਾ ਫੈਸਲਾ ਹੈ। ਸਵਾਲ ਕਰਤਾਵਾਂ ਵੱਲੋਂ ਤਨਖਾਹਾਂ ਵਿੱਚ ਦੇਰੀ, ਕੁਝ ਖੇਤਰਾਂ ਵਿੱਚ ਕੁਝ ਦੁਕਾਨਾਂ ਸ਼ਾਮ 7 ਵਜੇ ਦੇ ਨਿਰਧਾਰਤ ਸਮੇਂ ਤੋਂ ਬਾਅਦ ਖੋਲ੍ਹੇ ਜਾਣ ਅਤੇ ਹੋਰ ਉਠਾਏ ਮਸਲਿਆਂ ਬਾਰੇ ਮੁੱਖ ਮੰਤਰੀ ਨੇ ਵਾਅਦਾ ਕੀਤਾ ਕਿ ਇਨ੍ਹਾਂ ਨੂੰ ਜਲਦ ਹੱਲ ਕੀਤਾ ਜਾਵੇਗਾ।

ਇਸਨੂੰ ਵੀ ਪੜੇ :-

2021 तक मंज़ूर नहीं होगी कोई नयी सरकारी योजना,केंद्र सरकार का बड़ा फैसला

एकता कपूर की बढ़ीं मुश्किलें, हिंदुस्तानी भाऊ ने भेजा कानून नोटिस

AZAD SOCH :- E-PAPER

AZAD SOCH :- TV
Leave a Reply

Your email address will not be published. Required fields are marked *